ਸਪੀਕਰ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ

ਚੰਡੀਗੜ੍ਹ, 30 ਅਗਸਤ:

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ ਹੈ।

ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਜਲੰਧਰ ਦੇ ਪਿੰਡ ਗੱਟਾ ਮੁੰਡੀ ਕਾਸੂ ਵਿਖੇ ਧੁੱਸੀ ਬੰਨ੍ਹ ਦੀ ਮੁਰੰਮਤ ਮੈਂਬਰ ਪਾਰਲੀਮੈਂਟ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਸਰਪ੍ਰਸਤੀ ਹੇਠ ਕਰਵਾਈ ਜਾ ਰਹੀ ਹੈ।ਬੀਤੇ ਸਾਲ ਜੁਲਾਈ ਮਹੀਨੇ ਵਿੱਚ ਇਸ ਥਾਂ ‘ਤੇ ਲਗਭੱਗ 1000 ਫੁੱਟ ਚੌੜਾ ਪਾੜ੍ਹ ਪੈ ਗਿਆ ਸੀ, ਜਿਸ ਨਾਲ 30-35 ਪਿੰਡਾਂ ਦੇ ਕਿਸਾਨਾਂ ਦੀਆਂ ਫਸਲਾਂ ਅਤੇ ਲੋਕ ਪ੍ਰਭਾਵਿਤ ਹੋਏ ਸਨ।ਉਸ ਸਮੇਂ ਸੰਤ ਸੀਚੇਵਾਲ ਦੀ ਸਰਪ੍ਰਸਤੀ ‘ਚ ਸੰਗਤਾਂ ਨੇ ਕਾਰ ਸੇਵਾ ਕਰਕੇ ਇਸ ਬੰਨ੍ਹ ਨੂੰ ਪੂਰ ਲਿਆ ਸੀ।

ਵਰਣਨਯੋਗ ਹੈ ਕਿ ਤਾਜ਼ੀ ਸਥਿਤੀ ਅਨੁਸਾਰ ਇਹ ਬੰਨ੍ਹ ਕਮਜ਼ੋਰ ਹੋ ਚੁੱਕਾ ਸੀ, ਜਿਸ ਦੀ ਮੁੜ ਮੁਰੰਮਤ ਦੀ ਲੋੜ ਸੀ। ਹੁਣ ਦੁਬਾਰਾ ਸੰਤ ਸੀਚੇਵਾਲ ਤੇ ਸੰਗਤਾਂ ਵੱਲੋਂ ਧੁੱਸੀ ਬੰਨ ਅਤੇ ਧੱਕਾ ਬਸਤੀ ਵਿਖੇ ਮਿੱਟੀ ਪਾਉਣ ਦਾ ਕੰਮ ਆਰੰਭਿਆ ਗਿਆ ਹੈ ਤਾਂ ਜੋ 30-35 ਪਿੰਡਾਂ ਦੀਆਂ ਫਸਲਾਂ ਦਾ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ। ਸਪੀਕਰ ਸੰਧਵਾਂ ਨੇ ਇਸ ਕਾਰਜ ਲਈ ਟਰੈਕਟਰਾਂ ਆਦਿ ‘ਚ ਤੇਲ ਆਦਿ ਪਾਉਣ ਹਿੱਤ 10 ਲੱਖ ਰੁਪਏ ਦੀ ਰਾਸ਼ੀ ਦਿੱਤੀ ਹੈ।

See also  ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

Related posts:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਮੋਹਾਲੀ ਵਿਖੇ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ...

ਪੰਜਾਬੀ-ਸਮਾਚਾਰ

Punjab Police Arrests Big Fish Drug Smuggler Wanted In 77kg Heroin Recovery Case.

ਪੰਜਾਬੀ-ਸਮਾਚਾਰ

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜ...

ਪੰਜਾਬੀ-ਸਮਾਚਾਰ

ਪੰਜਾਬ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਬਾਗ਼ਬਾਨੀ ਵਿਭਾਗ ਨੇ ਕਮਰ-ਕੱਸੇ ਕੀਤੇ

ਪੰਜਾਬੀ-ਸਮਾਚਾਰ

ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ਮੁਹਿੰਮ ਸਬੰਧੀ ਕੱਲ੍ਹ 27 ਨਵੰਬਰ ਨੁੰ ਚੁਕਾਈ ਜਾਵੇਗੀ ਸਹੁੰ

ਪੰਜਾਬੀ-ਸਮਾਚਾਰ

ਪੰਜਾਬ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ - ਮੁੱਖ ਚੋਣ ਅਫਸਰ ਨੇ ਲੋਕ ਸਭਾ ਚੋ...

Chandigarh

ਵਿਸ਼ਵ ਜਨਸੰਖਿਆ ਦਿਵਸ: ਔਰਤਾਂ ਨੂੰ ਸਿੱਖਿਅਤ, ਸੁਤੰਤਰ ਬਣਾਉਣਾ ਜਨਸੰਖਿਆ ਕੰਟਰੋਲ ਕਰਨ ਵਿੱਚ ਕਰ ਸਕਦਾ ਹੈ ਮਦਦ : ਬਲਬੀਰ ਸ...

ਪੰਜਾਬੀ-ਸਮਾਚਾਰ

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ

ਪੰਜਾਬੀ-ਸਮਾਚਾਰ

ਡਾ. ਐਸ.ਐਸ. ਆਹਲੂਵਾਲੀਆ ਨੇ ਸਾਫ਼ ਪਾਣੀ ਅਤੇ ਸੀਵਰੇਜ਼ ਦੇ 31 ਪ੍ਰੋਜੈਕਟਾਂ ਨੂੰ ਦਿੱਤੀ ਪ੍ਰਵਾਨਗੀ

ਪੰਜਾਬੀ-ਸਮਾਚਾਰ

ਵਿਸ਼ੇਸ਼ ਸਾਰੰਗਲ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

Moga

ਭਾਜਪਾ ਮਹਿਲਾ ਮੋਰਚਾ ਨੇ ਪੰਚਾਇਤੀ ਚੋਣਾਂ ਵਿੱਚ 'ਆਪ' ਦੀਆਂ ਗੈਰ-ਜਮਹੂਰੀ ਚਾਲਾਂ ਦੀ ਕੀਤੀ ਨਿਖੇਧੀ

ਪੰਜਾਬੀ-ਸਮਾਚਾਰ

ਪੰਜਾਬ ‘ਚ ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 98 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ

Flood in Punjab

ਪੰਜਾਬ ਸਰਕਾਰ ਸੂਬੇ ਦੇ ਆਂਗਣਵਾੜੀ ਸੈਂਟਰਾਂ ਦੀਆਂ ਬੁਨਿਆਦੀ ਸਹੂਲਤਾਂ ਲਈ ਚੁੱਕ ਰਹੀ ਹੈ ਠੋਸ ਕਦਮ: ਡਾ. ਬਲਜੀਤ ਕੌਰ

ਸਕੂਲ ਸਿੱਖਿਆ ਸਮਾਚਾਰ

6 ਕਿੱਲੋ ਹੈਰੋਇਨ ਬਰਾਮਦਗੀ ਮਾਮਲਾ: ਪੰਜਾਬ ਪੁਲਿਸ ਨੇ ਕਾਬੂ ਕੀਤੇ ਨਸ਼ਾ ਤਸਕਰ ਦੇ ਪਿੰਡ ਤੋਂ 4 ਕਿੱਲੋ ਹੋਰ ਹੈਰੋਇਨ ਕੀਤੀ ...

Punjab Police

चंडीगढ़ के प्रशासक के सलाहकार श्री राजीव वर्मा की अध्यक्षता में एक बैठक में चंडीगढ़ प्रशासन के विभाग...

ਪੰਜਾਬੀ-ਸਮਾਚਾਰ

ਲੁਧਿਆਣਾ ਤੋਂ ਐਨ.ਸੀ.ਆਰ. ਦਾ ਹਵਾਈ ਸਫ਼ਰ ਹੋਵੇਗਾ ਸਸਤਾ; ਏਅਰਲਾਈਨ ਨੇ ਪਹਿਲੇ ਤਿੰਨ ਮਹੀਨਿਆਂ ਲਈ 999 ਰੁਪਏ ਟਿਕਟ ਦੀ ਕੀਤ...

Punjab News

चंडीगढ़ संसदीय क्षेत्र में उम्मीदवारों के साथ चुनाव तैयारी आकलन बैठक।

ਪੰਜਾਬੀ-ਸਮਾਚਾਰ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਲਿਆਂਵਾਲੀ ਵਿਖੇ 10.10 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਰਕਾਰੀ ਮੱਛੀ ਪੂੰਗ ਫਾਰਮ ਦਾ ਉ...

ਪੰਜਾਬੀ-ਸਮਾਚਾਰ

19 ਜ਼ਿਲ੍ਹਿਆਂ ਦੇ 1438 ਪਿੰਡ ਹੜ੍ਹ ਨਾਲ ਪ੍ਰਭਾਵਿਤ

Flood in Punjab

ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

Aam Aadmi Party
See also  ਸਿੱਖਿਆ ਮੰਤਰੀ ਨੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੀ ਏ.ਜੀ. ਨਾਲ ਕਰਵਾਈ ਮੀਟਿੰਗ

Leave a Reply

This site uses Akismet to reduce spam. Learn how your comment data is processed.