ਮਨੀਪੁਰ ਦਹਿਸ਼ਤ ਲਈ ਮਿਸਾਲੀ ਸਜ਼ਾ ਦੀ ਮੰਗ: ਲਗਾਤਾਰ ਹਿੰਸਾ ਅਤੇ ਅੱਤਿਆਚਾਰਾਂ ਦੇ ਮੱਦੇਨਜ਼ਰ ਮਨੀਪੁਰ ਦੇ ਮੁੱਖ ਮੰਤਰੀ ਆਪਣੇ ਅਹੁਦੇ ‘ਤੇ ਬਣੇ ਰਹਿਣ ਦੇ ਸਮਰੱਥ ਨਹੀਂ: ਸੰਧਵਾਂ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ

(Punjab Bureau) : ਮਨੀਪੁਰ ਵਿੱਚ ਔਰਤਾਂ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੇ ਘਿਨਾਉਣੇ ਕਾਰੇ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਕਾਨੂੰਨੀ ਵਿਵਸਥਾਵਾਂ ਨਾਲ ਨਜਿੱਠਿਆ ਜਾਵੇ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ, ਇਹ ਗੱਲ ਦੁਹਰਾਉਂਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਉੱਤਰ-ਪੂਰਬੀ ਸੂਬੇ ਵਿੱਚ ਚੱਲ ਰਹੀ ਹਿੰਸਾ ਤੋਂ ਪ੍ਰਭਾਵਿਤ ਸਾਰੇ ਲੋਕਾਂ ਨੂੰ ਇਨਸਾਫ਼ ਯਕੀਨੀ ਬਣਾਉਣ ਲਈ ਉੱਚ ਪੱਧਰੀ ਜਾਂਚ ਦੇ ਹੁਕਮ ਦੇਣ ਲਈ ਕਿਹਾ।

Punjab Vidhan Sabha Speaker Kultar Singh Sandhwan

Punjab Vidhan Sabha Speaker Kultar Singh Sandhwan

ਅਮਿਤ ਸ਼ਾਹ ਨੂੰ ਲਿਖੇ ਆਪਣੇ ਪੱਤਰ ਵਿੱਚ, ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਲਗਾਤਾਰ ਡਰ ਅਤੇ ਅਰਾਜਕਤਾ ਦੇ ਮੌਜੂਦਾ ਮਾਹੌਲ ‘ਤੇ ਨਿਰਾਸ਼ਾ ਪ੍ਰਗਟ ਕਰਦਿਆਂ ਮਾਹੌਲ ਨੂੰ ਵਿਗੜਨ ਦੇਣ ਲਈ ਮਨੀਪੁਰ ਦੇ ਮੁੱਖ ਮੰਤਰੀ ਨੂੰ ਹਟਾਉਣ ਦੀ ਮੰਗ ਕੀਤੀ ਹੈ, ਜਿਸ ਨਾਲ ਲੱਖਾਂ ਨਾਗਰਿਕਾਂ ਦੀਆਂ ਜਾਨਾਂ ਖਤਰੇ ਵਿੱਚ ਪੈ ਰਹੀਆਂ ਹਨ। ਸ. ਸੰਧਵਾਂ ਨੇ ਲਿਖਿਆ ਕਿ ਮੁੱਖ ਮੰਤਰੀ ਜੋ ਕਿ ਸੂਬੇ ਦੇ ਮੁਖੀ ਹਨ, ਨੂੰ ਗੰਭੀਰਤਾ ਨਾਲ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ ਕਿਉਂਕਿ ਉਹ ਇੱਜ਼ਤ ਦੀਆਂ ਹੱਕਦਾਰ ਔਰਤਾਂ ਵਿਰੁੱਧ ਹਿੰਸਾ ਦੇ ਇਸ ਘਿਨਾਉਣੇ ਕਾਰੇ ਨੂੰ ਰੋਕਣ ਵਿੱਚ ਅਸਫ਼ਲ ਰਹੇ ਹਨ। ਉਨ੍ਹਾਂ ਅੱਗੇ ਲਿਖਿਆ ਕਿ ਮੁੱਖ ਮੰਤਰੀ ਦੀ ਸਰਕਾਰ ਨੂੰ ਬਰਖਾਸਤ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

See also  ਆਪ' ਦੀ ਭੁੱਖ ਹੜਤਾਲ ਪੂਰੀ ਤਰ੍ਹਾਂ ਫਲਾਪ ਸ਼ੋਅ: ਬਾਜਵਾ

ਦੋ ਔਰਤਾਂ ਨੂੰ ਬਿਨਾਂ ਕੱਪੜੇ ਪਹਿਨੇ ਪਰੇਡ ਕਰਨ ਲਈ ਮਜ਼ਬੂਰ ਕੀਤੇ ਜਾਣ ਦੀ ਘਿਨਾਉਣੀ ਘਟਨਾ ‘ਤੇ ਅਫ਼ਸੋਸ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਦੁਖਦਾਈ ਘਟਨਾ ਹੈ, ਸਾਡੇ ਦੇਸ਼ ‘ਚ ਜਿੱਥੇ ਔਰਤਾਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਜਾਂਦਾ ਹੈ, ਉੱਥੇ ਅਸੀਂ ਔਰਤਾਂ ਦੀ ਇੱਜ਼ਤ ਦੀ ਰਾਖੀ ਨਹੀਂ ਕਰ ਸਕੇ। ਸਾਡੀ ਸੱਭਿਅਤਾ, ਸਾਡੇ ਪੁਰਖਿਆਂ ਨੇ ਸਾਨੂੰ ਔਰਤਾਂ ਦਾ ਸਤਿਕਾਰ ਕਰਨਾ ਸਿਖਾਇਆ ਹੈ। ਪਰ ਮਨੀਪੁਰ ਵਿੱਚ ਉਨ੍ਹਾਂ ਨਾਲ ਕੀਤਾ ਗਿਆ ਸਲੂਕ ਬਹੁਤ ਹੀ ਦੁਖਦਾਈ ਹੈ। ਸ. ਸੰਧਵਾਂ ਨੇ ਅੱਗੇ ਕਿਹਾ ਕਿ ਜਿਸ ਦਰਦ ਵਿੱਚੋਂ ਇਹ ਔਰਤਾਂ ਲੰਘੀਆਂ ਹੋਣਗੀਆਂ, ਉਸਨੂੰ ਕੋਈ ਵੀ ਵਿਅਕਤੀ ਮਹਿਸੂਸ ਕਰ ਸਕਦਾ ਹੈ। ਸਪੀਕਰ ਨੇ ਆਪਣੇ ਪੱਤਰ ਵਿੱਚ ਲਿਖਿਆ, “ਮੈਨੂੰ ਯਕੀਨ ਹੈ ਕਿ ਤੁਸੀਂ ਇਸ ਘਟਨਾ ‘ਤੇ ਚੌਕਸੀ ਰੱਖ ਰਹੇ ਹੋਵੋਗੇ, ਪਰ ਮੈਂ, ਹੱਥ ਜੋੜ ਕੇ, ਉਨ੍ਹਾਂ ਔਰਤਾਂ ਦੀ ਇੱਜ਼ਤ ਅਤੇ ਸਨਮਾਨ ਦੀ ਰੱਖਿਆ ਲਈ ਤੁਹਾਡੇ ਤੋਂ ਮਦਦ ਦੀ ਆਸ ਕਰਦਾ ਹਾਂ। ਉਨ੍ਹਾਂ ਨੂੰ ਸੁਰੱਖਿਆ ਦੀ ਲੋੜ ਹੈ।”

Related posts:

AICC Incharge Chandigarh following persons are expelled from the party for 6 years for anti-party ac...
ਪੰਜਾਬੀ-ਸਮਾਚਾਰ
ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਸ੍ਰੀਹਰੀਕੋਟਾ ਲਈ ਰਵਾਨਾ : ਹਰਜੋਤ ਸਿੰਘ ਬੈਂਸ
ਸਕੂਲ ਸਿੱਖਿਆ ਸਮਾਚਾਰ
ਐਸ.ਏ.ਐਸ. ਨਗਰ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਅਲਰੀ ਸਾਇੰਸਜ਼ ਦੀ ਸਥਾਪਨਾ ਨੂੰ ਪ੍ਰਵਾਨਗੀ
Punjab News
अल्पसंख्यक मोर्चा चंडीगढ़ के प्रदेश अध्यक्ष जावेद अंसारी ने जिला अध्यक्षो की नियुक्ति की।
ਪੰਜਾਬੀ-ਸਮਾਚਾਰ
ਮਾਨ ਬਿਨਾਂ ਗਿਰਦਾਵਰੀ ਦੇ ਰਾਹਤ ਦੇਣ ਵਿੱਚ ਅਸਫਲ ਰਹੇ ਜਿਵੇਂ ਕਿ 'ਆਪ' ਸਰਕਾਰ ਦਿੱਲੀ ਵਿੱਚ ਕਰਦੀ ਹੈ: ਬਾਜਵਾ
ਪੰਜਾਬੀ-ਸਮਾਚਾਰ
ਪਾਰਦਰਸ਼ਿਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਪਛਾਣ: ਲਾਲ ਚੰਦ ਕਟਾਰੂਚੱਕ
Aam Aadmi Party
ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ 'ਚ ਰੈੱਡ ਅਲਰਟ ਜਾਰੀ, ਸੁਰੱਖਿਆ ਵਧਾਈ
Punjab Crime News
चंडीगढ से अयोध्या गई आस्था स्पेशल ट्रेन के यात्री जय श्री राम का उद्घोष करते हुए वापिस लोटे।
ਪੰਜਾਬੀ-ਸਮਾਚਾਰ
ਪੀ.ਐਸ.ਪੀ.ਸੀ.ਐਲ. ਨੇ ਕਾਰਪੋਰੇਸ਼ਨ ਦੀ ਸਮੱਗਰੀ ਦੀ ਦੁਰਵਰਤੋਂ ਲਈ 3 ਅਧਿਕਾਰੀਆਂ ਨੂੰ ਕੀਤਾ ਮੁਅੱਤਲ
ਪੰਜਾਬ ਬਿਜਲੀ ਵਿਭਾਗ
ਪੰਜਾਬ ਵੱਲੋਂ ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ: ਚੀਮਾ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ ਖੁਦ ਕਿਸ਼ਤੀ ’ਤੇ ਸਵਾਰ ਹੋ ਕੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ
Flood in Punjab
ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ-ਮੁੱਖ ਮੰਤਰੀ
ਪੰਜਾਬੀ-ਸਮਾਚਾਰ
ਵਿਰੋਧੀ ਧਿਰ ਦੇ ਨੇਤਾ ਨੇ ਸਰਕਾਰ ਨੂੰ ਐਸਮਾ ਲਾਗੂ ਕਰਨ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ
Punjab Congress
ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਅੱਜ ਤੋਂ
ਪੰਜਾਬੀ-ਸਮਾਚਾਰ
ਮੀਤ ਹੇਅਰ ਵੱਲੋਂ ਯੁਵਕ ਸੇਵਾਵਾਂ ਵਿਭਾਗ ਦੀ ਵੈੱਬਸਾਈਟ ਲਾਂਚ
ਪੰਜਾਬੀ-ਸਮਾਚਾਰ
Chandigarh DC Rates 2024 List Out.
ਪੰਜਾਬੀ-ਸਮਾਚਾਰ
चंडीगढ़ प्रशासन के वरिष्ठ अधिकारियों के संज्ञान में आया कि सोशल मीडिया पर 13-5-2024 को "डीज़ल प्रांत...
ਚੰਡੀਗੜ੍ਹ-ਸਮਾਚਾਰ
ਅਮਨਪ੍ਰੀਤ ਸਿੰਘ ਨੇ ਬਾਕੂ ਵਿਖੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਸਟੈਂਡਰਡ ਪਿਸਟਲ ਈਵੈਂਟ ਵਿੱਚ ਸੋਨ ਤਮਗ਼ਾ ਜਿੱਤਿਆ
Punjab News
ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਸੂਬੇ ਦੇ ਪੇਂਡੂ ਇਲਾਕਿਆਂ ਵਿੱਚ ਯੂਨਿਟ ਸਥਾਪਤ ਕਰਨ ਦਾ ਸੱਦਾ
ਮੁੱਖ ਮੰਤਰੀ ਸਮਾਚਾਰ
ਸਕੂਲੀ ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਜਾਣੂੰ ਕਰਵਾਉਣ ਲਈ ਵੱਲੋਂ ‘ਸਟੂਡੈਂਟ ਪੁਲਿਸ ਕੈਡਿਟ’ ਸਕੀਮ ਦੀ ...
Punjab News
See also  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ ਸੱਦਾ

Leave a Reply

This site uses Akismet to reduce spam. Learn how your comment data is processed.