25 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਇਆ
3300 ਤੋਂ ਜ਼ਿਆਦਾ ਲੋਕ ਹਾਲੇ ਵੀ 164 ਰਾਹਤ ਕੈਂਪਾਂ ਵਿਚ ਰੁਕੇ ਹੋਏ ਹਨ
ਸੁੱਕੇ ਫੂਡ ਪੈਕਟਾਂ ਦੀ ਵੰਡ ਜਾਰੀ, ਪਟਿਆਲਾ ‘ਚ 52 ਹਜ਼ਾਰ ਤੇ ਰੂਪਨਗਰ ‘ਚ 20 ਹਜ਼ਾਰ ਪੈਕਟ ਵੰਡੇ
(Punjab Bureau) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਨੁੱਖੀ ਜਾਨ-ਮਾਲ ਦੀ ਸੁਰੱਖਿਆ ਦੇ ਨਾਲ-ਨਾਲ ਬੇਜ਼ੁਬਾਨੇ ਪਸ਼ੂਆਂ ਨੂੰ ਬਿਮਾਰੀ ਮੁਕਤ ਰੱਖਣ ਦੇ ਨਿਰਦੇਸ਼ਾਂ ਤੋਂ ਬਾਅਦ ਪਸ਼ੂ ਪਾਲਣ ਵਿਭਾਗ ਨੇ ਟੀਕਾਕਰਣ ਮੁਹਿੰਮ ਵਿਚ ਤੇਜ਼ੀ ਲਿਆਂਦੀ ਹੈ। ਹੜ੍ਹਾਂ ਕਾਰਣ ਬਿਮਾਰੀ ਹੋਏ 2862 ਪਸ਼ੂਆਂ ਦਾ ਜਿੱਥੇ ਇਲਾਜ ਕੀਤਾ ਗਿਆ ਹੈ ਉੱਥੇ ਹੀ 11672 ਪਸ਼ੂਆਂ ਦਾ ਟੀਕਾਕਰਣ ਕੀਤਾ ਜਾ ਚੁੱਕਾ ਹੈ। ਲੋਕਾਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਹਤ ਵਿਭਾਗ ਦੀਆਂ ਟੀਮਾਂ ਵੀ ਸਰਗਰਮੀ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੰਮ ਕਰ ਰਹੀਆਂ ਹਨ। ਇਸ ਵੇਲੇ 359 ਰੈਪਿਡ ਰਿਸਪਾਂਸ ਟੀਮਾਂ ਕਾਰਜਸ਼ੀਲ ਹਨ ਜਦਕਿ ਮੈਡੀਕਲ ਕੈਂਪਾਂ ਦੀ ਗਿਣਤੀ 263 ਕਰ ਦਿੱਤੀ ਗਈ ਹੈ।

Punjab CM Bhagwant Mann.
ਓਧਰ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ ਰਾਹਤ ਕਾਰਜਾਂ ਵਿਚ ਤੇਜ਼ੀ ਲਿਆਉਂਦਿਆਂ 25160 ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਇਆ ਗਿਆ ਹੈ। ਸੂਬੇ ਵਿਚ ਕੁੱਲ 164 ਰਾਹਤ ਕੈਂਪ ਚੱਲ ਰਹੇ ਹਨ ਜਿਨ੍ਹਾਂ ਵਿਚ 3331 ਲੋਕ ਰਹਿ ਰਹੇ ਹਨ। ਸਭ ਤੋਂ ਜ਼ਿਆਦਾ 56 ਰਾਹਤ ਕੈਂਪ ਜਲੰਧਰ ਜ਼ਿਲ੍ਹੇ ਵਿਚ ਹਨ। ਇਕ ਬੁਲਾਰੇ ਨੇ ਦੱਸਿਆ 14 ਜ਼ਿਿਲ੍ਹਆਂ ਦੇ 1390 ਪਿੰਡ ਹਾਲੇ ਵੀ ਹੜ੍ਹ ਪ੍ਰਭਾਵਿਤ ਹਨ। ਇਸ ਵੇਲੇ ਜਿਹੜੇ 14 ਜ਼ਿਲ੍ਹੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਉਨ੍ਹਾਂ ‘ਚ ਪਟਿਆਲਾ, ਜਲੰਧਰ, ਕਪੂਰਥਲਾ, ਪਠਾਨਕੋਟ, ਤਰਨ ਤਾਰਨ, ਫਿਰੋਜ਼ਪੁਰ, ਫਤਹਿਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਮੋਗਾ, ਲੁਧਿਆਣਾ, ਮੋਹਾਲੀ ਅਤੇ ਸੰਗਰੂਰ ਦੇ ਨਾਂ ਸ਼ਾਮਲ ਹਨ।
ਵੱਖ-ਵੱਖ ਜ਼ਿਿਲ੍ਹਆਂ ਵਿਚੋਂ ਮਾਲ ਵਿਭਾਗ ਨੂੰ ਮਿਲੀ ਰਿਪੋਰਟ ਮੁਤਾਬਿਕ ਸੂਬੇ ਵਿਚ ਹੜ੍ਹਾਂ ਕਾਰਣ ਕੁੱਲ 29 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 3 ਹਾਲੇ ਵੀ ਲਾਪਤਾ ਹਨ।
ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੁੱਕੇ ਫੂਡ ਪੈਕਟਾਂ ਦੀ ਲਗਾਤਾਰ ਵੰਡ ਕੀਤੀ ਜਾ ਰਹੀ ਹੈ। ਸਿਰਫ ਪਟਿਆਲਾ (52000) ਅਤੇ ਰੂਪਨਗਰ (20030) ਵਿਚ ਹੀ 72 ਹਜ਼ਾਰ ਤੋਂ ਜ਼ਿਆਦਾ ਸੁੱਕੇ ਫੂਡ ਪੈਕਟ ਵੰਡੇ ਜਾ ਚੁੱਕੇ ਹਨ।
Related posts:
चंडीगढ़ हाउसिंग बोर्ड ने 16 फ्लैटों के लाइसेंस रद्द किए, और भी लाइसेंस रद्द किए जाएंगे रद्द।
ਪੰਜਾਬੀ-ਸਮਾਚਾਰ
ਪਾਰਦਰਸ਼ਤਾ ਹੀ ‘ਘਰ-ਘਰ ਮੁਫਤ ਰਾਸ਼ਨ’ ਸਕੀਮ ਦੀ ਮੁੱਖ ਵਿਸ਼ੇਸ਼ਤਾ - ਲਾਲ ਚੰਦ ਕਟਾਰੂਚੱਕ
ਪੰਜਾਬੀ-ਸਮਾਚਾਰ
कांग्रेस में है देश के लिए शहादत देने की परंपरा, भाजपा में नहीं: तिवारी
ਪੰਜਾਬੀ-ਸਮਾਚਾਰ
Dap Fertiliser Seized From Sbs Nagar, Lab Test Confirms Inadequate Amount Of Nitrogen, Phosphorus; F...
Punjab News
ਸਥਾਨਕ ਸਰਕਾਰਾਂ ਮੰਤਰੀ ਵੱਲੋਂ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਆਦੇਸ਼
Aam Aadmi Party
ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ 'ਚ ਪੀ.ਆਰ.ਟੀ.ਸੀ. ਦਾ ਇੰਸਪੈਕਟਰ ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼
ਪੰਜਾਬੀ-ਸਮਾਚਾਰ
ਪ੍ਰਨੀਤ ਕੌਰ ਨੇ ਪੀਐਮ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ...
Flood in Punjab
Evening Water Supply at low pressure on 12th April.
ਪੰਜਾਬੀ-ਸਮਾਚਾਰ
62.80% voter turnout recorded in 13 Lok Sabha Constituencies in Punjab: Sibin C
ਪੰਜਾਬੀ-ਸਮਾਚਾਰ
ਬਾਜਵਾ ਨੇ ਮਾਨ ਨੂੰ 48 "ਦਾਗ਼ੀ" ਮਾਲ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਹਿੰਮਤ ਦਿਖਾਉਣ ਲਈ ਕਿਹਾ
ਪੰਜਾਬ ਦੀ ਰਾਜਨੀਤੀ
ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ
ਪੰਜਾਬੀ-ਸਮਾਚਾਰ
ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ-ਮੀਤ ਹੇਅਰ
ਪੰਜਾਬੀ-ਸਮਾਚਾਰ
ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਤੇ ਸਟ੍ਰਾਈਕਰ ਇੰਡੀਆ ਵੱਲੋਂ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਦੀ ਮੌਜੂਦਗੀ ...
ਪੰਜਾਬ ਸਿਹਤ ਵਿਭਾਗ
ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਏਗੀ: ਬਲਕਾਰ ਸਿੰਘ
ਪੰਜਾਬੀ-ਸਮਾਚਾਰ
ਸੰਕਟ ਵਿੱਚ ਸਵੈ-ਪ੍ਰਚਾਰ ਭਾਲਣਾ ਬਹੁਤ ਹੀ ਮੰਦਭਾਗਾ ਹੈ: ਬਾਜਵਾ
ਪੰਜਾਬੀ-ਸਮਾਚਾਰ
हम चंडीगढ़ वासियों को 20,000 लीटर मुफ्त पानी देकर रहेंगे: मेयर कुलदीप कुमार
ਪੰਜਾਬੀ-ਸਮਾਚਾਰ
ਮਾਤਰੂ ਵੰਦਨਾ ਯੋਜਨਾ ਤਹਿਤ 52229 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਸਾਲ ਦੌਰਾਨ ਵੰਡੀ ਜਾ ਚੁੱਕੀ ਹੈ 25 ਕਰੋੜ ਰੁਪਏ ਦੀ ਰਾ...
ਪੰਜਾਬੀ-ਸਮਾਚਾਰ
ਚੋਣ ਡਿਊਟੀ ਕਰਨ ਵਾਲੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ: ਸਿਬਿਨ ਸੀ
ਪੰਜਾਬੀ-ਸਮਾਚਾਰ
‘हर घर तिरंगा’ अभियान के तहत शहर के विभिन्न स्कूलों और कॉलेजों के 1,200 छात्रों के साथ एक भव्य रैली ...
ਚੰਡੀਗੜ੍ਹ-ਸਮਾਚਾਰ
