ਮਹੰਤ ਦਿਆਲ ਦਾਸ ਕਤਲ ਕੇਸ ਨਾਲ ਸਬੰਧਤ ਰਿਸ਼ਵਤ ਕੇਸ ਵਿੱਚ ਦੂਜੀ ਗ੍ਰਿਫ਼ਤਾਰੀ, ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ
(Punjab Bureau) : ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 2019 ਵਿੱਚ ਹੋਏ ਮਹੰਤ ਦਿਆਲ ਦਾਸ ਦੇ ਕਤਲ ਕੇਸ ਇਕ ਵਿਅਕਤੀ, ਜਿਸ ਨੂੰ ਕਲੀਨ ਚਿੱਟ ਦਿੱਤੀ ਗਈ ਸੀ, ਨੂੰ ਮੁੜ-ਨਾਮਜ਼ਦ ਕਰਨ ਬਦਲੇ 20 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਫਰਾਰ ਇੰਸਪੈਕਟਰ ਖੇਮ ਚੰਦ ਪਰਾਸ਼ਰ ਨੂੰ ਅੱਜ ਫਿਰੋਜ਼ਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ 7 ਨਵੰਬਰ, 2019 ਨੂੰ ਕੋਟਕਪੂਰਾ ਦੇ ਪਿੰਡ ਕੋਟਸੁਖੀਆ ਸਥਿਤ ਡੇਰਾ ਬਾਬਾ ਹਰਕਾ ਦਾਸ ਵਿਖੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਮਹੰਤ ਦਿਆਲ ਦਾਸ ਦੀ ਹੱਤਿਆ ਕਰ ਦਿੱਤੀ ਗਈ ਸੀ।

Punjab Vigilance
ਇਸ ਤੋਂ ਬਾਅਦ ਸੰਤ ਬਾਬਾ ਹਰੀਦਾਸ ਜੀ ਦੇ ਚੇਲੇ ਸੰਤ ਗਗਨ ਦਾਸ ਦੀ ਸ਼ਿਕਾਇਤ ‘ਤੇ ਦੋ ਅਣਪਛਾਤੇ ਵਿਅਕਤੀਆਂ ਅਤੇ ਸੰਤ ਜਰਨੈਲ ਦਾਸ ਕਪੂਰੇਵਾਲਿਆਂ ਅਤੇ ਹੋਰਾਂ ਖ਼ਿਲਾਫ਼ ਥਾਣਾ ਸਦਰ ਕੋਟਕਪੂਰਾ ਵਿਖੇ ਕਤਲ ਕੇਸ ਦਰਜ ਕੀਤਾ ਗਿਆ ਸੀ। ਬਾਅਦ ਵਿੱਚ ਡੀਐਸਪੀ ਹੈੱਡਕੁਆਰਟਰ ਮੋਗਾ ਰਵਿੰਦਰ ਸਿੰਘ ਵੱਲੋਂ ਮੁਲਜ਼ਮ ਸੰਤ ਜਰਨੈਲ ਦਾਸ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ। ਇਸ ਕੇਸ ਦੇ ਸਬੰਧ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਆਈਜੀਪੀ ਫਰੀਦਕੋਟ ਰੇਂਜ ਪਰਦੀਪ ਕੁਮਾਰ ਯਾਦਵ ਨੂੰ ਹਲਫ਼ਨਾਮਾ ਦਾਇਰ ਕਰਨ ਲਈ ਤਲਬ ਕੀਤਾ ਗਿਆ ਸੀ। ਇਸ ਤੋਂ ਬਾਅਦ ਆਈਜੀਪੀ ਨੇ ਐਸਪੀ (ਡੀ) ਫਰੀਦਕੋਟ ਗਗਨੇਸ਼ ਕੁਮਾਰ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਸੀ, ਜਿਸ ਵਿੱਚ ਡੀਐਸਪੀ ਫਰੀਦਕੋਟ ਸੁਸ਼ੀਲ ਕੁਮਾਰ, ਡੀਐਸਪੀ ਬਾਘਾਪੁਰਾਣਾ ਜਸਜੋਤ ਸਿੰਘ ਅਤੇ ਇੰਸਪੈਕਟਰ ਖੇਮ ਚੰਦ ਪਰਾਸ਼ਰ ਮੈਂਬਰ ਵਜੋਂ ਸ਼ਾਮਲ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਨਵੰਬਰ 2022 ਵਿੱਚ ਐਸਪੀ ਗਗਨੇਸ਼ ਕੁਮਾਰ, ਡੀਐਸਪੀ ਸੁਸ਼ੀਲ ਕੁਮਾਰ ਅਤੇ ਇੰਸਪੈਕਟਰ ਖੇਮ ਚੰਦ ਨੇ ਸੰਤ ਗਗਨ ਦਾਸ ਤੋਂ ਸੰਤ ਜਰਨੈਲ ਦਾਸ ਕਪੂਰੇਵਾਲਿਆਂ ਨੂੰ ਇਸ ਕੇਸ ਵਿੱਚ ਮੁੜ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰਨ ਅਤੇ ਉਸ (ਸੰਤ ਗਗਨ ਦਾਸ) ਦੀ ਮਦਦ ਕਰਨ ਬਦਲੇ 50 ਲੱਖ ਰੁਪਏ ਰਿਸ਼ਵਤ ਮੰਗੀ ਸੀ। ਉਨ੍ਹਾਂ ਨੇ ਸੌਦਾ 35 ਲੱਖ ਰੁਪਏ ਵਿੱਚ ਤੈਅ ਕਰ ਲਿਆ ਅਤੇ ਉਕਤ ਅਧਿਕਾਰੀਆਂ ਨੇ ਦੋ ਕਿਸ਼ਤਾਂ ਵਿੱਚ 20 ਲੱਖ ਰੁਪਏ (15 ਲੱਖ ਰੁਪਏ 9 ਨਵੰਬਰ, 2022 ਅਤੇ 5 ਲੱਖ ਰੁਪਏ 11 ਨਵੰਬਰ, 2022 ਨੂੰ) ਲਏ ਸਨ।
ਇਸ ਸਬੰਧੀ ਡੀਆਈਜੀ ਫਿਰੋਜ਼ਪੁਰ ਦੀ ਪੜਤਾਲ ਦੇ ਆਧਾਰ ਉਤੇ ਐਸ.ਪੀ ਗਗਨੇਸ਼ ਕੁਮਾਰ, ਡੀ.ਐਸ.ਪੀ ਸੁਸ਼ੀਲ ਕੁਮਾਰ, ਇੰਸਪੈਕਟਰ ਖੇਮ ਚੰਦ ਪਰਾਸ਼ਰ, ਸੰਤ ਮਲਕੀਤ ਦਾਸ ਬੀੜ ਸਿੱਖਾਂ ਵਾਲਾ ਅਤੇ ਠੇਕੇਦਾਰ ਜਸਵਿੰਦਰ ਸਿੰਘ ਜੱਸੀ ਖ਼ਿਲਾਫ਼ ਥਾਣਾ ਸਦਰ ਕੋਟਕਪੂਰਾ ਵਿਖੇ ਮਿਤੀ 02.06.2023 ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਧਾਰਾਵਾਂ 07, 07-ਏ, 08, 13-1 (ਬੀ) ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਐਫ.ਆਈ.ਆਰ. ਨੰ. 64 ਦਰਜ ਕੀਤੀ ਗਈ ਸੀ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਦੀਆਂ ਪੁਲਿਸ ਟੀਮਾਂ ਪਹਿਲਾਂ ਹੀ ਡੀਐਸਪੀ ਸੁਸ਼ੀਲ ਕੁਮਾਰ ਨੂੰ ਗ੍ਰਿਫਤਾਰ ਕਰ ਚੁੱਕੀਆਂ ਹਨ ਅਤੇ ਹੁਣ ਉਹ ਨਿਆਂਇਕ ਹਿਰਾਸਤ ਅਧੀਨ ਹੈ। ਬਾਬਾ ਮਲਕੀਅਤ ਦਾਸ ਨੇ 23-08-2023 ਨੂੰ ਵਧੀਕ ਜ਼ਿਲ੍ਹਾ ਜੱਜ, ਫਰੀਦਕੋਟ ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਅੱਜ ਵਿਜੀਲੈਂਸ ਨੇ ਇੰਸਪੈਕਟਰ ਖੇਮ ਚੰਦ ਪਰਾਸ਼ਰ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਇਸ ਮਾਮਲੇ ਵਿੱਚ ਨਾਮਜ਼ਦ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ।
Related posts:

ਮਾਨ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਤ

चंडीगढ़ प्रशासन ने राष्ट्रीय आपदा प्रबंधन प्राधिकरण के सहयोग से मॉक भूकंप अभ्यास का सफलतापूर्वक आयोज...

ਪੰਜਾਬ ਸਰਕਾਰ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ ਸੂਬੇ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ: ਲਾਲ ਚ...

UT Chandigarh allows shops to open 24x7 for benefit of traders and shopkeepers.

ਹਰਜੋਤ ਸਿੰਘ ਬੈਂਸ ਵੱਲੋਂ ਵਿਸ਼ੇਸ਼ ਸਿਖਲਾਈ ਪ੍ਰੋਗਰਾਮਾਂ ਰਾਹੀਂ ਹੁਨਰ ਨੂੰ ਨਿਖਾਰਨ ਹਿੱਤ 105 ਇੰਸਟ੍ਰਕਟਰਾਂ ਦੇ 3 ਬੈਚ ਕੀ...

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ...
ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ: ਅਕਾਲੀ ਦਲ

ਫ਼ਤਿਹਗੜ੍ਹ ਸਾਹਿਬ ਪੁਲਿਸ ਨੇ ਸਕੂਲੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

Delegation of IAS officers visits best projects of MCC

6 ਕਿੱਲੋ ਹੈਰੋਇਨ ਬਰਾਮਦਗੀ ਮਾਮਲਾ: ਪੰਜਾਬ ਪੁਲਿਸ ਨੇ ਕਾਬੂ ਕੀਤੇ ਨਸ਼ਾ ਤਸਕਰ ਦੇ ਪਿੰਡ ਤੋਂ 4 ਕਿੱਲੋ ਹੋਰ ਹੈਰੋਇਨ ਕੀਤੀ ...

Blessed To Pay My Obeisance at Sri Ram Mandir in Ayodhya: MP Preneet Kaur

ਰਾਜਪਾਲ ਨੇ ਰਾਸ਼ਟਰਪਤੀ ਰਾਜ ਦੀ ਧਮਕੀ ਦੇ ਕੇ ਸਾਢੇ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤਾ-ਮੁੱਖ ਮੰਤਰੀ

ਪੰਜਾਬ ਨੇ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦੋਗੁਣੀ ਕਰਨ ਲਈ ਕੇਂਦਰੀ ਟੀਮ ਤੋਂ ਨਿਯਮਾਂ ਵਿੱਚ ਛੋਟ ਮੰਗੀ

ਪੰਜਾਬ ਪੁਲਿਸ ਨੇ ਐਸ.ਟੀ.ਐਫ .ਨਾਲ ਮਿਲ ਕੇ ਫਿਰੋਜ਼ਪੁਰ ਰੇਂਜ ਵਿੱਚ ਚਲਾਇਆ ਵਿਸ਼ੇਸ਼ ਆਪ੍ਰੇਸ਼ਨ ;19 ਵਿਅਕਤੀ ਗ੍ਰਿਫ਼ਤਾਰ, 13....

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕ...

ਪੰਜਾਬ ਸਰਕਾਰ ਸੂਬੇ ਦੇ ਆਂਗਣਵਾੜੀ ਸੈਂਟਰਾਂ ਦੀਆਂ ਬੁਨਿਆਦੀ ਸਹੂਲਤਾਂ ਲਈ ਚੁੱਕ ਰਹੀ ਹੈ ਠੋਸ ਕਦਮ: ਡਾ. ਬਲਜੀਤ ਕੌਰ
चंडीगढ़ कांग्रेस अध्यक्ष एच एस लक्की ने आज सुप्रीम कोर्ट के उस फैसले का स्वागत किया

ਟੈਕਸ ਚੋਰਾਂ ਅਤੇ ਨਜਾਇਜ਼ ਸ਼ਰਾਬ ਦੇ ਧੰਦੇ ਨੂੰ ਠੱਲ੍ਹ ਪਾਉਣ ਲਈ ਆਬਕਾਰੀ ਤੇ ਕਰ ਵਿਭਾਗ ਨੂੰ ਆਧੁਨਿਕ ਤਕਨੀਕਾਂ ਅਤੇ ਬੁਨਿਆ...



