ਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ

27000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ, ਹੁਣ ਤੱਕ 42 ਲੋਕਾਂ ਦੀ ਹੋਈ ਮੌਤ, 19 ਜ਼ਖਮੀ,  377 ਘਰਾਂ ਨੂੰ ਨੁਕਸਾਨ, 770 ਘਰਾਂ ਦਾ ਅੰਸ਼ਕ ਨੁਕਸਾਨ

(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਮਤੀ ਮਨੁੱਖੀ ਜਾਨਾਂ ਅਤੇ ਜਾਇਦਾਦ ਨੂੰ ਬਚਾਉਣ ਲਈ ਰਾਜ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਨੂੰ ਕੰਟਕੋਲ ਕਰਨ ਵਾਸਤੇ ਸਾਰੀ ਸਰਕਾਰੀ ਮਸ਼ੀਨਰੀ 24 ਘੰਟੇ ਕੰਮ ਕਰ ਰਹੀ ਹੈ ਤਾਂ ਜੋ ਜਲਦ ਤੋਂ ਜਲਦ ਜਨ-ਜੀਵਨ ਨੂੰ ਮੁੜ ਲੀਹ ’ਤੇ ਲਿਆਂਦਾ ਜਾ ਸਕੇ।

punjab-samachar-com-logo

ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 27286 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਚੁੱਕਾ ਹੈ। ਪਟਿਆਲਾ ਵਿੱਚ 14296, ਰੂਪਨਗਰ ਵਿੱਚ 2200, ਮੋਗਾ ਵਿੱਚ 250, ਲੁਧਿਆਣਾ ਵਿੱਚ 300, ਐਸ.ਏ.ਐਸ.ਨਗਰ ਵਿੱਚ 1400, ਐਸ.ਬੀ.ਐਸ.ਨਗਰ ਵਿੱਚ 200, ਫਤਿਹਗੜ੍ਹ ਸਾਹਿਬ ਵਿੱਚ 600, ਤਰਨਤਾਰਨ ਵਿੱਚ 241, ਜਲੰਧਰ ਵਿੱਚ 670, ਕਪੂਰਥਲਾ ਵਿੱਚ 380, ਫਿਰੋਜ਼ਪੁਰ ਵਿੱਚ 5400, ਸੰਗਰੂਰ ਵਿੱਚ 263, ਫਾਜਿਲਕਾ ਵਿੱਚ 17 ਅਤੇ ਮਾਨਸਾ ਜ਼ਿਲ੍ਹੇ ਵਿੱਚ 1069 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ 26 ਜੁਲਾਈ ਸਵੇਰੇ 8 ਵਜੇ ਤੱਕ ਸੂਬੇ ਦੇ 1472 ਪਿੰਡ ਹਾਲੇ ਵੀ ਹੜ੍ਹਾਂ ਨਾਲ ਪ੍ਰਭਾਵਿਤ ਹਨ। ਸੂਬੇ ਵਿਚ ਕੁੱਲ 159 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿਚ 1478 ਲੋਕ ਰਹਿ ਰਹੇ ਹਨ। ਮੌਜੂਦਾ ਸਮੇਂ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਪਠਾਨਕੋਟ ਅਤੇ ਬਠਿੰਡਾ ਸਮੇਤ 19 ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹਨ।

See also  ਧੀ ਨੇ ਚਾਕੂ ਮਾਰ ਕੇ ਕਰ ਦਿੱਤਾ ਪਿਤਾ ਦਾ ਕਤਲ

ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 42 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿੱਚ ਰੂਪਨਗਰ ਵਿੱਚ 3, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ ਅਤੇ ਐਸ.ਬੀ.ਐਸ. ਨਗਰ ਵਿੱਚ 2-2, ਐਸ.ਏ.ਐਸ. ਨਗਰ ਵਿੱਚ 8, ਫਰੀਦੀਕੋਟ ਅਤੇ ਜਲੰਧਰ ਵਿੱਚ 3-3, ਪਟਿਆਲਾ ਵਿੱਚ 10, ਸੰਗਰੂਰ ਵਿੱਚ 4, ਫਿਰੋਜ਼ਪੁਰ, ਮੋਗਾ, ਫਾਜ਼ਿਲਕਾ, ਬਠਿੰਡਾ ਅਤੇ ਲੁਧਿਆਣਾ ਵਿੱਚ 1-1 ਵਿਅਕਤੀ ਸ਼ਾਮਲ ਹਨ। ਇਸੇ ਤਰ੍ਹਾਂ ਹੜ੍ਹਾਂ ਕਾਰਨ 19 ਵਿਅਕਤੀ ਜ਼ਖ਼ਮੀ ਹੋਏ ਹਨ।

ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹੜ੍ਹਾਂ ਕਾਰਨ 377 ਘਰ ਪੂਰੀ ਤਰ੍ਹਾਂ/ਜ਼ਿਆਦਾ ਨੁਕਸਾਨੇ ਗਏ ਹਨ ਜਦਕਿ 770 ਘਰ ਅੰਸ਼ਿਕ ਤੌਰ ‘ਤੇ ਨੁਕਸਾਨੇ ਗਏ ਹਨ। ਪਸ਼ੂ ਪਾਲਣ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 25 ਜੁਲਾਈ ਨੂੰ ਸੂਬੇ ਵਿੱਚ ਕੁੱਲ 1450 ਪਸ਼ੂਆਂ ਦਾ ਇਲਾਜ ਕੀਤਾ ਗਿਆ ਜਦਕਿ 1210 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ। ਲੋਕਾਂ ਦੀ ਸਿਹਤ ਨੂੰ ਮੁੱਖ ਤਰਜੀਹ ਦਿੰਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ ਇਸ ਸਮੇਂ 425 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 194 ਮੈਡੀਕਲ ਕੈਂਪ ਲਗਾਏ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਲੋਕਾਂ ਨੂੰ ਸੁੱਕੇ ਭੋਜਨ ਦੇ ਪੈਕੇਟ ਵੀ ਵੰਡੇ ਜਾ ਰਹੇ ਹਨ।

See also  ਭਾਰਤੀ ਫ਼ੌਜ ਦੇ ਸ਼ਹੀਦ ਜਵਾਨ ਪਰਦੀਪ ਸਿੰਘ ਦਾ ਜੱਦੀ ਪਿੰਡ ਬੱਲਮਗੜ੍ਹ 'ਚ ਅੰਤਿਮ ਸਸਕਾਰ

Related posts:

ਭਗਵੰਤ ਮਾਨ ਸਰਕਾਰ ਦੇ ਢਿੱਲੇ ਰਵੱਈਏ ਨਾਲ ਪੰਜਾਬ 'ਚ ਨਸ਼ਿਆਂ ਦੀ ਦੁਰਵਰਤੋਂ ਵਧੀ: ਬਾਜਵਾ

ਪੰਜਾਬੀ-ਸਮਾਚਾਰ

ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਨੇ ਇਕ ਦਿਨ ਦੀ ਤਨਖਾਹ ਹੜ੍ਹ ਪੀੜਤਾਂ ਦੀ ਮਦਦ ਲਈ ਦਿੱਤੀ 

Flood in Punjab

ਪੰਜਾਬ ਪੁਲਿਸ ਨੇ ਬਠਿੰਡਾ ਰੇਂਜ ’ਚ ਚਲਾਇਆ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ 41 ਸਮਾਜ ਵਿਰੋਧੀ ਅਨਸਰਾਂ ਨੂੰ ਕੀ...

Punjab Police

ਪੰਜਾਬ ਦੇ ਸਿਹਤ ਮੰਤਰੀ ਨੇ ‘ਏਮਜ਼ ’ ਮੁਹਾਲੀ ਦੇ ਡਾਈਰੀਆ ਵਾਰਡ ਦਾ ਕੀਤਾ ਅਚਨਚੇਤ ਨਿਰੀਖਣ

ਪੰਜਾਬੀ-ਸਮਾਚਾਰ

ਪੰਜਾਬ ਦੇ ਖੰਨਾ 'ਚ NRI ਦੀ ਪਤਨੀ ਦਾ ਕਤਲ, ਬੇਸਮੈਂਟ 'ਚੋਂ ਮਿਲੀ ਲਾਸ਼

Khanna

Asian Games : ਪੰਜਾਬ ਦੇ 7 ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ

Asia Cup 2023

Mann government failed to comply with SC guidelines on illegal liquor: Bajwa 

ਪੰਜਾਬੀ-ਸਮਾਚਾਰ

CM announces to develop Hussainiwala border as a state of the art tourist destination

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਨੇ 12,710 ਠੇਕਾ ਅਧਿਆਪਕਾਂ ਨੂੰ ਰੈਗੂਲਰ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ

ਮੁੱਖ ਮੰਤਰੀ ਸਮਾਚਾਰ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ; ਚੋਣ ਪ੍ਰਕਿਰਿਆ ਬਾਰੇ ਕਰਵਾਇਆ ਜਾਣ...

ਪੰਜਾਬੀ-ਸਮਾਚਾਰ

ਪੰਜਾਬ ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਮੀਟਿੰਗ ਕੀਤੀ

Punjab Congress

ਐਸ.ਐਸ.ਐਫ. ਨੇ ਪਹਿਲੇ ਮਹੀਨੇ 389 ਸਕਿੰਟ ਦੇ ਰਿਕਾਰਡ ਸਮੇਂ ਵਿੱਚ 1053 ਸੜਕ ਹਾਦਸਿਆਂ ‘ਚ ਪ੍ਰਦਾਨ ਕੀਤੀ ਮੁੱਢਲੀ ਸਹਾਇਤਾ...

ਪੰਜਾਬੀ-ਸਮਾਚਾਰ

ਇੱਕ ਸਾਲ ਤੋਂ ਵੱਧ ਸਮੇਂ ਬਾਅਦ ਵੀ ਖੇਤੀਬਾੜੀ ਨੀਤੀ ਦਾ ਖਰੜਾ ਮੁੱਖ ਮੰਤਰੀ ਦਫ਼ਤਰ 'ਚ ਧੂੜ ਫੱਕ਼ ਰਿਹਾ ਹੈ: ਬਾਜਵਾ

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਵੱਲੋਂ ਵਾਜਬ ਦਰਾਂ 'ਤੇ ਰੇਤ ਮੁਹੱਈਆ ਕਰਵਾਉਣ ਲਈ ਖੋਲ੍ਹੀਆਂ ਜਾਣਗੀਆਂ 12 ਹੋਰ ਜਨਤਕ ਖੱਡਾਂ

ਪੰਜਾਬੀ-ਸਮਾਚਾਰ

ਸਪੀਕਰ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ

ਪੰਜਾਬੀ-ਸਮਾਚਾਰ

ਬਾਜਵਾ ਨੇ ਮਾਨ ਦੀ ਤੁਲਨਾ ਰੋਮ ਦੇ ਬਦਨਾਮ ਸ਼ਾਸਕ ਨੀਰੋ ਨਾਲ ਕੀਤੀ

Punjab News

ਮੁੱਖ ਮੰਤਰੀ ਵੱਲੋਂ ਵੇਰਕਾ ਫਰੂਟ ਦਹੀਂ, ਕਰੀਮ ਅਤੇ ਐਕਸਟੈਂਡਡ ਸ਼ੈਲਫ ਲਾਈਫ ਮਿਲਕ ਦੀ ਸ਼ੁਰੂਆਤ

ਪੰਜਾਬੀ-ਸਮਾਚਾਰ

ਗੁਰਬਾਣੀ ਪ੍ਰਸਾਰਣ ਦਾ ਹੱਕ ਬਾਦਲ ਪਰਿਵਾਰ ਦੇ ਹੱਥਾਂ ਵਿਚ ਜਾਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ : ਮੁੱਖ ਮੰਤਰੀ

ਪੰਜਾਬੀ-ਸਮਾਚਾਰ

ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਭਾਜਪਾ ਉਮੀਦਵਾਰਾਂ ਲਈ ਜਾਰੀ ਕੀਤਾ ਸੁਆਲਨਾਮਾ।

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਨੇ ਚੰਦਰਯਾਨ-3 ਦੀ ਸਫ਼ਲਤਾ ਲਈ ਦੇਸ਼ ਅਤੇ ਇਸਰੋ ਦੇ ਵਿਗਿਆਨੀਆਂ ਨੂੰ ਦਿੱਤੀ ਵਧਾਈ

Chandrayaan-3
See also  Blessed To Pay My Obeisance at Sri Ram Mandir in Ayodhya: MP Preneet Kaur

Leave a Reply

This site uses Akismet to reduce spam. Learn how your comment data is processed.