ਵਿਜੀਲੈਂਸ ਵੱਲੋਂ ਸਾਥੀ ਅਧਿਆਪਕ ਦੀ ਬਦਲੀ ਕਰਵਾਉਣ ਬਦਲੇ 1.16 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਸਰਕਾਰੀ ਸਕੂਲ ਲੈਕਚਰਾਰ ਗ੍ਰਿਫ਼ਤਾਰ

ਮੁਲਜ਼ਮ ਲੈਕਚਰਾਰ ਨੇ ਬਦਲੀ ਕਰਵਾਉਣ ਲਈ ਮੰਗੇ ਸਨ 2 ਲੱਖ ਰੁਪਏ

(Punjab Bureau) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲੜੂ ਵਿਖੇ ਤਾਇਨਾਤ ਲੈਕਚਰਾਰ ਉਮੇਸ਼ ਕੁਮਾਰ ਮੁੰਜਾਲ ਨੂੰ ਪੀ. ਰੰਜਨ ਵਾਸੀ ਨਾਨਕ ਨਗਰੀ ਅਬੋਹਰ (ਫਾਜ਼ਿਲਕਾ) ਤੋਂ 1.16 ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ. ਰੰਜਨ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਪਤਨੀ ਪ੍ਰਿਆ ਮਿਗਲਾਨੀ, ਜੋ ਸਰਕਾਰੀ ਅਧਿਆਪਕ ਹੈ, ਫਿਰੋਜ਼ਪੁਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਸੂਵਾਲ ਵਿਖੇ ਤਾਇਨਾਤ ਸੀ। ਇਹ ਸਕੂਲ ਉਨ੍ਹਾਂ ਦੇ ਘਰ ਤੋਂ ਲਗਭਗ 180 ਕਿਲੋਮੀਟਰ ਦੂਰ ਸੀ। ਉਮੇਸ਼ ਕੁਮਾਰ ਨੇ ਉਸ ਦੀ ਪਤਨੀ ਦੀ ਘਰ ਦੇ ਨੇੜੇ ਬਦਲੀ ਕਰਵਾਉਣ ਲਈ ਉਸ ਨਾਲ ਸੰਪਰਕ ਕੀਤਾ ਸੀ। ਉਹ (ਸ਼ਿਕਾਇਤਕਰਤਾ) 26-10-2021 ਨੂੰ ਉਕਤ ਲੈਕਚਰਾਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਮਿਲਿਆ ਅਤੇ ਮੁਲਜ਼ਮ ਲੈਕਚਰਾਰ ਨੇ ਬਦਲੀ ਕਰਵਾਉਣ ਬਦਲੇ ਉਸ ਕੋਲੋਂ 2 ਲੱਖ ਰੁਪਏ ਰਿਸ਼ਵਤ ਮੰਗੀ ਸੀ। ਮੁਲਜ਼ਮ ਲੈਕਚਰਾਰ ਨੇ ਸ਼ਿਕਾਇਤਕਰਤਾ ਤੋਂ ਵੱਖ-ਵੱਖ ਮਿਤੀਆਂ ‘ਤੇ ਰਿਸ਼ਵਤ ਵਜੋਂ 1.16 ਲੱਖ ਰੁਪਏ ਲਏ ਅਤੇ ਫਿਰ ਰਿਸ਼ਵਤ ਦੀ ਬਾਕੀ ਰਕਮ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਪਰ ਸ਼ਿਕਾਇਤਕਰਤਾ ਵੱਲੋਂ ਰਿਸ਼ਵਤ ਦੀ ਬਾਕੀ ਰਕਮ ਨਾ ਦੇਣ ਕਾਰਨ ਉਸਦੀ ਪਤਨੀ ਦੀ ਬਦਲੀ ਨਾ ਹੋ ਸਕੀ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਪੰਜਾਬ ਸਿੱਖਿਆ ਵਿਭਾਗ ਨੇ 10-06-2022 ਨੂੰ ਆਨਲਾਈਨ ਬਦਲੀਆਂ ਲਈ ਪੋਰਟਲ ਖੋਲ੍ਹਿਆ ਸੀ ਅਤੇ ਦਰਖਾਸਤ ਦੇ ਆਧਾਰ ‘ਤੇ ਪ੍ਰਿਆ ਮਿਗਲਾਨੀ ਦੀ ਬਦਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਟੀਵਾਲਾ ਤਹਿਸੀਲ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋ ਗਈ ਸੀ ਅਤੇ ਉਸ ਨੇ 16-06-2022 ਨੂੰ ਨਵੇਂ ਤਾਇਨਾਤੀ ਸਥਾਨ ‘ਤੇ ਡਿਊਟੀ ਜੁਆਇਨ ਕਰ ਲਈ। ਪਰ ਮੁਲਜ਼ਮ ਲੈਕਚਰਾਰ ਨੇ ਰਿਸ਼ਵਤ ਦੀ ਬਾਕੀ ਰਕਮ ਲਈ ਉਨ੍ਹਾਂ ਨੂੰ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਇਸ ਉੱਤੇ ਉਨ੍ਹਾਂ ਨੇ ਵਿਜੀਲੈਂਸ ਨੂੰ ਸ਼ਿਕਾਇਤ ਕਰ ਦਿੱਤੀ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਯੂਨਿਟ ਫਾਜ਼ਿਲਕਾ ਦੀ ਟੀਮ ਨੇ ਅੱਜ ਲੈਕਚਰਾਰ ਉਮੇਸ਼ ਕੁਮਾਰ ਮੁੰਜਾਲ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮਿਤੀ 29-08-2023 ਨੂੰ ਥਾਣਾ ਵਿਜੀਲੈਂਸ ਬਿਊਰੋ, ਫਿਰੋਜ਼ਪੁਰ ਰੇਂਜ ਵਿਖੇ ਐਫ.ਆਈ.ਆਰ. ਨੰਬਰ 21 ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।

See also  25 ਕਰੋੜ ਦੀ ਲਾਗਤ ਨਾਲ ਬਣੇਗੀ ਮਾਹਿਲਪੁਰ-ਜੇਜੋਂ ਅਤੇ ਮਾਹਿਲਪੁਰ-ਫਗਵਾੜਾ ਸੜਕ : ਹਰਭਜਨ ਸਿੰਘ ਈ.ਟੀ.ਓ

Related posts:

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ
ਪੰਜਾਬੀ-ਸਮਾਚਾਰ
ਮਿਸ਼ਨ ਸਮਰਥ ਦੇ ਨਤੀਜੇ ਉਤਸ਼ਾਹਜਨਕ: ਹਰਜੋਤ ਸਿੰਘ ਬੈਂਸ
ਪੰਜਾਬੀ-ਸਮਾਚਾਰ
ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ 14 ਮਹੀਨੇ: ਪੰਜਾਬ ਪੁਲਿਸ ਨੇ 2778 ਵੱਡੀਆਂ ਮੱਛੀਆਂ ਸਮੇਤ 19093 ਨਸ਼ਾ ਤਸਕਰਾਂ ਨੂੰ ...
Punjab Crime News
ਮੁੱਖ ਮੰਤਰੀ ਨੇ ਘਰਾਂ ਦੇ ਨਿਰਮਾਣ ਲਈ 25000 ਲਾਭਪਾਤਰੀਆਂ ਨੂੰ ਮਾਲੀ ਇਮਦਾਦ ਵਜੋਂ 101 ਕਰੋੜ ਰੁਪਏ ਦੇ ਚੈੱਕ ਸੌਂਪੇ
Ludhiana
कांग्रेस समर्थित आम आदमी पार्टी के मेयर द्वारा कार्यालय में राष्ट्रीय नेताओं की तस्वीरों के अनादर की...
Punjab News
33rd. Jr. Mr. Chandigarh and 8th women fitness championship organized by Chandigarh Amateur Body Bui...
ਪੰਜਾਬੀ-ਸਮਾਚਾਰ
ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ’ਤੇ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹੇ ਮੁੱਖ ਮੰਤਰੀ - PunjabSamachar.com
ਪੰਜਾਬੀ-ਸਮਾਚਾਰ
सुप्रीम कोर्ट ने भारतीय स्टेट बैंक को चुनावी बांड से संबंधित उन सभी विवरणों का खुलासा करने का निर्दे...
ਪੰਜਾਬੀ-ਸਮਾਚਾਰ
चंडीगढ़ हाउसिंग बोर्ड ने 16 फ्लैटों के लाइसेंस रद्द किए, और भी लाइसेंस रद्द किए जाएंगे रद्द।
ਪੰਜਾਬੀ-ਸਮਾਚਾਰ
पार्टी नेतृत्व का फ़ैसला सर्वोपरि : प्रेम गर्ग
ਪੰਜਾਬੀ-ਸਮਾਚਾਰ
ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ
ਪੰਜਾਬੀ-ਸਮਾਚਾਰ
ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ
Punjab News
A political farce and insult to shaheed-e-azam; jakhar lashes out at Bhagwant Mann
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ ਰਿਸ਼ਵਤ ਦੇ ਮਾਮਲੇ ਵਿੱਚ ਫਰਾਰ ਏ.ਐਸ.ਆਈ. ਗ੍ਰਿਫ਼ਤਾਰ
Punjab Crime News
भाजपा सरकार प्रभुराम की बात तो करती है लेकिन बातो को मानती नही - विधायक नीरज शर्मा।
ਪੰਜਾਬੀ-ਸਮਾਚਾਰ
कांग्रेस में है देश के लिए शहादत देने की परंपरा, भाजपा में नहीं: तिवारी
ਪੰਜਾਬੀ-ਸਮਾਚਾਰ
चिल्ड्रेन ट्रैफिक पार्क, सेक्टर 23, चंडीगढ़, 20.04.2024 (शनिवार) को बंद रहेगा
ਪੰਜਾਬੀ-ਸਮਾਚਾਰ
ਮਾਨ ਸਰਕਾਰ ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਦਾ ਕਰੇਗੀ ਨਵੀਨੀਕਰਨ
ਪੰਜਾਬ ਸਿਹਤ ਵਿਭਾਗ
ਪ੍ਰਦੂਸ਼ਨ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਵਿਖੇ ਉੱਦਮੀਆਂ ਨੂੰ 24 ਘੰਟੇ ਸਹੂਲਤ ਦੇਣ ਲਈ ਹੈਲਪਡੈਸਕ ਸਥਾਪਤ : ਮੀਤ ਹੇਅਰ
Aam Aadmi Party
ਵਿਜੀਲੈਂਸ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਿਪਾਹੀ ਕਾਬੂ; ਸਬ ਇੰਸਪੈਕਟਰ ਅਤੇ ਪੱਤਰਕਾਰ ਖਿਲਾਫ਼ ਵੀ ਕੇਸ ਦਰਜ
ਪੰਜਾਬ-ਵਿਜੀਲੈਂਸ-ਬਿਊਰੋ
See also  भाजपा के अल्प संख्यक मोर्चा के नवनियुक्त लोकसभा प्रभारी डा.असलम पहुंचे भाजपा प्रदेश कार्यालय

Leave a Reply

This site uses Akismet to reduce spam. Learn how your comment data is processed.