ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

ਇਲਾਕੇ ਦੀਆਂ ਮਕਬੂਲ ਖੇਡਾਂ ਲਈ ਸਬੰਧਤ ਥਾਵਾਂ ਨੂੰ ਟਰਾਇਲ ਸਥਾਨਾਂ ਦੀ ਦਿੱਤੀ ਤਰਜੀਹ: ਮੀਤ ਹੇਅਰ

 

(Punjab Bureau) :ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ (ਪੀ.ਆਈ.ਐਸ.) ਦੇ ਅੰਮ੍ਰਿਤਸਰ, ਪਟਿਆਲਾ, ਮੁਹਾਲੀ, ਬਠਿੰਡਾ, ਰੋਪੜ, ਲੁਧਿਆਣਾ, ਜਲੰਧਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਤਰਨ ਤਾਰਨ, ਸ੍ਰੀ ਆਨੰਦਪੁਰ ਸਾਹਿਬ, ਮਾਹਿਲਪੁਰ, ਫਗਵਾੜਾ ਤੇ ਦਸੂਹਾ ਸਥਿਤ ਰੈਜੀਡੈਸ਼ਲ ਵਿੰਗਾਂ ਵਿੱਚ 2024-25 ਸੈਸ਼ਨ ਲਈ ਖਿਡਾਰੀਆਂ ਦੀ ਭਰਤੀ ਲਈ ਟਰਾਇਲਾਂ ਦਾ ਪ੍ਰੋਗਰਾਮ ਐਲਾਨ ਦਿੱਤਾ ਹੈ। ਇਨ੍ਹਾਂ ਵਿੰਗਾਂ ਵਿੱਚ ਵੱਖ-ਵੱਖ ਉਮਰ ਵਰਗਾਂ ਵਿੱਚ ਖਿਡਾਰੀਆਂ ਦੀ ਚੋਣ ਲਈ 15 ਫਰਵਰੀ ਤੋਂ 19 ਮਾਰਚ ਤੱਕ ਵੱਖ-ਵੱਖ ਥਾਵਾਂ ਉਤੇ ਖੇਡ ਤੇ ਉਮਰ ਵਰਗ ਅਨੁਸਾਰ ਟਰਾਇਲ ਲਏ ਜਾਣਗੇ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਜ਼ਮੀਨੀ ਪੱਧਰ ਉਤੇ ਛੋਟੀ ਉਮਰ ਦੇ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਅੱਗੇ ਵੱਧਣ ਦੇ ਮੌਕੇ ਮੁਹੱਈਆ ਕਰਵਾਉਣ ਲਈ ਟਰਾਇਲ ਪ੍ਰਣਾਲੀ ਨੂੰ ਹੋਰ ਦਰੁੱਸਤ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਸ ਖੇਤਰ ਵਿੱਚ ਜਿਹੜੀ ਖੇਡ ਜ਼ਿਆਦਾ ਖੇਡੀ ਜਾਂਦੀ ਜਾਂ ਮਕਬੂਲ ਹੈ, ਉਸੇ ਖੇਡ ਦੇ ਟਰਾਇਲਾਂ ਲਈ ਉਨ੍ਹਾਂ ਥਾਵਾਂ ਨੂੰ ਤਰਜੀਹ ਦਿੱਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਖਿਡਾਰੀ ਟਰਾਇਲਾਂ ਦਾ ਹਿੱਸਾ ਬਣ ਸਕਣ। ਉਨ੍ਹਾਂ ਕਿਹਾ ਕਿ ਸਹੀ ਪ੍ਰਤਿਭਾ ਦੀ ਸ਼ਨਾਖਤ ਲਈ ਖੇਡ ਅਨੁਸਾਰ ਟਰਾਇਲ 15 ਫਰਵਰੀ ਤੋਂ 19 ਮਾਰਚ ਤੱਕ ਚੱਲਣਗੇ ਤਾਂ ਜੋ ਖੇਡ ਵਿਭਾਗ ਦੇ ਅਧਿਕਾਰੀ ਨਿੱਜੀ ਤੌਰ ਉਤੇ ਆਪਣੇ ਨਿਰੀਖਣ ਹੇਠ ਸਮੁੱਚੀ ਪ੍ਰਣਾਲੀ ਨੂੰ ਸੁਚੱਜੇ ਰੂਪ ਵਿੱਚ ਨੇਪਰੇ ਚਾੜ੍ਹ ਸਕਣ।

See also  Fire team rescues a couple from drowning under the railway bridge Ind. area Phase-I

ਖੇਡ ਵਿਭਾਗ ਵੱਲੋਂ ਟਰਾਇਲਾਂ ਦੇ ਵਿਸਥਾਰ ਪੂਰਵਕ ਵਿਭਾਗ ਦੀ ਵੈਬਸਾਈਟ www.pbsports.punjab.gov.in ਉਪਰ ਅਪਲੋਡ ਕੀਤੇ ਗਏ ਹਨ ਜਿੱਥੇ ਟਰਾਇਲ ਦੇਣ ਦੇ ਇਛੁੱਕ ਖਿਡਾਰੀ ਟਰਾਇਲ ਵਾਲੀ ਮਿਤੀ ਤੇ ਸਥਾਨ ਦੇਖ ਸਕਦੇ ਹਨ। ਟਰਾਇਲਾਂ ਵਾਲੇ ਦਿਨ ਖਿਡਾਰੀਆਂ ਨੂੰ ਸਵੇਰੇ 8.30 ਵਜੇ ਰਿਪੋਰਟ ਕਰਨੀ ਹੋਵੇਗੀ। ਟਰਾਇਲ ਦੇਣ ਵਾਲਾ ਖਿਡਾਰੀ ਪੰਜਾਬ ਸੂਬੇ ਦਾ ਵਸਨੀਕ ਹੋਵੇ ਅਤੇ ਉਹ ਆਪਣੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ/ਵੋਟਰ ਕਾਰਡ, ਜਨਮ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ਼ ਦੀਆਂ ਫੋਟੋਆਂ ਲੈ ਕੇ ਆਵੇ। ਟਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਟੀ.ਏ./ਡੀ.ਏ. ਨਹੀਂ ਦਿੱਤਾ ਜਾਵੇਗਾ।

Related posts:

चंडीगढ़ हाउसिंग बोर्ड ने 16 फ्लैटों के लाइसेंस रद्द किए, और भी लाइसेंस रद्द किए जाएंगे रद्द।
ਪੰਜਾਬੀ-ਸਮਾਚਾਰ
ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦਾ ਅੰਨਦਾਤਾ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ ‘ਤੇ ਧੱਕੇ: ਸਪੀਕਰ ਸੰਧਵਾਂ
ਪੰਜਾਬੀ-ਸਮਾਚਾਰ
ਮੀਤ ਹੇਅਰ ਵੱਲੋਂ ਯੁਵਕ ਸੇਵਾਵਾਂ ਵਿਭਾਗ ਦੀ ਵੈੱਬਸਾਈਟ ਲਾਂਚ
ਪੰਜਾਬੀ-ਸਮਾਚਾਰ
सेक्टर 38 वेस्ट और 38 के लाइट पॉइंट पर वेरका दूध के ट्रक और एक एक्टिवा चालक की भिड़ंत
ਪੰਜਾਬੀ-ਸਮਾਚਾਰ
ਹਾੜ੍ਹੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 19 ਤੋਂ 26 ਫ਼ਰਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
ਪੰਜਾਬੀ-ਸਮਾਚਾਰ
5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੇ ਜਲਦ ਨਿਬੇੜੇ ਹਿੱਤ ਪੰਜਾਬ ਸਰਕਾਰ ਵਲੋਂ ਹਾਈਕੋਰਟ ਸੀ.ਐਮ. ਦਾਇਰ
ਪੰਜਾਬੀ-ਸਮਾਚਾਰ
री-कार्पेटिंग कार्य के लिए जंक्शन 48 और 59 पर सड़के अस्थायी रूप से बंद ।
ਪੰਜਾਬੀ-ਸਮਾਚਾਰ
ਪ੍ਰਨੀਤ ਕੌਰ ਭਾਜਪਾ 'ਚ ਹੋਏ ਸ਼ਾਮਲ
ਪੰਜਾਬੀ-ਸਮਾਚਾਰ
ਭਾਜਪਾ ਨੇ ਹਰ ਸੰਸਦੀ ਸੀਟ 'ਤੇ ਜਨਤਾ ਦੇ ਸੁਝਾਵਾਂ ਲਈ 2-2 ਵੈਨ ਉਤਾਰੀਆਂ-ਜਾਖੜ
ਪੰਜਾਬੀ-ਸਮਾਚਾਰ
ਮੁੱਖ ਸਕੱਤਰ ਵੱਲੋਂ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਦੇ ਨਿਰਦੇਸ਼
ਪੰਜਾਬੀ-ਸਮਾਚਾਰ
AAP's hunger strike was an absolute flop show: Bajwa
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਕੋਚਾਂ ਨੂੰ ਵੱਡਾ ਤੋਹਫ਼ਾ, ਤਨਖਾਹਾਂ ਵਿੱਚ ਦੋ ਤੋਂ ਢਾਈ ਗੁਣਾ ਵਾਧਾ ਕੀਤਾ
ਖੇਡਾਂ ਦੀਆਂ ਖਬਰਾਂ
ਮੁੱਖ ਮੰਤਰੀ ਨੇ ਚੰਦਰਯਾਨ-3 ਦੀ ਸਫ਼ਲਤਾ ਲਈ ਦੇਸ਼ ਅਤੇ ਇਸਰੋ ਦੇ ਵਿਗਿਆਨੀਆਂ ਨੂੰ ਦਿੱਤੀ ਵਧਾਈ
Chandrayaan-3
सिटी ब्यूटीफुल को खोया हुआ दर्ज फिर दिलाएगी चंडीगढ़ कांग्रेस: बंसल
ਪੰਜਾਬੀ-ਸਮਾਚਾਰ
ਡਾ. ਐਸ.ਐਸ. ਆਹਲੂਵਾਲੀਆ ਨੇ ਸਾਫ਼ ਪਾਣੀ ਅਤੇ ਸੀਵਰੇਜ਼ ਦੇ 31 ਪ੍ਰੋਜੈਕਟਾਂ ਨੂੰ ਦਿੱਤੀ ਪ੍ਰਵਾਨਗੀ
ਪੰਜਾਬੀ-ਸਮਾਚਾਰ
ਕੈਬਨਿਟ ਮੰਤਰੀ ਈ.ਟੀ.ਓ ਵੱਲੋਂ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਕਰੜੀ ਨਿੰਦਾ, ਕੇਂਦਰ ਸਰਕਾਰ ਨੂੰ ਸਖ਼ਤ ਕਾਰਵਾਈ ਕਰਨ ਦੀ ...
ਪੰਜਾਬੀ-ਸਮਾਚਾਰ
IMCAA Punjab, Haryana and Himachal Pradesh Chapter organises ‘Connections 2023’ in Chandigarh
ਚੰਡੀਗੜ੍ਹ-ਸਮਾਚਾਰ
Bajwa accuses Mann of supplying misleading data on providing employment.
ਪੰਜਾਬੀ-ਸਮਾਚਾਰ
ਵਿਜੀਲੈਂਸ ਨੇ 5000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
ਮੁੱਖ ਮੰਤਰੀ ਵੱਲੋਂ ਸੂਬੇ ਦੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦੀ ਕਾਇਆਕਲਪ ਕਰਨ ਲਈ ਵਿਸ਼ੇਸ਼ ਸਕੀਮ ਸ਼ੁਰੂ ਕਰਨ ਦਾ ਐਲਾਨ
ਪੰਜਾਬੀ-ਸਮਾਚਾਰ
See also  ਪਠਾਨਕੋਟ ਪੰਚਾਇਤੀ ਜ਼ਮੀਨ ਘੁਟਾਲਾ: ਵਿਜੀਲੈਂਸ ਵੱਲੋਂ ਏ.ਡੀ.ਸੀ. ਅਤੇ ਲਾਭਪਾਤਰੀਆਂ ਖ਼ਿਲਾਫ਼ ਕੇਸ ਦਰਜ

Leave a Reply

This site uses Akismet to reduce spam. Learn how your comment data is processed.