ਜੰਗਲੀ ਜੀਵਾਂ ਦੇ ਗੈਰ-ਕਾਨੂੰਨੀ ਸ਼ਿਕਾਰ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹੈ: ਲਾਲ ਚੰਦ ਕਟਾਰੂਚੱਕ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਨੇ ਤਰੱਕੀ ਦੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

(Punjab Bureau) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੀ ਸੰਪਤੀ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪਹਾੜੀ ਖੇਤਰਾਂ ਵਿੱਚ ਜੰਗਲੀ ਜੀਵਾਂ ਦੇ ਗੈਰ-ਕਾਨੂੰਨੀ ਸ਼ਿਕਾਰ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇਥੇ ਮੁਹਾਲੀ ਦੇ ਸੈਕਟਰ-68 ਸਥਿਤ ਜੰਗਲਾਤ ਕੰਪਲੈਕਸ ਵਿਖੇ ਪੀ.ਐਫ.ਐਸ ਆਫੀਸਰਜ਼ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਕੀਤਾ।

Taking all measures to stop illegal hunting: Lal Chand Kataruchak

Taking all measures to stop illegal hunting: Lal Chand Kataruchak

ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਉਠਾਏ ਗਏ ਇੱਕ ਹੋਰ ਮਹੱਤਵਪੂਰਨ ਮੁੱਦੇ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਕਿ ਵਿਭਾਗ ਦੇ ਤਰੱਕੀ ਨਾਲ ਸਬੰਧਤ ਮਾਮਲਿਆਂ ਨੂੰ ਤੇਜ਼ੀ ਨਾਲ ਨਿਪਟਾਇਆ ਜਾਵੇ ਅਤੇ ਇਸ ਸਬੰਧੀ ਕੋਈ ਵੀ ਕੇਸ ਬਕਾਇਆ ਨਾ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨੇ ਵਣ ਰੇਂਜਰਾਂ ਦੀ ਭਰਤੀ ਲਈ ਪ੍ਰਵਾਨਗੀ ਦੇ ਦਿੱਤੀ ਹੈ।ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਣ ਰੇਂਜਰਾਂ ਤੋਂ ਪਦਉੱਨਤ ਹੋਏ ਪੀ.ਐਫ.ਐਸ. ਅਫਸਰਾਂ ਦੀ ਕਨਫਰਮੇਸ਼ਨ ਦਾ ਮਾਮਲਾ ਪੀ.ਪੀ.ਐਸ.ਸੀ. ਨੂੰ ਭੇਜ ਦਿੱਤਾ ਗਿਆ ਹੈ, ਜੋ ਵਿਚਾਰ ਅਧੀਨ ਹੈ। ਇਸ ਤੋਂ ਇਲਾਵਾ ਪਿਛਲੇ ਸਮੇਂ ਦੌਰਾਨ ਮੁਅੱਤਲ ਕੀਤੇ ਗਏ ਅਧਿਕਾਰੀਆਂ/ਕਰਮਚਾਰੀਆਂ ਦੀ ਬਹਾਲੀ ਦੇ ਮਾਮਲੇ ‘ਤੇ ਵੀ ਸਰਗਰਮੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ।

See also  ਮੁੱਖ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦਾ ਉਦਘਾਟਨ

ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਕਰਮਚਾਰੀਆਂ ਦੁਆਰਾ ਵਰਦੀਆਂ ਪਹਿਨਣ ਸਬੰਧੀ ਵਿਭਾਗ ਦੇ ਆਦੇਸ਼ਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਮੰਤਰੀ ਨੇ ਇਸ ਮੌਕੇ ਇਹ ਵੀ ਕਿਹਾ ਕਿ 185 ਵਣ ਗਾਰਡਾਂ ਨੂੰ ਛੇਤੀ ਹੀ ਨਿਯੁਕਤੀ ਪੱਤਰ ਜਾਰੀ ਕੀਤੇਜਾਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ ਅਤੇ ਪੀ.ਸੀ.ਸੀ.ਐਫ.ਆਰ.ਕੇ. ਮਿਸ਼ਰਾ ਵੀ ਹਾਜ਼ਰ ਸਨ।

Related posts:

ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ
Aam Aadmi Party
मेयर कुलदीप कुमार ने पूरी ईमानदारी व साफ़-सुथरे ढंग से कराया चुनाव : डॉ. आहलूवालिया
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦਾ ਜਾਇਜ਼ਾ
Flood in Punjab
ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਪੰਜਾਬ ਵਿੱਚ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਵਿਰੁੱਧ ਸ਼ਿਕਾਇਤਾਂ ਲਈ ਵ...
ਪੰਜਾਬੀ-ਸਮਾਚਾਰ
ਪੰਜਾਬ ਦੇ ਸਿਹਤ ਮੰਤਰੀ ਨੇ ‘ਏਮਜ਼ ’ ਮੁਹਾਲੀ ਦੇ ਡਾਈਰੀਆ ਵਾਰਡ ਦਾ ਕੀਤਾ ਅਚਨਚੇਤ ਨਿਰੀਖਣ
ਪੰਜਾਬੀ-ਸਮਾਚਾਰ
ਬੱਚਿਆਂ ‘ਚ ਦੇਸ਼ ਭਗਤੀ ਦੀ ਵਿਲੱਖਣ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ: ਡਾ. ਬਲਜੀਤ ਕੌਰ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ ਐਨ.ਆਰ.ਆਈ. ਭਾਈਚਾਰੇ ਲਈ ਮਾਲ ਵਿਭਾਗ ਨਾਲ ਸਬੰਧਤ ਦਸਤਾਵੇਜ਼ਾਂ ਦੀ ਤਸਦੀਕ ਕਰਨ ਲਈ ਆਨਲਾਈਨ ਪੋਰਟਲ eservi...
ਮੁੱਖ ਮੰਤਰੀ ਸਮਾਚਾਰ
ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ
ਪੰਜਾਬੀ-ਸਮਾਚਾਰ
ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਅਮਨ ਅਰੋੜਾ ਵੱਲੋਂ ਮੂਨਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ
ਪੰਜਾਬੀ-ਸਮਾਚਾਰ
ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਹੜ੍ਹਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਪ੍ਰਭਾਵਿਤ ਪਿੰਡਾਂ ਦਾ ਦੌਰਾ, ...
Flood in Punjab
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗਰੈਜੁਏਟ ਯੁਵਕਾਂ ਲਈ ਸਟੈਨੋਗ੍ਰਾਫੀ ਦੀ ਸਿਖਲਾਈ ਲਈ ਅਰਜੀਆਂ ਦੀ ਮੰਗ : ਡਾ.ਬ...
Aam Aadmi Party
ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਇਕ ਮਾਰਚ ਤੋਂ 15 ਮਾਰਚ ਤੱਕ ਬਜਟ ਇਜਲਾਸ ਸੱਦਣ ਦਾ ਪ੍ਰਵਾਨਗੀ
ਪੰਜਾਬੀ-ਸਮਾਚਾਰ
People of Punjab are ready to play a big role in the victory of BJP in the Lok Sabha elections- Pren...
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ ਨਕੋਦਰ ਵਿਖੇ ਬਾਪੂ ਲਾਲ ਬਾਦਸ਼ਾਹ ਜੀ ਦੇ ਮੇਲੇ ਵਿੱਚ ਸੰਗਤ ਨਾਲ ਕੀਤੀ ਸ਼ਿਰਕਤ
ਮੁੱਖ ਮੰਤਰੀ ਸਮਾਚਾਰ
चंडीगढ़ के प्रशासक के सलाहकार श्री राजीव वर्मा की अध्यक्षता में एक बैठक में चंडीगढ़ प्रशासन के विभाग...
ਪੰਜਾਬੀ-ਸਮਾਚਾਰ
ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਕੈਮਰਿਆਂ ਰਾਹੀਂ ਨਿਗਰਾਨੀ; ਹੋਵੇਗੀ 100 ਫੀਸਦੀ ਵੈਬਕਾਸਟਿੰਗ: ਮੁੱਖ ਚੋਣ ਅਧਿਕਾਰੀ...
ਪੰਜਾਬੀ-ਸਮਾਚਾਰ
ਮੋਹਾਲੀ ਵਿਖੇ ਅੱਜ (12 ਮਾਰਚ) ਆਯੋਜਿਤ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਅਨੁਸੂਚਿਤ ਜਾਤੀ ਤੇ ਪੱਛੜੀਆਂ ਸ੍ਰੇਣੀਆਂ ਦੇ ...
Mohali
'ਆਪ' ਨੂੰ ਸੀਏਏ 'ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ: ਬਾਜਵਾ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦਾ ਉਦਘਾਟਨ
ਪੰਜਾਬੀ-ਸਮਾਚਾਰ
ਧਮਾਕੇ ਨਾਲ ਸ਼ੁਰੂ ਹੋਈ ਗਦਰ-2, ਪਹਿਲੇ ਦਿਨ ਹੀ ਕਮਾਏ 40 ਕਰੋੜ
ਮਨੋਰੰਜਨ
See also  ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਏਗੀ: ਬਲਕਾਰ ਸਿੰਘ

Leave a Reply

This site uses Akismet to reduce spam. Learn how your comment data is processed.