ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ ‘ਚ ਰੈੱਡ ਅਲਰਟ ਜਾਰੀ, ਸੁਰੱਖਿਆ ਵਧਾਈ

ਪੰਜਾਬ ਪੁਲਿਸ ਨੇ ਸੰਵੇਦਨਸ਼ੀਲ ਥਾਵਾਂ ‘ਤੇ ਫਲੈਗ ਮਾਰਚ ਕੱਢੇ ਅਤੇ ਤਲਾਸ਼ੀ ਮੁਹਿੰਮ ਚਲਾਈ

ਪੁਲਿਸ ਟੀਮਾਂ ਨੇ ਸੂਬੇ ਭਰ ‘ਚ 159 ਬੱਸ ਅੱਡਿਆਂ ਅਤੇ 131 ਰੇਲਵੇ ਸਟੇਸ਼ਨਾਂ ‘ਤੇ 3660 ਵਿਅਕਤੀਆਂ ਦੀ ਤਲਾਸ਼ੀ ਲਈ

(Punjab Bureau) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਿੱਲੀ ਵਿਖੇ ਜੀ-20 ਸੰਮੇਲਨ ਦੇ ਸ਼ਾਂਤੀਪੂਰਨ ਆਯੋਜਨ ਨੂੰ ਯਕੀਨੀ ਬਣਾਉਣ ਲਈ ਸੂਬੇ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਪੁਲਿਸ ਟੀਮਾਂ ਨੇ ਸਮੂਹ 28 ਪੁਲਿਸ ਜ਼ਿਲ੍ਹਿਆਂ ਦੀਆਂ ਸਾਰੀਆਂ ਸੰਵੇਦਨਸ਼ੀਲ ਥਾਵਾਂ ‘ਤੇ ਸਵੇਰੇ 9 ਵਜੇ ਤੋਂ ਸਵੇਰੇ 11 ਵਜੇ ਤੱਕ ਫਲੈਗ ਮਾਰਚ ਵੀ ਕੱਢਿਆ, ਜਿਸ ਉਪਰੰਤ ਦੁਪਹਿਰ 2 ਵਜੇ ਤੋਂ ਸ਼ਾਮ 7 ਵਜੇ ਤੱਕ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ਵਿਖੇ ਕਾਰਡਨ ਅਤੇ ਸਰਚ ਆਪਰੇਸ਼ਨ (ਸੀਏਐਸਓ) ਵੀ ਚਲਾਏ ਗਏ।

RED ALERT SOUNDED IN PUNJAB IN VIEW OF G-20 SUMMIT, SECURITY BEEFED-UP

RED ALERT SOUNDED IN PUNJAB IN VIEW OF G-20 SUMMIT, SECURITY BEEFED-UP

ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੇ ਆਪੋ-ਆਪਣੇ ਜ਼ਿਲ੍ਹਿਆਂ ਦੇ ਸੰਵੇਦਨਸ਼ੀਲ ਖੇਤਰਾਂ ਵਿੱਚ ਫਲੈਗ ਮਾਰਚ ਕੱਢਿਆ। ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ 228 ਸੰਵੇਦਨਸ਼ੀਲ ਖੇਤਰਾਂ ਨੂੰ ਕਵਰ ਕਰਦਿਆਂ 139 ਫਲੈਗ ਮਾਰਚ ਕੱਢੇ ਗਏ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦਾ ਉਦੇਸ਼ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਲਿਸ ਮੁਲਾਜ਼ਮਾਂ ਨੂੰ ਤਿਆਰ ਕਰਨ ਦੇ ਨਾਲ-ਨਾਲ ਆਮ ਲੋਕਾਂ ਦਾ ਵਿਸ਼ਵਾਸ਼ ਵਧਾਉਣਾ ਹੈ।

See also  City to get it's first Zero Waste Modern Food Street, Sector 15

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਐਸਪੀ ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ਵਿਖੇ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਵਿਸ਼ੇਸ਼ ਕਾਰਡਨ ਅਤੇ ਸਰਚ ਆਪ੍ਰੇਸ਼ਨ (ਸੀਏਐਸਓ) ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ।

ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ‘ਤੇ ਸ਼ੱਕੀ ਵਿਅਕਤੀਆਂ ‘ਤੇ ਨਜ਼ਰ ਰੱਖਣ ਲਈ ਸੂਬੇ ਭਰ ਵਿੱਚ 1500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ ਲਗਭਗ 255 ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ, ਤਾਂ ਜੋ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਸੂਬੇ ਦੇ 159 ਬੱਸ ਅੱਡਿਆਂ ਅਤੇ 131 ਰੇਲਵੇ ਸਟੇਸ਼ਨਾਂ ‘ਤੇ ਚਲਾਏ ਗਏ ਅਪਰੇਸ਼ਨ ਦੌਰਾਨ 3660 ਤੋਂ ਵੱਧ ਲੋਕਾਂ ਦੀ ਚੈਕਿੰਗ ਕੀਤੀ ਗਈ ਅਤੇ ਪੁਲਿਸ ਟੀਮਾਂ ਵੱਲੋਂ ਪੁੱਛਗਿੱਛ ਲਈ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ। ਜ਼ਿਕਰਯੋਗ ਹੈ ਕਿ ਸੀਪੀਜ਼/ਐਸਐਸਪੀਜ਼ ਨੂੰ ਵੀ ਆਪਣੇ ਅਧਿਕਾਰ ਖੇਤਰਾਂ ਵਿੱਚ ਵੱਧ ਤੋਂ ਵੱਧ ਪੁਲਿਸ ਨਾਕੇ ਲਾਉਣ ਅਤੇ ਸੂਬੇ ‘ਚ ਆਉਣ ਵਾਲੇ ਤੇ ਬਾਹਰ ਜਾਣ ਵਾਲੇ ਸਾਰੇ ਸ਼ੱਕੀ ਵਾਹਨਾਂ ਦੀ ਚੈਕਿੰਗ ਕਰਨ ਲਈ ਵੀ ਕਿਹਾ ਗਿਆ ਹੈ।

See also  ਧਮਾਕੇ ਨਾਲ ਸ਼ੁਰੂ ਹੋਈ ਗਦਰ-2, ਪਹਿਲੇ ਦਿਨ ਹੀ ਕਮਾਏ 40 ਕਰੋੜ

Related posts:

पंजाब विश्वविद्यालय में 10वीं वार्षिक महिला कलाकार प्रदर्शनी 2024
ਪੰਜਾਬੀ-ਸਮਾਚਾਰ
Punjab Raj Bhavan celebrates Odisha Foundation Day.
ਪੰਜਾਬੀ-ਸਮਾਚਾਰ
Following the implementation of the Model Code of Conduct for the Lok Sabha Election 2024.
ਪੰਜਾਬੀ-ਸਮਾਚਾਰ
नींद की बीमारी से बचाव के लिए लोगों को किया जागरूक 
ਪੰਜਾਬੀ-ਸਮਾਚਾਰ
ਚੋਣ ਡਿਊਟੀ ਕਰਨ ਵਾਲੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ: ਸਿਬਿਨ ਸੀ
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਫਗਵਾੜਾ ਵਿਖੇ ਸਫ਼ਲਤਾਪੂਰਵਕ ਚਲਾਇਆ ਜਾ ਰਿਹੈ ਸੈਂਟਰ ਆਫ ਐਕਸੀਲੈਂਸ; ਵਿਸ਼ਵ ਬੈਂਕ ਦੇ ਪ੍ਰਧਾਨ ਵੱਲੋਂ...
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ ਆਈ.ਆਈ.ਐਮ, ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨ...
ਮੁੱਖ ਮੰਤਰੀ ਸਮਾਚਾਰ
ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਸੋਨੂੰ ਖੱਤਰੀ ਦੇ ਤਿੰਨ ਸ਼ੂਟਰਾਂ ਨੂੰ ਕੀਤਾ ...
Punjab Crime News
ਸਵੰਤਰਤਾ ਦਿਵਸ ਤੋਂ ਪਹਿਲਾਂ ਡੀਜੀਪੀ ਗੌਰਵ ਯਾਦਵ ਨੇ ਹੁਸ਼ਿਆਰਪੁਰ ਵਿੱਚ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਲਈ ਕੀਤੀ ਰੀਵੀਊ ...
Hushairpur
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ ਨੇ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਵੰਡ...
ਪੰਜਾਬੀ-ਸਮਾਚਾਰ
ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ...
Punjab BJP
ਅਸ਼ੀਰਵਾਦ ਸਕੀਮ ਤਹਿਤ ਪਿਛਲੇ 10 ਸਾਲਾਂ ਤੋਂ ਪੈਡਿੰਗ 372 ਕੇਸਾ ਲਈ 75.48 ਲੱਖ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
Aam Aadmi Party
ਪੰਜਾਬ ਵਿੱਚ ਹੁਣ ਤੱਕ ਡੇਂਗੂ ਦੇ ਕੁੱਲ 440 ਮਾਮਲੇ ਸਾਹਮਣੇ ਆਏ ਹਨ; 114 ਐਕਟਿਵ ਕੇਸ
ਪੰਜਾਬ ਸਿਹਤ ਵਿਭਾਗ
ਪੰਜਾਬ ਪੁਲਿਸ ਨੇ ਲਾਰੇਂਸ ਬਿਸ਼ਨੋਈ ਗੈਂਗ ਦੇ ਮੈਂਬਰ ਨੂੰ ਕੀਤਾ ਗ੍ਰਿਫਤਾਰ; ਪਿਸਤੌਲ ਬਰਾਮਦ
ਪੰਜਾਬੀ-ਸਮਾਚਾਰ
ਮਾਨ ਸਰਕਾਰ ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਦਾ ਕਰੇਗੀ ਨਵੀਨੀਕਰਨ
ਪੰਜਾਬ ਸਿਹਤ ਵਿਭਾਗ
ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਖੇਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਰਮਾ ਪੱਟੀ ‘ਚ ਰਹਿਣ ਦੇ ਆਦੇਸ਼; ਛੁੱਟ...
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 12 ਕਿਲੋ ਹੈਰੋਇਨ ਕੀਤੀ ਬਰਾਮਦ; ਤਿੰਨ ਨਸ਼ਾ ਤਸਕਰ ਕਾਬੂ
Amritsar
झारखंड के 51 छात्रों ने की राज्यपाल से मुलाकात
ਪੰਜਾਬੀ-ਸਮਾਚਾਰ
ਪੰਜਾਬ ਦੇ ਬੱਚਿਆਂ ਲਈ ਰਾਸ਼ਟਰੀ ਮਿਲਟਰੀ ਕਾਲਜ 'ਚ ਦਾਖ਼ਲਾ ਲੈਣ ਦਾ ਸੁਨਹਿਰੀ ਮੌਕਾ: ਚੇਤਨ ਸਿੰਘ ਜੌੜਾਮਾਜਰਾ
ਪੰਜਾਬੀ-ਸਮਾਚਾਰ
चंडीगढ़ प्रशासन ने राष्ट्रीय आपदा प्रबंधन प्राधिकरण के सहयोग से मॉक भूकंप अभ्यास का सफलतापूर्वक आयोज...
ਪੰਜਾਬੀ-ਸਮਾਚਾਰ
See also  इंडिया अलायंस के तीन पार्षदों ने एफएंडसीसी के लिए नामांकन पत्र दाखिल किया

Leave a Reply

This site uses Akismet to reduce spam. Learn how your comment data is processed.