ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਪਸ਼ੂਆਂ ਨੂੰ ਬਿਮਾਰੀ-ਮੁਕਤ ਰੱਖਣ ਲਈ ਟੀਕਾਕਰਣ ਤੇਜ਼ 

25 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਇਆ
3300 ਤੋਂ ਜ਼ਿਆਦਾ ਲੋਕ ਹਾਲੇ ਵੀ 164 ਰਾਹਤ ਕੈਂਪਾਂ ਵਿਚ ਰੁਕੇ ਹੋਏ ਹਨ
ਸੁੱਕੇ ਫੂਡ ਪੈਕਟਾਂ ਦੀ ਵੰਡ ਜਾਰੀ, ਪਟਿਆਲਾ ‘ਚ 52 ਹਜ਼ਾਰ ਤੇ ਰੂਪਨਗਰ ‘ਚ 20 ਹਜ਼ਾਰ ਪੈਕਟ ਵੰਡੇ
(Punjab Bureau) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਨੁੱਖੀ ਜਾਨ-ਮਾਲ ਦੀ ਸੁਰੱਖਿਆ ਦੇ ਨਾਲ-ਨਾਲ ਬੇਜ਼ੁਬਾਨੇ ਪਸ਼ੂਆਂ ਨੂੰ ਬਿਮਾਰੀ ਮੁਕਤ ਰੱਖਣ ਦੇ ਨਿਰਦੇਸ਼ਾਂ ਤੋਂ ਬਾਅਦ ਪਸ਼ੂ ਪਾਲਣ ਵਿਭਾਗ ਨੇ ਟੀਕਾਕਰਣ ਮੁਹਿੰਮ ਵਿਚ ਤੇਜ਼ੀ ਲਿਆਂਦੀ ਹੈ। ਹੜ੍ਹਾਂ ਕਾਰਣ ਬਿਮਾਰੀ ਹੋਏ 2862 ਪਸ਼ੂਆਂ ਦਾ ਜਿੱਥੇ ਇਲਾਜ ਕੀਤਾ ਗਿਆ ਹੈ ਉੱਥੇ ਹੀ 11672 ਪਸ਼ੂਆਂ ਦਾ ਟੀਕਾਕਰਣ ਕੀਤਾ ਜਾ ਚੁੱਕਾ ਹੈ। ਲੋਕਾਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਹਤ ਵਿਭਾਗ ਦੀਆਂ ਟੀਮਾਂ ਵੀ ਸਰਗਰਮੀ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੰਮ ਕਰ ਰਹੀਆਂ ਹਨ। ਇਸ ਵੇਲੇ 359 ਰੈਪਿਡ ਰਿਸਪਾਂਸ ਟੀਮਾਂ ਕਾਰਜਸ਼ੀਲ ਹਨ ਜਦਕਿ ਮੈਡੀਕਲ ਕੈਂਪਾਂ ਦੀ ਗਿਣਤੀ 263 ਕਰ ਦਿੱਤੀ ਗਈ ਹੈ।

Punjab CM Bhagwant Mann.

ਓਧਰ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ ਰਾਹਤ ਕਾਰਜਾਂ ਵਿਚ ਤੇਜ਼ੀ ਲਿਆਉਂਦਿਆਂ 25160 ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਇਆ ਗਿਆ ਹੈ। ਸੂਬੇ ਵਿਚ ਕੁੱਲ 164 ਰਾਹਤ ਕੈਂਪ ਚੱਲ ਰਹੇ ਹਨ ਜਿਨ੍ਹਾਂ ਵਿਚ 3331 ਲੋਕ ਰਹਿ ਰਹੇ ਹਨ। ਸਭ ਤੋਂ ਜ਼ਿਆਦਾ 56 ਰਾਹਤ ਕੈਂਪ ਜਲੰਧਰ ਜ਼ਿਲ੍ਹੇ ਵਿਚ ਹਨ। ਇਕ ਬੁਲਾਰੇ ਨੇ ਦੱਸਿਆ 14 ਜ਼ਿਿਲ੍ਹਆਂ ਦੇ 1390 ਪਿੰਡ ਹਾਲੇ ਵੀ ਹੜ੍ਹ ਪ੍ਰਭਾਵਿਤ ਹਨ।  ਇਸ ਵੇਲੇ ਜਿਹੜੇ 14 ਜ਼ਿਲ੍ਹੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਉਨ੍ਹਾਂ ‘ਚ ਪਟਿਆਲਾ, ਜਲੰਧਰ, ਕਪੂਰਥਲਾ, ਪਠਾਨਕੋਟ, ਤਰਨ ਤਾਰਨ, ਫਿਰੋਜ਼ਪੁਰ, ਫਤਹਿਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਮੋਗਾ, ਲੁਧਿਆਣਾ, ਮੋਹਾਲੀ ਅਤੇ ਸੰਗਰੂਰ ਦੇ ਨਾਂ ਸ਼ਾਮਲ ਹਨ। 

ਵੱਖ-ਵੱਖ ਜ਼ਿਿਲ੍ਹਆਂ ਵਿਚੋਂ ਮਾਲ ਵਿਭਾਗ ਨੂੰ ਮਿਲੀ ਰਿਪੋਰਟ ਮੁਤਾਬਿਕ ਸੂਬੇ ਵਿਚ ਹੜ੍ਹਾਂ ਕਾਰਣ ਕੁੱਲ 29 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 3 ਹਾਲੇ ਵੀ ਲਾਪਤਾ ਹਨ।

See also  ਕੇਜਰੀਵਾਲ ਦੀ ਰੈਲੀ 'ਚ 'ਆਪ' ਵਰਕਰਾਂ ਨੂੰ ਲਿਜਾਣ ਲਈ ਅਧਿਆਪਕਾਂ ਦੀ ਨਿਯੁਕਤੀ ਨਿਯਮਾਂ ਦੀ ਉਲੰਘਣਾ: ਬਾਜਵਾ

ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੁੱਕੇ ਫੂਡ ਪੈਕਟਾਂ ਦੀ ਲਗਾਤਾਰ ਵੰਡ ਕੀਤੀ ਜਾ ਰਹੀ ਹੈ। ਸਿਰਫ ਪਟਿਆਲਾ (52000) ਅਤੇ ਰੂਪਨਗਰ (20030) ਵਿਚ ਹੀ 72 ਹਜ਼ਾਰ ਤੋਂ ਜ਼ਿਆਦਾ ਸੁੱਕੇ ਫੂਡ ਪੈਕਟ ਵੰਡੇ ਜਾ ਚੁੱਕੇ ਹਨ। 

Related posts:

ਪੰਜਾਬ ਨੂੰ ਖੇਡ ਨਕਸ਼ੇ ਉਤੇ ਉਭਾਰਨ ਵਿੱਚ ਅਹਿਮ ਰੋਲ ਨਿਭਾਉਣਗੀਆਂ ਨਵੀਆਂ ਖੇਡ ਨਰਸਰੀਆਂ: ਮੀਤ ਹੇਅਰ
ਪੰਜਾਬੀ-ਸਮਾਚਾਰ
ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਲਈ ਸਕਿੱਲ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂ...
ਪੰਜਾਬੀ-ਸਮਾਚਾਰ
ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਕਲਰਕ ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 42 ਲੀਟਰ ਡੀਜ਼ਲ ਚੋਰੀ ਕਰਦੇ ਦੋ ਡਰਾਈਵਰ ਨੱਪੇ
ਪੰਜਾਬੀ-ਸਮਾਚਾਰ
ਪੰਜਾਬ ਨੇ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦੋਗੁਣੀ ਕਰਨ ਲਈ ਕੇਂਦਰੀ ਟੀਮ ਤੋਂ ਨਿਯਮਾਂ ਵਿੱਚ ਛੋਟ ਮੰਗੀ
Flood in Punjab
ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
ਪੰਜਾਬੀ-ਸਮਾਚਾਰ
ਹਰਜੋਤ ਸਿੰਘ ਬੈਂਸ ਵੱਲੋਂ ਵਿਸ਼ੇਸ਼ ਸਿਖਲਾਈ ਪ੍ਰੋਗਰਾਮਾਂ ਰਾਹੀਂ ਹੁਨਰ ਨੂੰ ਨਿਖਾਰਨ ਹਿੱਤ 105 ਇੰਸਟ੍ਰਕਟਰਾਂ ਦੇ 3 ਬੈਚ ਕੀ...
ਪੰਜਾਬੀ-ਸਮਾਚਾਰ
ਪੰਜਾਬ ਵਿੱਚ ਖੇਤੀਬਾੜੀ ਤੇ ਸਹਾਇਕ ਧੰਦਿਆਂ ਨੂੰ ਹੁਲਾਰਾ ਦੇਣ ਲਈ ਵਿਕਾਸਮੁਖੀ ਬਜਟ ਪੇਸ਼ ਕੀਤਾ ਗਿਆ: ਗੁਰਮੀਤ ਸਿੰਘ ਖੁੱਡੀਆ...
ਪੰਜਾਬੀ-ਸਮਾਚਾਰ
ਹਾੜ੍ਹੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 19 ਤੋਂ 26 ਫ਼ਰਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
ਪੰਜਾਬੀ-ਸਮਾਚਾਰ
ਪ੍ਰਨੀਤ ਕੌਰ ਨੇ ਪੀਐਮ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ...
Flood in Punjab
112 ਪਿੰਡਾਂ ਦੇ ਸਵਾ ਲੱਖ ਤੋਂ ਜ਼ਿਆਦਾ ਲੋਕਾਂ ਨੂੰ ਮਿਲੇਗੀ ਸ਼ੁੱਧ ਪੀਣ ਵਾਲੇ ਪਾਣੀ ਦੀ ਸਪਲਾਈ
Aam Aadmi Party
चंडीगढ़ शहर को देश का नंबर 1 शहर बनाया जाएगा: मेयर कुलदीप कुमार
ਪੰਜਾਬੀ-ਸਮਾਚਾਰ
ਪੰਜਾਬ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਬਾਗ਼ਬਾਨੀ ਵਿਭਾਗ ਨੇ ਕਮਰ-ਕੱਸੇ ਕੀਤੇ
ਪੰਜਾਬੀ-ਸਮਾਚਾਰ
AICC Incharge Chandigarh following persons are expelled from the party for 6 years for anti-party ac...
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਪਟਵਾਰੀਆਂ ਦੇ ਭੱਤੇ ਵਿੱਚ ਤਿੰਨ ਗੁਣਾ ਵਾਧਾ ਕਰਨ ਦਾ ਐਲਾਨ
ਪੰਜਾਬੀ-ਸਮਾਚਾਰ
Two days left, 75000 yet to pay property tax in Chandigarh - punjabsamachar.com
ਚੰਡੀਗੜ੍ਹ-ਸਮਾਚਾਰ
ਭਾਖੜਾ ਡੈਮ ਦੇ ਦੌਰੇ ਤੋਂ ਬਾਅਦ ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ; “ਘਬਰਾਉਣ ਦੀ ਲੋੜ ਨਹੀਂ, ਹਾਲਾਤ ਕਾਬੂ ਹੇਠ”
Flood in Punjab
ਪੰਜਾਬ ਨੂੰ ਏ.ਆਈ.ਐਫ. ਸਕੀਮ ਤਹਿਤ ਭਾਰਤ ’ਚ "ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ ਐਵਾਰਡ" ਮਿਲਿਆ
Punjab News
चंडीगढ से अयोध्या गई आस्था स्पेशल ट्रेन के यात्री जय श्री राम का उद्घोष करते हुए वापिस लोटे।
ਪੰਜਾਬੀ-ਸਮਾਚਾਰ
ਪ੍ਰੋ ਬੀ ਸੀ ਵਰਮਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
Punjab News
See also  ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 42 ਲੀਟਰ ਡੀਜ਼ਲ ਚੋਰੀ ਕਰਦੇ ਦੋ ਡਰਾਈਵਰ ਨੱਪੇ

Leave a Reply

This site uses Akismet to reduce spam. Learn how your comment data is processed.