ਤਿੰਨ ਪਿਸਤੌਲਾਂ ਸਮੇਤ ਅਪਰਾਧ ਵਿੱਚ ਵਰਤੀ ਗਈ ਕਾਰ ਵੀ ਬਰਾਮਦ
(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਮੋਗਾ ਪੁਲਿਸ ਨਾਲ ਕੀਤੇ ਸਾਂਝੇ ਆਪ੍ਰੇਸ਼ਨ ਉਪਰੰਤ ਗੋਪੀ ਡੱਲੇਵਾਲੀਆ ਗੈਂਗ ਦੇ ਤਿੰਨ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਕੇ ਸੰਤੋਖ ਸਿੰਘ ਕਤਲ ਕੇਸ ਦੀ ਗੁੱਥੀ ਨੂੰ ਸੁਲਝਾਉਣ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

SANTOKH SINGH’S MURDER CASE: AGTF IN JOIN OP WITH MOGA POLICE ARREST THREE SHOOTERS OF GOPI DALLEWALIA GANG
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਿਰਮਲ ਸਿੰਘ ਉਰਫ਼ ਨਿੰਮਾ, ਅਪਰੇਲ ਸਿੰਘ ਉਰਫ਼ ਸ਼ੇਰਾ ਅਤੇ ਜਸਕਰਨ ਸਿੰਘ ਉਰਫ਼ ਕਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 10 ਜਿੰਦਾ ਕਾਰਤੂਸਾਂ ਸਮੇਤ ਤਿੰਨ .32 ਕੈਲੀਬਰ ਪਿਸਤੌਲ ਅਤੇ ਅਪਰਾਧ ਵਿੱਚ ਵਰਤੀ ਹੁੰਡਈ ਵਰਨਾ ਕਾਰ ਵੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਚਾਰ ਹਮਲਾਵਰਾਂ ਨੇ 16 ਜੁਲਾਈ 2023 ਨੂੰ ਮੋਗਾ ‘ਚ ਸੰਤੋਖ ਸਿੰਘ ਦੇ ਘਰ ‘ਚ ਦਾਖਲ ਹੋ ਕੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਜਾਣਕਾਰੀ ਮਿਲਣ ਉਪਰੰਤ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏ.ਆਈ.ਜੀ. ਏ.ਜੀ.ਟੀ.ਐਫ. ਸੰਦੀਪ ਗੋਇਲ ਦੀ ਅਗਵਾਈ ਵਿੱਚ ਏ.ਜੀ.ਟੀ.ਐਫ. ਦੀ ਟੀਮ ਨੇ ਮੋਗਾ ਪੁਲਿਸ ਨਾਲ ਮਿਲ ਕੇ ਤਿੰਨ ਵਿਅਕਤੀਆਂ, ਜੋ ਸ਼ੂਟਰ ਹਨ ਅਤੇ ਨਾਮੀ ਗੋਪੀ ਡੱਲੇਵਾਲੀਆ ਗੈਂਗ ਨਾਲ ਸਬੰਧਤ ਹਨ, ਨੂੰ ਜਲੰਧਰ ਦੇ ਮਹਿਤਪੁਰ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਹੈ ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਗੁਰਪ੍ਰੀਤ ਸਿੰਘ ਉਰਫ ਗੋਪੀ ਡੱਲੇਵਾਲੀਆ ਅਤੇ ਗੌਰਵ ਸ਼ਰਮਾ ਉਰਫ ਗੋਰੂ ਬੱਚਾ ਇਸ ਘਿਨਾਉਣੇ ਕਤਲ ਦੇ ਮਾਸਟਰਮਾਈਂਡ ਹਨ। ਉਨ੍ਹਾਂ ਦੱਸਿਆ ਕਿ ਗੈਂਗਸਟਰ ਗੋਪੀ ਡੱਲੇਵਾਲੀਆ ਭਗੌੜਾ ਹੈ ਅਤੇ ਉਸ ਵਿਰੁੱਧ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ, ਅਸਲਾ ਐਕਟ ਆਦਿ ਵਰਗੇ 12 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਬਾਕੀ ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ ਅਤੇ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐਫ.ਆਈ.ਆਰ. ਨੰ. 155 ਮਿਤੀ 16/07/2023 ਭਾਰਤੀ ਦੰਡਾਵਲੀ ਨਿਯਮ ਦੀ ਧਾਰਾ 302 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਿਟੀ ਮੋਗਾ ਵਿਖੇ ਕੇਸ ਪਹਿਲਾਂ ਹੀ ਦਰਜ ਕਰ ਲਿਆ ਗਿਆ ਹੈ।
Related posts:
ਪੰਜਾਬ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ ਅਧੀਨ ਸਭ ਤੋਂ ਵੱਧ ਅਰਜ਼ੀਆਂ ਦੀ ਪ੍ਰਵਾਨਗੀ ਨਾਲ ਦੇਸ਼ 'ਚੋਂ ਦੂਜਾ ਸਥਾਨ...
Aam Aadmi Party
चंडीगढ़ में पीने के पानी को लेकर बड़ा खुलासा, 35,220 मीटर खराब!
ਪੰਜਾਬੀ-ਸਮਾਚਾਰ
Case registered against owner and managers of Prime Cinema for violation of Model code of Conduct: P...
ਪੰਜਾਬੀ-ਸਮਾਚਾਰ
Lok Sabha elections 2024: Punjab Police fully geared up to ensure free, fair and peaceful polls- DGP...
ਪੰਜਾਬੀ-ਸਮਾਚਾਰ
ਉਦਯੋਗਪਤੀਆਂ ਨੂੰ ਪੰਜਾਬ ‘ਚ ਕੋਈ ਦਿੱਕਤ ਨਹੀਂ ਆਉਣ ਦੇਵਾਂਗੇ: ਤਰੁਨਪ੍ਰੀਤ ਸਿੰਘ ਸੌਂਦ
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਸੂਬੇ ਦੇ ਆਂਗਣਵਾੜੀ ਸੈਂਟਰਾਂ ਦੀਆਂ ਬੁਨਿਆਦੀ ਸਹੂਲਤਾਂ ਲਈ ਚੁੱਕ ਰਹੀ ਹੈ ਠੋਸ ਕਦਮ: ਡਾ. ਬਲਜੀਤ ਕੌਰ
ਸਕੂਲ ਸਿੱਖਿਆ ਸਮਾਚਾਰ
ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਸੂਬੇ ਭਰ ‘ਚ 15,653 ਪੋਸਟਰ ਅਤੇ 7,511 ਬੈਨਰ ਹਟਾਏ ਗਏ
ਪੰਜਾਬੀ-ਸਮਾਚਾਰ
ਸਕੂਲੀ ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਜਾਣੂੰ ਕਰਵਾਉਣ ਲਈ ਵੱਲੋਂ ‘ਸਟੂਡੈਂਟ ਪੁਲਿਸ ਕੈਡਿਟ’ ਸਕੀਮ ਦੀ ...
Punjab News
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ ‘ਤੇ ਚਲਾਏ ਜਾ ਰਹੇ ਰਾਹਤ...
Flood in Punjab
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਪ੍ਰਮੁੱਖ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ
ਪੰਜਾਬੀ-ਸਮਾਚਾਰ
ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ:ਜੌੜਾਮਾਜਰਾ
Aam Aadmi Party
Amritsar robbery case: daughter of victim’s driver, her fiancé among 7 held; ₹41.40l, 800gm gold rec...
ਪੰਜਾਬੀ-ਸਮਾਚਾਰ
'Bill Liayo Inam Pao' Scheme: 3592 Winners Rewarded with Prizes More Than Rs. 2 Crore for Promoting ...
Punjab News
ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦਾ ਮੁੱਢ ਬੰਨ੍ਹਿਆ, ਪਹਿਲਾ ‘ਸਕੂਲ...
ਸਕੂਲ ਸਿੱਖਿਆ ਸਮਾਚਾਰ
ਬਾਜਵਾ ਨੇ ਕਾਂਗਰਸ ਦੇ ਚੋਣ ਮੈਨੀਫ਼ੈਸਟੋ ਦੀ ਕੀਤੀ ਸ਼ਲਾਘਾ, ਦੱਸਿਆ ਇਨਕਲਾਬੀ ਮੈਨੀਫ਼ੈਸਟੋ
ਪੰਜਾਬੀ-ਸਮਾਚਾਰ
ਡੀ.ਜੀ.ਪੀ. ਪੰਜਾਬ ਵੱਲੋਂ ਪਟਿਆਲਾ ਅਤੇ ਰੋਪੜ ਰੇਂਜ ਦੀ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਸਬੰਧੀ ਸਮੀਖਿਆ ਮੀਟਿੰਗ
Punjab News
ਹੜ੍ਹਾਂ ਨਾਲ ਪ੍ਰਭਾਵਿਤ ਸਾਰੀਆਂ 595 ਥਾਵਾਂ 'ਤੇ ਬਿਜਲੀ ਸਪਲਾਈ ਬਹਾਲ: ਹਰਭਜਨ ਸਿੰਘ ਈ.ਟੀ.ਓ
ਪੰਜਾਬ ਬਿਜਲੀ ਵਿਭਾਗ
ਸੁਤੰਤਰਤਾ ਦਿਵਸ ਤੋਂ ਪਹਿਲਾਂ, ਸਪੈਸ਼ਲ ਡੀਜੀਪੀ ਨੇ ਲੁਧਿਆਣਾ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
Ludhiana
पंचकुला में तीन साल की बच्ची का मैन होल में गिर कर मौत होना अति दुखदायक : प्रेम गर्ग
ਚੰਡੀਗੜ੍ਹ-ਸਮਾਚਾਰ
चंडीगढ़ के सब रजिस्ट्रार आफ़िस में घण्टों रहा पावर कट।
ਚੰਡੀਗੜ੍ਹ-ਸਮਾਚਾਰ