ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਦੋ ਰੋਜਾ ਰਾਜ ਪੱਧਰੀ ਨਿਗਰਾਨੀ ਅਤੇ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਆਂਗਨਵਾੜੀ ਕੇਂਦਰਾਂ ਵਿੱਚ ਸਿੱਖਿਆ ਅਤੇ ਪੋਸ਼ਣ ਨੂੰ ਵਧਾਉਣ ਲਈ “ਪੋਸ਼ਣ ਵੀ ਪੜਾਈ ਵੀ” ਵਿਸ਼ੇ ਤੇ ਕਰਵਾਈ ਟਰੇਨਿੰਗ

(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੀ ਬੱਚਿਆਂ ਦੇ ਸਰਵਪੱਖੀ ਵਿਕਾਸ ਦੀ ਵਚਨਬੱਧਤਾ ਤਹਿਤ ਕੰਮ ਕਰਦਿਆਂ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਆਂਗਨਵਾੜੀ ਕੇਂਦਰਾਂ ਵਿੱਚ ਸਿੱਖਿਆ ਅਤੇ ਪੋਸ਼ਣ ਨੂੰ ਵਧਾਉਣ ਲਈ “ਪੋਸ਼ਣ ਵੀ ਪੜਾਈ ਵੀ” ਵਿਸ਼ੇ ਤੇ ਨਿਪਸਿਡ ਰਿਜਨਲ ਸੈਂਟਰ ਮੁਹਾਲੀ ਵਿਖੇ ਟਰੇਨਿੰਗ ਕਰਵਾਈ ਗਈ। ਇਹ ਰਾਜ ਪੱਧਰੀ ਨਿਗਰਾਨੀ ਅਤੇ ਸਿਖਲਾਈ ਪ੍ਰੋਗਰਾਮ ਆਂਗਣਵਾੜੀ ਵਰਕਰਾਂ ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਦੀ ਸਮਰੱਥਾ ਨੂੰ ਵਧਾਉਣ ਲਈ ਸ਼ੁਰੂ ਕੀਤਾ ਗਿਆ ਹੈ। ਸੂਬੇ ਵਿੱਚ ਇਹ ਪ੍ਰੋਗਰਾਮ 7 ਅਗਸਤ ਤੋਂ 12 ਸਤੰਬਰ ਤੱਕ ਕਰਵਾਇਆ ਜਾਵੇਗਾ।

Training conducted on "Poshan Bhi Padhai Bhi" to enhance education and nutrition in Anganwadi centres

Training conducted on “Poshan Bhi Padhai Bhi” to enhance education and nutrition in Anganwadi centres

ਇਸ ਟਰੇਨਿੰਗ ਦਾ ਉਦੇਸ਼ ਛੋਟੇ ਬੱਚਿਆਂ ਨੂੰ ਸਰਵਪੱਖੀ ਵਿਕਾਸ ਦੇ ਮੌਕੇ ਪ੍ਰਦਾਨ ਕਰਨਾ, ਆਂਗਣਵਾੜੀ ਸੈੰਟਰਾਂ ਨੂੰ ਸਸ਼ਕਤ ਕਰਨਾ ਅਤੇ ਬੱਚਿਆਂ ਅਤੇ ਕਿਸ਼ੋਰ ਲੜਕੀਆਂ ਲਈ ਢੁਕਵੇਂ ਪੋਸ਼ਣ ਅਤੇ ਪੜੵਾਈ ਨੂੰ ਯਕੀਨੀ ਬਣਾਉਣਾ ਹੈ। ਰਾਸ਼ਟਰੀ ਸਿੱਖਿਆ ਨੀਤੀ 2020 ਅਨੁਸਾਰ ਇਹ ਸਕੀਮ ਉੱਚ-ਗੁਣਵੱਤਾ ਈ.ਸੀ.ਸੀ.ਈ ਅਧਿਆਪਕਾਂ ਦਾ ਕਾਡਰ ਬਣਾਉਣ ਲਈ ਮੌਜੂਦਾ ਆਂਗਣਵਾੜੀ ਵਰਕਰਾਂ ਦੀ ਸਿਖਲਾਈ ਦਾ ਪ੍ਰਸਤਾਵ ਕਰਕੇ ਇਸ ਨੀਤੀ ਦੇ ਟੀਚਿਆਂ ਨੂੰ ਸ਼ਾਮਲ ਕਰਦੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਦੱਸਿਆ ਕਿ ਇਸ ਟਰੇਨਿੰਗ ਦਾ ਮੁੱਖ ਉਦੇਸ਼ ਪੋਸ਼ਣ ਟਰੈਕਰ ਐਪਲੀਕੇਸ਼ਨ ਨੂੰ ਲਾਗੂ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸਿਖਲਾਈ ਪਾਠਕ੍ਰਮ ਸ਼ੁਰੂਆਤੀ ਬਚਪਨ ਦੀ ਸਿੱਖਿਆ, ਸਿਹਤ ਤੇ ਸਿਖਲਾਈ ਅਭਿਆਸ, ਮਾਵਾਂ ਦੀ ਦੇਖਭਾਲ, ਵਿਕਾਸ ਦੀ ਨਿਗਰਾਨੀ ਅਤੇ ਸੰਤੁਲਿਤ ਖੁਰਾਕ ਦੀ ਮਹੱਤਤਾ ਸਮੇਤ ਕਈ ਵਿਸ਼ਿਆਂ ਨੂੰ ਕਵਰ ਕਰਦਾ ਹੈ। ਸੀ.ਡੀ.ਪੀ.ਓ’ਜ਼ ਪ੍ਰੋਗਰਾਮ ਪ੍ਰਬੰਧਨ, ਨਿਗਰਾਨੀ ਵਿੱਚ ਵਾਧੂ ਸਿਖਲਾਈ ਪ੍ਰਾਪਤ ਕਰਨਗੇ, ਜਿਸ ਨਾਲ ਉਹ ਆਂਗਣਵਾੜੀ ਕੇਂਦਰਾਂ ਦੇ ਕੰਮ ਕਾਜ਼ ਦੀ ਕੁਸ਼ਲਤਾ ਨਾਲ ਨਿਗਰਾਨੀ ਕਰ ਸਕਣਗੇ। ਇਸ ਮੌਕੇ ਬਾਲ ਵਿਕਾਸ ਪ੍ਰੋਜੈਕਟ ਅਫਸਰ, ਸੁਪਰਵਾਈਜ਼ਰ, ਬਲਾਕ ਅਤੇ ਜ਼ਿਲ੍ਹਾ ਕੋ-ਆਰਡੀਨੇਟਰ ਅਤੇ ਸਲਾਹਕਾਰ ਹਾਜ਼ਰ ਸਨ।

See also  Ongoing Projects for Welfare of Scheduled Castes to be Completed Soon: Dr. Baljit Kaur

Related posts:

ਮੀਤ ਹੇਅਰ ਤੇ ਹਰਜੋਤ ਸਿੰਘ ਬੈਂਸ ਵੱਲੋਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਖੇਡਾਂ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ

Khedan Watan Punjab Diya

ਹੁਣ ਪਿੰਡਾਂ ਅਤੇ ਬਲਾਕਾਂ ਦੇ ਲੋਕ ਵੀ ‘ਸੀ.ਐਮ. ਦੀ ਯੋਗਸ਼ਾਲਾ’ ਦਾ ਲੈ ਸਕਣਗੇ ਲਾਭ

ਪੰਜਾਬੀ-ਸਮਾਚਾਰ

The State BJP President has been issued a show cause notice by the Returning Officer, Mr. Vinay Prat...

ਪੰਜਾਬੀ-ਸਮਾਚਾਰ

Asian Games : ਪੰਜਾਬ ਦੇ 7 ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ

Asia Cup 2023

ਇਸਰੋ ਤੋਂ ਚੰਦਰਯਾਨ-3 ਦੀ ਲਾਈਵ ਲਾਂਚਿੰਗ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੁਫਤ ਟੂਰ ਦਾ ਪ੍ਰਬੰਧ ਕਰਨ ਵਾਲਾ ਦੇਸ...

ਮੁੱਖ ਮੰਤਰੀ ਸਮਾਚਾਰ

ਵਿਜੀਲੈਂਸ ਬਿਊਰੋ ਵੱਲੋਂ ਸਾਲ 2019 ਦੇ ਕਤਲ ਕੇਸ ’ਚ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਡੀ.ਐਸ.ਪੀ. ਗ੍ਰਿਫਤਾਰ

ਅਪਰਾਧ ਸਬੰਧਤ ਖਬਰ

Vishesh Sarangal assumes charge as Deputy Commissioner Moga.

Punjab News

चंडीगढ़ प्रशासन ने राष्ट्रीय आपदा प्रबंधन प्राधिकरण के सहयोग से मॉक भूकंप अभ्यास का सफलतापूर्वक आयोज...

ਪੰਜਾਬੀ-ਸਮਾਚਾਰ

Multi-crore nature heights infra scam: absconding from 9 years, Punjab police arrest main accused Ne...

ਪੰਜਾਬੀ-ਸਮਾਚਾਰ

ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਨੇ ਇਕ ਦਿਨ ਦੀ ਤਨਖਾਹ ਹੜ੍ਹ ਪੀੜਤਾਂ ਦੀ ਮਦਦ ਲਈ ਦਿੱਤੀ 

Flood in Punjab

Starting from Saturday, people in villages and blocks can also avail ‘cm di yogshala’

ਪੰਜਾਬੀ-ਸਮਾਚਾਰ

ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ’ਤੇ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹੇ ਮੁੱਖ ਮੰਤਰੀ - PunjabSamachar.com

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ 11 ਫਰਵਰੀ ਨੂੰ ਰਾਜ ਦੇ ਲੋਕਾਂ ਨੂੰ ਸਮਰਪਿਤ ਕਰਨਗੇ ਗੁਰੂ ਅਮਰਦ...

Punjab News

ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਦਾ ‘ਸਟੇਟ ਫੋਕਸ ਪੇਪਰ’ ਜਾਰੀ

ਪੰਜਾਬੀ-ਸਮਾਚਾਰ

ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

Punjab News

Punjab police delivers another blow to trans-border narcotic networks, 5kg more heroin recovered fro...

ਪੰਜਾਬੀ-ਸਮਾਚਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਪੰਜਾਬੀ-ਸਮਾਚਾਰ

पंजाब के राज्यपाल और प्रशासक यूटी चंडीगढ़ ने पोस्ट ग्रेजुएट गवर्नमेंट कॉलेज, सेक्टर 42 में गर्ल्स हॉ...

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਦੇ ਅੱਠ ਤਮਗਾ ਜੇਤੂਆਂ ਤੇ ਮੁਕਾਬਲੇਬਾਜ਼ਾਂ ਦਾ ਸਨਮਾਨ

ਪੰਜਾਬੀ-ਸਮਾਚਾਰ

ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ 20 ਕੈਡਿਟਾਂ ਵੱਲੋਂ ਐਸ.ਐਸ.ਬੀ. ਇੰਟਰਵਿਊ ਪਾਸ

ਪੰਜਾਬੀ-ਸਮਾਚਾਰ

Leave a Reply

This site uses Akismet to reduce spam. Learn how your comment data is processed.