ਖੇਤੀ ਬੁਨਿਆਦੀ ਢਾਂਚਾ ਫ਼ੰਡ ਸਕੀਮ ‘ਚ ਪੰਜਾਬ ਨਿਰੰਤਰ ਗੱਡ ਰਿਹੈ ਸਫ਼ਲਤਾ ਦੇ ਝੰਡੇ: ਚੇਤਨ ਸਿੰਘ ਜੌੜਾਮਾਜਰਾ

ਸਕੀਮ ਅਧੀਨ ਹੁਣ ਤੱਕ 10,000 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ, ਸਕੀਮ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਹੈਲਪਲਾਈਨ ਨੰਬਰ 9056092906 ਜਾਰੀ

(Punjab Bureau) : ਪੰਜਾਬ ਦੇ ਕਿਸਾਨਾਂ ਅਤੇ ਖੇਤੀ ਨਾਲ ਜੁੜੇ ਉਦਮੀਆਂ ਦੇ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ.) ਸਕੀਮ ਵੱਲ ਨਿਰੰਤਰ ਵੱਧ ਰਹੇ ਰੁਝਾਨ ਨੇ ਇੱਕ ਵਾਰ ਫਿਰ ਪੰਜਾਬੀਆਂ ਦੀ ਉੱਦਮੀ ਭਾਵਨਾ ਨੂੰ ਦਰਸਾ ਦਿੱਤਾ ਹੈ। ਖੇਤੀ ਉਪਜ ਤੋਂ ਬਾਅਦ ਦੇ ਪ੍ਰਬੰਧਨ ਸਬੰਧੀ ਪ੍ਰਾਜੈਕਟਾਂ ਅਤੇ ਸਾਂਝੀ ਖੇਤੀ ਸੰਪਤੀਆਂ ਸਥਾਪਤ ਕਰਨ ਲਈ ਲਾਹੇਵੰਦ ਇਸ ਸਕੀਮ ਅਧੀਨ ਹੁਣ ਤੱਕ ਸੂਬਾ ਸਰਕਾਰ ਨੂੰ 10,000 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋ ਚੁੱਕੀਆਂ ਹਨ। ਸਕੀਮ ਸਬੰਧੀ ਤਾਜ਼ਾ ਅੰਕੜੇ ਸਾਂਝੇ ਕਰਦਿਆਂ ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬਾ ਸਰਕਾਰ ਨੂੰ 18 ਸਤੰਬਰ ਤੱਕ ਕੁੱਲ 10,509 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 6,042 ਅਰਜ਼ੀਆਂ ਨੂੰ ਪਹਿਲਾਂ ਹੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ਜਦਕਿ 5,166 ਅਰਜ਼ੀਆਂ ਦਾ ਨਿਬੇੜਾ ਕੀਤਾ ਜਾ ਚੁੱਕਾ ਹੈ।

Chetan Singh Jauramajra

Chetan Singh Jauramajra

ਉਨ੍ਹਾਂ ਕਿਹਾ ਕਿ ਪੰਜਾਬ ਨੇ ਇਸ ਸਕੀਮ ਤਹਿਤ ਮਨਜ਼ੂਰ ਹੋਈਆਂ ਅਰਜ਼ੀਆਂ ਦੇ ਮਾਮਲੇ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ। ਦੱਸ ਦੇਈਏ ਕਿ ਸਕੀਮ ਤਹਿਤ ਤਿੰਨ ਜ਼ਿਲ੍ਹਿਆਂ ਨੇ 1,000 ਅਰਜ਼ੀਆਂ ਦੇ ਅੰਕੜੇ ਨੂੰ ਪਾਰ ਕੀਤਾ ਹੈ, ਜਿਨ੍ਹਾਂ ਵਿੱਚ ਬਠਿੰਡਾ 1,286 ਅਰਜ਼ੀਆਂ, ਫ਼ਾਜ਼ਿਲਕਾ 1,158 ਅਰਜ਼ੀਆਂ ਅਤੇ ਪਟਿਆਲਾ 1,087 ਅਰਜ਼ੀਆਂ ਨਾਲ ਮੋਹਰੀ ਚਲ ਰਹੇ ਹਨ। ਬਾਗ਼ਬਾਨੀ ਮੰਤਰੀ ਨੇ ਦੱਸਿਆ ਕਿ ਏ.ਆਈ.ਐਫ. ਸਕੀਮ ਤਹਿਤ ਯੋਗ ਗਤੀਵਿਧੀਆਂ ਲਈ 2 ਕਰੋੜ ਰੁਪਏ ਤੱਕ ਦੇ ਮਿਆਦੀ ਕਰਜ਼ੇ ‘ਤੇ 3 ਫ਼ੀਸਦੀ ਵਿਆਜ ਸਹਾਇਤਾ ਦਿੱਤੀ ਜਾਂਦੀ ਹੈ ਜਦਕਿ ਵਿਆਜ ਦਰ ਦੀ ਹੱਦ 9 ਫ਼ੀਸਦੀ ਮਿੱਥੀ ਗਈ ਹੈ ਅਤੇ ਇਸ ਸਹਾਇਤਾ ਦਾ ਲਾਭ 7 ਸਾਲਾਂ ਤੱਕ ਲਿਆ ਜਾ ਸਕਦਾ ਹੈ ਅਤੇ ਹਰੇਕ ਲਾਭਪਾਤਰੀ ਵੱਖ-ਵੱਖ ਥਾਵਾਂ ‘ਤੇ ਵੱਧ ਤੋਂ ਵੱਧ 25 ਪ੍ਰਾਜੈਕਟ ਸਥਾਪਤ ਕਰ ਸਕਦਾ ਹੈ।

See also  ਹੁਣ ਤੱਕ ਪੰਜਾਬ ਦੇ 1473 ਪਿੰਡਾਂ ‘ਚ ਪਈ ਹੜ੍ਹ ਦੀ ਮਾਰ 

ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਯੋਗ ਪ੍ਰਾਜੈਕਟਾਂ ਤਹਿਤ ਭੰਡਾਰਨ ਬੁਨਿਆਦੀ ਢਾਂਚਾ (ਜਿਵੇਂ ਗੁਦਾਮ, ਸਾਈਲੋਜ਼, ਕੋਲਡ ਸਟੋਰ, ਕੋਲਡ ਰੂਮ ਆਦਿ), ਪ੍ਰਾਇਮਰੀ ਪ੍ਰੋਸੈਸਿੰਗ ਸੈਂਟਰ (ਜਿਵੇਂ ਆਟਾ ਚੱਕੀ, ਦਾਲ ਮਿੱਲ, ਤੇਲ ਕੱਢਣ ਵਾਲੀ ਇਕਾਈ, ਰਾਈਸ ਸ਼ੈਲਰ, ਮਸਾਲਾ ਪ੍ਰੋਸੈਸਿੰਗ, ਗੁੜ ਬਣਾਉਣ ਆਦਿ), ਛਟਾਈ ਐਂਡ ਗਰੇਡਿੰਗ ਯੂਨਿਟ, ਪੈਕਹਾਊਸ, ਰਾਈਪਨਿੰਗ ਚੈਂਬਰ, ਖੇਤੀ ਸੰਦ (ਘੱਟੋ-ਘੱਟ 4 ਸੰਦ), ਕੰਬਾਈਨ ਹਾਰਵੈਸਟਰ, ਬੂਮ ਸਪਰੇਅਰ, ਬੇਲਰ, ਰੂੰ ਪਿੰਜਾਈ, ਸ਼ਹਿਦ ਪ੍ਰੋਸੈਸਿੰਗ, ਰੇਸ਼ਮ ਪ੍ਰੋਸੈਸਿੰਗ, ਨਰਸਰੀਆਂ, ਬੀਜ ਪ੍ਰੋਸੈਸਿੰਗ, ਗੰਡੋਆ ਖਾਦ ਅਤੇ ਕੰਪਰੈੱਸਡ ਬਾਇਉਗੈਸ ਪਲਾਂਟ ਸਥਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਸਮੂਹਾਂ ਵੱਲੋਂ ਮਸ਼ਰੂਮ ਫ਼ਾਰਮਿੰਗ, ਐਰੋਪੌਨਿਕਸ, ਹਾਈਡ੍ਰੋਪੌਨਿਕਸ, ਪੌਲੀਹਾਊਸ, ਗ੍ਰੀਨਹਾਊਸ ਆਦਿ ਜਿਹੇ ਪ੍ਰਾਜੈਕਟ ਵੀ ਸਥਾਪਿਤ ਕੀਤੇ ਜਾ ਸਕਦੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ ਯੋਗ ਪ੍ਰਾਜੈਕਟਾਂ ‘ਤੇ ਸੋਲਰ ਪੈਨਲ ਅਤੇ ਸੋਲਰ ਪੰਪ ਵੀ ਲਗਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਵਿਭਾਗ, ਜੋ ਪੰਜਾਬ ਵਿੱਚ ਇਸ ਸਕੀਮ ਨੂੰ ਲਾਗੂ ਕਰਨ ਲਈ ਨੋਡਲ ਏਜੰਸੀ ਹੈ, ਨੇ ਸਕੀਮ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਵੱਟਸਐਪ ਹੈਲਪਲਾਈਨ ਨੰਬਰ 9056092906 ਜਾਰੀ ਕੀਤਾ ਹੋਇਆ ਹੈ ਤਾਂ ਜੋ ਕਿਸਾਨਾਂ ਦੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਨਾਲੋ-ਨਾਲ ਨਿਬੇੜਾ ਕੀਤਾ ਜਾ ਸਕੇ। ਖੇਤੀਬਾੜੀ ਅਤੇ ਬਾਗ਼ਬਾਨੀ ਖੇਤਰ ਨੂੰ ਹੋਰ ਉਚਾਈਆਂ ਵੱਲ ਲਿਜਾਣ ਦੀ ਵਚਨਬੱਧਤਾ ਦੁਹਰਾਉਂਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਖ-ਵੱਖ ਪਹਿਲਕਦਮੀਆਂ ਅਤੇ ਸਕੀਮਾਂ ਰਾਹੀਂ ਕਿਸਾਨਾਂ ਨੂੰ ਸਮਰੱਥ ਬਣਾ ਕੇ ਸੂਬੇ ਵਿੱਚ ਖੇਤੀ ਵਿਕਾਸ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ।

See also  इंडिया अलायंस के तीन पार्षदों ने एफएंडसीसी के लिए नामांकन पत्र दाखिल किया

Related posts:

ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਤੇ ਸਟ੍ਰਾਈਕਰ ਇੰਡੀਆ ਵੱਲੋਂ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਦੀ ਮੌਜੂਦਗੀ ...
ਪੰਜਾਬ ਸਿਹਤ ਵਿਭਾਗ
उत्तराखंड युवा मंच, चंडीगढ़ द्वारा आगामी 24 मार्च को 31वें रक्तदान शिविर के साथ ही दो दिवसीय उत्तराख...
ਪੰਜਾਬੀ-ਸਮਾਚਾਰ
ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਜਲਦ ਹੋਵੇਗਾ ਸ਼ੁਰੂ: ਸਪੀਕਰ ਕੁਲਤਾਰ ਸਿੰਘ ਸੰਧਵਾ...
ਸਕੂਲ ਸਿੱਖਿਆ ਸਮਾਚਾਰ
Free CTU Bus Services for Women on Raksha Bandhan
Chandigarh
ਅਮਨਪ੍ਰੀਤ ਸਿੰਘ ਨੇ ਬਾਕੂ ਵਿਖੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਸਟੈਂਡਰਡ ਪਿਸਟਲ ਈਵੈਂਟ ਵਿੱਚ ਸੋਨ ਤਮਗ਼ਾ ਜਿੱਤਿਆ
Punjab News
Mann government failed to comply with SC guidelines on illegal liquor: Bajwa 
ਪੰਜਾਬੀ-ਸਮਾਚਾਰ
मुफ्त पानी-पार्किंग का प्रस्ताव खारिज करने के लिए आम आदमी पार्टी ने राज्यपाल की आलोचना की
Aam Aadmi Party
ਪੰਜਾਬ ਲੋਕ ਸਭਾ ਚੋਣ 2024 ਦੇ ਤਾਜ਼ਾ ਰੁਝਾਨ
ਪੰਜਾਬੀ-ਸਮਾਚਾਰ
ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕ...
Fazilka
ਵਿਜੀਲੈਂਸ ਬਿਊਰੋ ਵੱਲੋਂ 20 ਲੱਖ ਰਿਸ਼ਵਤ ਦੇ ਮਾਮਲੇ 'ਚ ਫਰਾਰ ਇੰਸਪੈਕਟਰ ਗ੍ਰਿਫ਼ਤਾਰ
Punjab Crime News
ਬੱਚਿਆਂ ‘ਚ ਦੇਸ਼ ਭਗਤੀ ਦੀ ਵਿਲੱਖਣ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ: ਡਾ. ਬਲਜੀਤ ਕੌਰ
ਪੰਜਾਬੀ-ਸਮਾਚਾਰ
ਬਾਦਲਾਂ ਦੇ ਚਹੇਤੇ ਚੈਨਲ ਦੀ ਚੌਧਰ ਚਮਕਾਉਣ ਲਈ ਗੁਰਬਾਣੀ ਦਾ ਲਾਈਵ ਪ੍ਰਸਾਰਣ ਕਰਨ ਤੋਂ ਪੈਰ ਪਿੱਛੇ ਖਿੱਚ ਰਹੀ ਹੈ ਸ਼੍ਰੋਮਣੀ...
ਪੰਜਾਬੀ-ਸਮਾਚਾਰ
चंडीगढ़ प्रशासन ने अतिक्रमित सरकारी भूमि का सर्वेक्षण किया शुरू।
ਪੰਜਾਬੀ-ਸਮਾਚਾਰ
चंडीगढ़ शहर को देश का नंबर 1 शहर बनाया जाएगा: मेयर कुलदीप कुमार
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਥਾਣਾ ਦਸੂਹਾ ਦਾ ਐਸ.ਐਚ.ਓ. ਅਤੇ ਉਸ ਦਾ ਡਰਾਈਵਰ ਕਾਬੂ
Punjab Crime News
सिटी ब्यूटीफुल को खोया हुआ दर्ज फिर दिलाएगी चंडीगढ़ कांग्रेस: बंसल
ਪੰਜਾਬੀ-ਸਮਾਚਾਰ
ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਕਲਰਕ ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਣੇ ਗਵਾਹ : ਹਰਜੋਤ ਸਿੰਘ ਬੈਂਸ
ਮੁੱਖ ਮੰਤਰੀ ਸਮਾਚਾਰ
ਮੁੱਖ ਮੰਤਰੀ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦਾ ਜਾਇਜ਼ਾ
Flood in Punjab
ਮੀਤ ਹੇਅਰ ਵੱਲੋਂ ਦਰਿਆਵਾਂ ਵਿੱਚ ਪਾੜ ਪੂਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
Flood in Punjab
See also  री-कार्पेटिंग कार्य के लिए जंक्शन 48 और 59 पर सड़के अस्थायी रूप से बंद ।

Leave a Reply

This site uses Akismet to reduce spam. Learn how your comment data is processed.