ਕੋਲੋਨਾਈਜ਼ਰ ਦਵਿੰਦਰ ਸੰਧੂ ਤੋਂ ਮੋਟੀਆਂ ਰਿਸ਼ਵਤਾਂ ਹਾਸਲ ਕਰਨ ਦੇ ਦੋਸ਼ਾਂ ਹੇਠ ਵਣਪਾਲ ਵਿਸ਼ਾਲ ਚੌਹਾਨ ਵਿਜੀਲੈਂਸ ਵੱਲੋਂ ਗਿ੍ਰਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਦੇ ਵਣਪਾਲ ਯੋਜਨਾ ਵਿਸ਼ਾਲ ਚੌਹਾਨ ਆਈਐਫਐਸ ਨੂੰ ਮੁਕੱਦਮਾ ਨੰਬਰ 6 ਮਿਤੀ 02-06-2022 ਜੁਰਮ ਅਧੀਨ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਤੋਂ ਇਲਾਵਾ ਆਈਪੀਸੀ ਦੀ ਧਾਰਾ 120 ਬੀ ਤਹਿਤ ਦਰਜ ਮੁਕੱਦਮੇ ਵਿੱਚ ਨਾਮਜ਼ਦ ਕਰਨ ਉਪਰੰਤ ਗਿ੍ਰਫ਼ਤਾਰ ਕਰ ਲਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਕੱਦਮਾ ਨੰਬਰ 6 ਮਿਤੀ 02-06-2022 ਤਹਿਤ ਪਹਿਲਾਂ ਹੀ ਗਿ੍ਰਫ਼ਤਾਰ ਵਣ ਮੰਡਲ ਅਫਸਰ ਮੁਹਾਲੀ ਗੁਰਅਮਨਪ੍ਰੀਤ ਸਿੰਘ ਅਤੇ ਠੇਕੇਦਾਰ ਹਰਮਹਿੰਦਰ ਸਿੰਘ ਉਰਫ ਹੰਮੀ ਤੋਂ ਕੀਤੀ ਪੁੱਛਗਿੱਛ ਅਤੇ ਇਸ ਸੰਬੰਧੀ ਕੀਤੀ ਗਹਿਨ ਤਫਤੀਸ਼ ਦੌਰਾਨ ਉਜਾਗਰ ਹੋਏ ਘਟਨਾਕ੍ਰਮ ਅਤੇ ਜ਼ੁਬਾਨੀ ਬਾ ਦਸਤਾਵੇਜ਼ੀ ਸ਼ਹਾਦਤ ਨੂੰ ਮੁੱਖ ਰੱਖਦਿਆਂ ਵਣਪਾਲ ਵਿਸ਼ਾਲ ਚੌਹਾਨ ਆਈਐਫਐਸ ਨੂੰ ਗਿ੍ਰਫਤਾਰ ਕੀਤਾ ਹੈ ਕਿਉਕਿ ਉਕਤ ਦੋਹਾਂ ਦੋਸ਼ੀਆਂ ਨਾਲ ਹਮਸਲਾਹ ਹੋ ਕੇ ਮਿਲੀਭੁਗਤ ਰਾਹੀਂ ਕੋਲੋਨਾਈਜਰ ਦਵਿੰਦਰ ਸਿੰਘ ਸੰਧੂ ਦੀ ਕੰਪਨੀ ਪਾਸੋਂ ਮੋਟੀ ਰਿਸ਼ਵਤ ਹਾਸਲ ਕਰਨ ਦੇ ਮੰਤਵ ਨਾਲ ਪਹਿਲਾਂ ਉਸ ਵਿਰੁੱਧ ਸਰਕਾਰੀ ਕਾਰਵਾਈ ਦਾ ਡਰਾਵਾ ਦੇ ਕੇ ਦੋਸ਼ੀਆਨ ਗੁਰਅਮਨਪ੍ਰੀਤ ਸਿੰਘ ਅਤੇ ਹੰਮੀ ਰਾਹੀਂ ਰਿਸ਼ਵਤ ਦੀ ਸੈਟਿੰਗ ਕਰਨ ਵਿਚ ਉਸਦੀ ਸਿੱਧੀ ਭੂਮਿਕਾ ਜ਼ਾਹਰ ਹੋਈ ਹੈ ਜਿਸ ਕਰਕੇ ਸਾਹਮਣੇ ਆਈ ਸ਼ਹਾਦਤ ਦੇ ਅਧਾਰ ਉਤੇ ਵਿਸ਼ਾਲ ਚੌਹਾਨ ਨੂੰ ਦੋਸ਼ੀ ਨਾਮਜ਼ਦ ਕਰਨ ਉਪਰੰਤ ਗਿ੍ਰਫ਼ਤਾਰ ਕਰਕੇ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇਸ ਕੇਸ ਦੇ ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਦਵਿੰਦਰ ਸਿੰਘ ਸੰਧੂ ਵਾਸੀ ਮਕਾਨ ਨੰਬਰ 292 ਸੈਕਟਰ 10 ਚੰਡੀਗੜ ਪਾਸ ਪਿੰਡ ਮਸੌਲ ਅਤੇ ਟਾਂਡਾ, ਸਬ ਤਹਿਸੀਲ ਮਾਜਰੀ ਜ਼ਿਲਾ ਐਸਏਐਸ ਨਗਰ ਵਿਖੇ ਕਰੀਬ 100 ਏਕੜ ਜ਼ਮੀਨ ਕੰਪਨੀ ਦੇ ਨਾਮ ਉੱਪਰ ਹੈ। ਇਸ ਜ਼ਮੀਨ ਦਾ ਕੁਝ ਹਿੱਸਾ ਪੀਐਲਪੀਏ ਕਾਨੂੰਨ ਦੀ ਧਾਰਾ 4 ਅਧੀਨ ਆਉਦਾ ਹੈ। ਉਨਾਂ ਦੱਸਿਆ ਕਿ ਮਿਤੀ 24-04-2022 ਨੂੰ ਰਣਜੋਧ ਸਿੰਘ ਰੇਂਜ ਅਫਸਰ ਵੱਲੋਂ ਦਵਿੰਦਰ ਸਿੰਘ ਸੰਧੂ ਦੇ ਪਿਤਾ ਕਰਨਲ ਬਲਜੀਤ ਸਿੰਘ ਸੰਧੂ ਅਤੇ ਉਨਾਂ ਦੇ ਦਫਤਰ ਦੇ ਕਰਮਚਾਰੀ ਤਰਸੇਮ ਸਿੰਘ ਖ਼ਿਲਾਫ਼ ਕੁਦਰਤੀ ਜੰਗਲੀ ਬੂਟਿਆਂ ਨੂੰ ਨੁਕਸਾਨ ਪਹੁੰਚਾਉਣ ਦਾ ਦੋਸ਼ ਲਗਾ ਕੇ ਇਕ ਸ਼ਿਕਾਇਤ ਮੁੱਖ ਅਫ਼ਸਰ ਥਾਣਾ ਨਵਾਂ ਗਰਾਉ ਨੂੰ ਦਿੱਤੀ ਗਈ ਸੀ। ਇਸ ਉਪਰੰਤ ਮਿਤੀ 27-04-2022 ਨੂੰ ਦਵਿੰਦਰ ਸਿੰਘ ਸੰਧੂ ਨੂੰ ਰਣਜੋਧ ਸਿੰਘ ਰੇਂਜ ਅਫਸਰ ਅਤੇ ਅਮਨ ਜੰਗਲਾਤ ਪਟਵਾਰੀ ਨੇ ਨੇ ਕਿਹਾ ਕਿ ਜੋ ਉਕਤ ਦਰਖਾਸਤ ਉਸ ਵੱਲੋਂ ਥਾਣਾ ਨਵਾਂ ਗਰਾਉ ਵਿਖੇ ਦਿੱਤੀ ਗਈ ਹੈ ਇਹ ਦਰਖ਼ਾਸਤ ਉਸਨੇ ਗੁਰਅਮਨਪ੍ਰੀਤ ਸਿੰਘ ਅਤੇ ਵਿਸ਼ਾਲ ਚੌਹਾਨ ਵਣਪਾਲ ਸ਼ਿਵਾਲਿਕ ਸਰਕਲ ਦੇ ਕਹਿਣ ਤੇ ਦਿੱਤੀ ਹੈ। ਇਸ ਲਈ ਤੁਸੀਂ ਇਸ ਸਬੰਧੀ ਉਨਾਂ ਨੂੰ ਮਿਲ ਕੇ ਗੱਲਬਾਤ ਕਰੋ ਨਹੀਂ ਤਾਂ ਤੁਹਾਡੇ ਖ਼ਿਲਾਫ਼ ਐਫਆਈਆਰ ਦਰਜ ਕਰਵਾ ਦਿੱਤੀ ਜਾਵੇਗੀ।
ਇਸ ਕੇਸ ਦੇ ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਸ ਉਪਰੰਤ ਦਵਿੰਦਰ ਸਿੰਘ ਸੰਧੂ ਨੂੰ ਮਿਤੀ 30-04-2022 ਨੂੰ ਠੇਕੇਦਾਰ ਹਰਮਹਿੰਦਰ ਸਿੰਘ ਉਰਫ ਹੰਮੀ ਅਤੇ ਗੁਰਅਮਨਪ੍ਰੀਤ ਸਿੰਘ ਮਿਲੇ ਅਤੇ ਉਨਾਂ ਦਰਮਿਆਨ ਰਣਜੋਧ ਸਿੰਘ ਵੱਲੋਂ ਦਿੱਤੀ ਗਈ ਸ਼ਿਕਾਇਤ ਸਬੰਧੀ ਕਰੀਬ ਡੇਢ ਘੰਟਾ ਗੱਲਬਾਤ ਹੁੰਦੀ ਰਹੀ ਜੋ ਕਿ ਸਾਰੀ ਗੱਲਬਾਤ ਦੀ ਦਵਿੰਦਰ ਸਿੰਘ ਸੰਧੂ ਨੇ ਵੀਡੀਓ ਰਿਕਾਰਡਿੰਗ ਕਰ ਲਈ ਅਤੇ ਠੇਕੇਦਾਰ ਹੰਮੀ ਦੇ ਕਹਿਣ ਉੱਤੇ ਦਵਿੰਦਰ ਸਿੰਘ ਸੰਧੂ ਨੇ ਦੋ ਲੱਖ ਰੁਪਏ ਦਾ ਪੈਕਟ ਗੁਰਅਮਨਪ੍ਰੀਤ ਸਿੰਘ ਨੂੰ ਦੇ ਦਿੱਤਾ ਅਤੇ ਉਸਨੇ ਆਪਣੇ ਪਾਸ ਰੱਖ ਲਿਆ। ਇਸ ਮੌਕੇ ਗੁਰਅਮਨਪ੍ਰੀਤ ਸਿੰਘ ਨੇ ਦਵਿੰਦਰ ਸਿੰਘ ਸੰਧੂ ਨੂੰ ਦੱਸਿਆ ਕਿ ਉਹ ਇਸ ਪ੍ਰਾਜੈਕਟ ਬਾਰੇ ਵਿਸ਼ਾਲ ਚੌਹਾਨ ਵਣਪਾਲ ਨਾਲ ਗੱਲ ਕਰਕੇ ਬਾਕੀ ਪੈਸਿਆਂ ਸਬੰਧੀ ਬਾਅਦ ਵਿੱਚ ਦੱਸੇਗਾ।
ਇਸ ਕੇਸ ਦਾ ਹੋਰ ਖੁਲਾਸਾ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਕੁਝ ਦਿਨਾਂ ਬਾਅਦ ਠੇਕੇਦਾਰ ਹੰਮੀ ਨੇ ਦਵਿੰਦਰ ਸੰਧੂ ਨਾਲ ਸੰਪਰਕ ਕਰਕੇ ਉਸ ਨੂੰ ਦੱਸਿਆ ਕਿ ਉਸ ਦੀ ਅਤੇ ਗੁਰਅਮਨਪ੍ਰੀਤ ਦੀ ਵਿਸ਼ਾਲ ਚੌਹਾਨ ਨਾਲ ਗੱਲਬਾਤ ਹੋ ਚੁੱਕੀ ਹੈ ਜਿਨਾਂ ਨੇ ਇਹ ਕਿਹਾ ਹੈ ਕਿ ਜੇਕਰ ਪ੍ਰੋਜੈਕਟ ਦੀ ਸ਼ੁਰੂਆਤ ਕਰਨੀ ਹੈ ਤਾਂ ਉਸ ਵਿੱਚੋਂ ਇੱਕ ਕਰੋੜ ਰੁਪਏ ਪਹਿਲਾਂ ਅਤੇ ਫਿਰ ਦੱਸ ਲੱਖ ਰੁਪਏ ਪ੍ਰਤੀ ਮਹੀਨਾ ਅਤੇ ਜੋ ਵੀ ਜ਼ਮੀਨ ਵਿਕੇਗੀ ਉਸ ਵਿਚੋਂ ਪੰਜ ਲੱਖ ਰੁਪਏ ਬਤੌਰ ਹਿੱਸਾ ਦੇਣਾ ਪਵੇਗਾ ਪਰ ਦਵਿੰਦਰ ਸਿੰਘ ਸੰਧੂ ਇਹ ਸਾਰੀ ਰਿਸ਼ਵਤ ਦੇਣ ਲਈ ਸਹਿਮਤ ਨਹੀਂ ਹੋਇਆ।
ਇਸ ਪਿੱਛੋਂ ਦਵਿੰਦਰ ਸਿੰਘ ਸੰਧੂ ਵੱਲੋਂ ਐਂਟੀ ਕੁਰੱਪਸ਼ਨ ਹੈਲਪਲਾਈਨ ਉੱਪਰ ਸ਼ਿਕਾਇਤ ਕਰਨ ਉਪਰੰਤ ਵਿਜੀਲੈਂਸ ਬਿਓਰੋ ਵੱਲੋਂ ਉਕਤ ਮੁਕੱਦਮੇ ਵਿਚ ਗੁਰਅਮਨਪ੍ਰੀਤ ਸਿੰਘ ਅਤੇ ਠੇਕੇਦਾਰ ਹੰਮੀ ਨੂੰ ਗਿ੍ਰਫ਼ਤਾਰ ਕਰਕੇ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਗਈ ਜਿਸ ਦੌਰਾਨ ਸਾਹਮਣੇ ਆਏ ਤੱਥਾਂ ਮੁਤਾਬਕ ਗੁਰਅਮਨਪ੍ਰੀਤ ਸਿੰਘ ਅਤੇ ਵਿਸ਼ਾਲ ਚੌਹਾਨ ਵੱਲੋਂ ਹਮਸਲਾਹ ਰਾਹੀਂ ਆਪਣੇ ਹੇਠਲੇ ਕਰਮਚਾਰੀਆਂ ਉੱਤੇ ਦਬਾਅ ਪਾਕੇ ਦਵਿੰਦਰ ਸਿੰਘ ਸੰਧੂ ਦੇ ਪਿਤਾ ਵਿਰੁੱਧ ਨਵਾਂ ਗਰਾਓਂ ਥਾਣੇ ਵਿਖੇ ਸ਼ਿਕਾਇਤ ਦਰਜ ਕਰਵਾ ਕੇ ਉਨਾਂ ਵਿਰੁੱਧ ਮੁਕੱਦਮਾ ਨੰਬਰ 39 ਮਿਤੀ 09-05-2022 ਅਧੀਨ ਧਾਰਾ 4, 5 ਪੀਐਲਪੀਏ ਕਾਨੂੰਨ ਹੇਠ ਦਰਜ ਕਰਵਾ ਦਿੱਤਾ ਗਿਆ ਸੀ। ਇਸ ਉਪਰੰਤ ਅਗਲੇ ਦਿਨ ਮਿਤੀ 10-05-2022 ਨੂੰ ਵਿਸ਼ਾਲ ਚੌਹਾਨ ਵੱਲੋਂ ਗੁਰਅਮਨਪ੍ਰੀਤ ਸਿੰਘ ਦੀ ਹਾਜ਼ਰੀ ਵਿਚ ਆਪਣੇ ਅਧੀਨ ਕਰਮਚਾਰੀਆਂ ਨੂੰ ਕਿਹਾ ਕਿ ਇਸ ਦਰਜ ਮੁਕੱਦਮੇ ਵਿਚ ਦਵਿੰਦਰ ਸਿੰਘ ਸੰਧੂ ਦਾ ਨਾਮ ਵੀ ਸ਼ਾਮਲ ਕਰਵਾਇਆ ਜਾਵੇ ਅਤੇ ਮੁਕੱਦਮੇ ਵਿਚ ਵਾਧਾ ਜੁਰਮ ਕਰਾਉਣ ਸਬੰਧੀ ਵੀ ਕਾਰਵਾਈ ਕੀਤੀ ਜਾਵੇ। ਜਿਸ ਸਬੰਧੀ ਉਸ ਵੱਲੋਂ ਖੁਦ ਤਿਆਰ ਕੀਤੀ ਇਕ ਟਾਈਪਸ਼ੁਦਾ ਦਰਖਾਸਤ ਵੀ ਮੁਹੱਈਆ ਕਰਵਾਈ ਗਈ।
ਬੁਲਾਰੇ ਨੇ ਦੱਸਿਆ ਕਿ ਉਕਤ ਘਟਨਾਕ੍ਰਮ ਅਤੇ ਜ਼ੁਬਾਨੀ ਤੇ ਦਸਤਾਵੇਜ਼ੀ ਸ਼ਹਾਦਤ ਤੋਂ ਸਪਸ਼ਟ ਹੋਇਆ ਹੈ ਕਿ ਵਿਸ਼ਾਲ ਚੌਹਾਨ ਉਕਤ ਦੋਹਾਂ ਦੋਸ਼ੀਆਂ ਨਾਲ ਹਮਸਲਾਹ ਹੋ ਕੇ ਦਵਿੰਦਰ ਸਿੰਘ ਸੰਧੂ ਦੀ ਕੰਪਨੀ ਪਾਸੋਂ ਮੋਟੀ ਰਿਸ਼ਵਤ ਹਾਸਲ ਕਰਨੀ ਚਾਹੁੰਦਾ ਸੀ ਜਿਸ ਕਰਕੇ ਵਿਜੀਲੈਂਸ ਵੱਲੋਂ ਉਸ ਨੂੰ ਵੀ ਇਸ ਕੇਸ ਵਿੱਚ ਗਿ੍ਰਫ਼ਤਾਰ ਕੀਤਾ ਗਿਆ ਹੈ।
See also  ਪਠਾਨਕੋਟ ਪੰਚਾਇਤੀ ਜ਼ਮੀਨ ਘੁਟਾਲਾ: ਵਿਜੀਲੈਂਸ ਵੱਲੋਂ ਏ.ਡੀ.ਸੀ. ਅਤੇ ਲਾਭਪਾਤਰੀਆਂ ਖ਼ਿਲਾਫ਼ ਕੇਸ ਦਰਜ

Related posts:

ਵਿਜੀਲੈਂਸ ਬਿਊਰੋ ਵੱਲੋਂ ਖਨੌਰੀ ਵਿੱਚ ਜ਼ਮੀਨ ਦੀ ਫਰਜ਼ੀ ਵਸੀਅਤ ਤਿਆਰ ਕਰਨ ਦੇ ਦੋਸ਼ ਵਿੱਚ ਨਾਇਬ ਤਹਿਸੀਲਦਾਰ ਤੇ ਪਟਵਾਰੀ ਗ੍...
Punjab Crime News
ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਮੁਨਸ਼ੀ ਕਾਬੂ; ਐਸ.ਐਚ.ਓ. ਤੇ ਏ.ਐਸ.ਆਈ. ਦੀ ਭੂਮਿਕਾ ਜਾਂਚ ਅਧ...
ਪੰਜਾਬ-ਵਿਜੀਲੈਂਸ-ਬਿਊਰੋ
ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦਾ ਸਾਬਕਾ ਡਾਇਰੈਕਟਰ ਧਰਮਿੰਦਰ ਸਿੰਘ ਸੰਧੂ ਗ੍ਰਿਫ਼ਤਾਰ
ਪੰਜਾਬ-ਵਿਜੀਲੈਂਸ-ਬਿਊਰੋ
ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ 'ਚ ਪੀ.ਆਰ.ਟੀ.ਸੀ. ਦਾ ਇੰਸਪੈਕਟਰ ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
ਵਿਜੀਲੈਂਸ ਨੇ 5000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
ਵਿਜੀਲੈਂਸ ਵੱਲੋਂ ਡੋਪ ਟੈਸਟ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਜ਼ਰੂਰੀ ਕਦਮ ਚੁੱਕਣ ਦੀ ਸਿਫ਼ਾਰਸ਼
ਪੰਜਾਬ-ਵਿਜੀਲੈਂਸ-ਬਿਊਰੋ
ਵਿਜੀਲੈਂਸ ਵੱਲੋਂ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਜੂਨੀਅਰ ਸਹਾਇਕ ਕਾਬੂ
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਥਾਣਾ ਦਸੂਹਾ ਦਾ ਐਸ.ਐਚ.ਓ. ਅਤੇ ਉਸ ਦਾ ਡਰਾਈਵਰ ਕਾਬੂ
Punjab Crime News
ਵਿਜੀਲੈਂਸ ਬਿਊਰੋ ਵੱਲੋਂ 7000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਕਾਬੂ
ਅਪਰਾਧ ਸਬੰਧਤ ਖਬਰ
ਵਿਜੀਲੈਂਸ ਵੱਲੋਂ ਰਿਸ਼ਵਤ ਦੇ ਮਾਮਲੇ ਵਿੱਚ ਫਰਾਰ ਏ.ਐਸ.ਆਈ. ਗ੍ਰਿਫ਼ਤਾਰ
Punjab Crime News
ਵਿਜੀਲੈਂਸ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਜੇ.ਈ. 5000 ਰੁਪਏ ਰਿਸ਼ਵਤ ਲੈਂਦਾ ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
ਵਿਜੀਲੈਂਸ ਵੱਲੋਂ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
ਵਿਜੀਲੈਂਸ ਬਿਊਰੋ ਵੱਲੋਂ ਫੂਡ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਜ਼...
Ludhiana
ਵਿਜੀਲੈਂਸ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਿਪਾਹੀ ਕਾਬੂ; ਸਬ ਇੰਸਪੈਕਟਰ ਅਤੇ ਪੱਤਰਕਾਰ ਖਿਲਾਫ਼ ਵੀ ਕੇਸ ਦਰਜ
ਪੰਜਾਬ-ਵਿਜੀਲੈਂਸ-ਬਿਊਰੋ
ਵਿਜੀਲੈਂਸ ਵੱਲੋਂ 5 ਲੱਖ ਰੁਪਏ ਰਿਸ਼ਵਤ ਲੈਂਦੇ ਮਾਈਨਿੰਗ ਵਿਭਾਗ ਦਾ ਐਕਸੀਅਨ ਅਤੇ ਐਸ.ਡੀ.ਓ. ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
ਵਿਜੀਲੈਂਸ ਵੱਲੋਂ ਅਮਰੂਦਾਂ ਦੇ ਬਹੁ-ਕਰੋੜੀ ਮੁਆਵਜ਼ਾ ਘੁਟਾਲੇ ਵਿੱਚ ਸੇਵਾਮੁਕਤ ਪੀ.ਸੀ.ਐਸ. ਅਧਿਕਾਰੀ ਜਗਦੀਸ਼ ਜੌਹਲ ਗ੍ਰਿਫ਼ਤ...
ਪੰਜਾਬ-ਵਿਜੀਲੈਂਸ-ਬਿਊਰੋ
ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੂੰ ਵੱਕਾਰੀ ‘‘ ਫਿਕੀ ਨੈਸ਼ਨਲ ਰੋਡ ਸੇਫਟੀ ਐਵਾਰਡ 2022 ਨਾਲ ਨਵਾਜ਼ਿਆ
ਪੰਜਾਬੀ-ਸਮਾਚਾਰ
ਵਿਜੀਲੈਂਸ ਬਿਊਰੋ ਵੱਲੋਂ ਸਾਲ 2019 ਦੇ ਕਤਲ ਕੇਸ ’ਚ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਡੀ.ਐਸ.ਪੀ. ਗ੍ਰਿਫਤਾਰ
ਅਪਰਾਧ ਸਬੰਧਤ ਖਬਰ
ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
ਵਿਜੀਲੈਂਸ ਵੱਲੋਂ ਨਕਸ਼ੇ ਦੀ ਅਸਲ ਫ਼ੀਸ 80 ਰੁਪਏ ਦੀ ਬਜਾਏ 1500 ਰੁਪਏ ਲੈਣ ਦੇ ਦੋਸ਼ ਹੇਠ ਪਟਵਾਰੀ ਕਾਬੂ
ਪੰਜਾਬੀ-ਸਮਾਚਾਰ
See also  ਬਾਜਵਾ ਨੇ ਮਾਨ ਦੀ ਤੁਲਨਾ ਰੋਮ ਦੇ ਬਦਨਾਮ ਸ਼ਾਸਕ ਨੀਰੋ ਨਾਲ ਕੀਤੀ

Leave a Reply

This site uses Akismet to reduce spam. Learn how your comment data is processed.