ਵਿਜੀਲੈਂਸ ਬਿਊਰੋ ਵੱਲੋਂ 20 ਲੱਖ ਰਿਸ਼ਵਤ ਦੇ ਮਾਮਲੇ ‘ਚ ਫਰਾਰ ਇੰਸਪੈਕਟਰ ਗ੍ਰਿਫ਼ਤਾਰ

ਮਹੰਤ ਦਿਆਲ ਦਾਸ ਕਤਲ ਕੇਸ ਨਾਲ ਸਬੰਧਤ ਰਿਸ਼ਵਤ ਕੇਸ ਵਿੱਚ ਦੂਜੀ ਗ੍ਰਿਫ਼ਤਾਰੀ, ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ

(Punjab Bureau) : ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 2019 ਵਿੱਚ ਹੋਏ ਮਹੰਤ ਦਿਆਲ ਦਾਸ ਦੇ ਕਤਲ ਕੇਸ ਇਕ ਵਿਅਕਤੀ, ਜਿਸ ਨੂੰ ਕਲੀਨ ਚਿੱਟ ਦਿੱਤੀ ਗਈ ਸੀ, ਨੂੰ ਮੁੜ-ਨਾਮਜ਼ਦ ਕਰਨ ਬਦਲੇ 20 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਫਰਾਰ ਇੰਸਪੈਕਟਰ ਖੇਮ ਚੰਦ ਪਰਾਸ਼ਰ ਨੂੰ ਅੱਜ ਫਿਰੋਜ਼ਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ 7 ਨਵੰਬਰ, 2019 ਨੂੰ ਕੋਟਕਪੂਰਾ ਦੇ ਪਿੰਡ ਕੋਟਸੁਖੀਆ ਸਥਿਤ ਡੇਰਾ ਬਾਬਾ ਹਰਕਾ ਦਾਸ ਵਿਖੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਮਹੰਤ ਦਿਆਲ ਦਾਸ ਦੀ ਹੱਤਿਆ ਕਰ ਦਿੱਤੀ ਗਈ ਸੀ।

Punjab Vigilance

Punjab Vigilance

ਇਸ ਤੋਂ ਬਾਅਦ ਸੰਤ ਬਾਬਾ ਹਰੀਦਾਸ ਜੀ ਦੇ ਚੇਲੇ ਸੰਤ ਗਗਨ ਦਾਸ ਦੀ ਸ਼ਿਕਾਇਤ ‘ਤੇ ਦੋ ਅਣਪਛਾਤੇ ਵਿਅਕਤੀਆਂ ਅਤੇ ਸੰਤ ਜਰਨੈਲ ਦਾਸ ਕਪੂਰੇਵਾਲਿਆਂ ਅਤੇ ਹੋਰਾਂ ਖ਼ਿਲਾਫ਼ ਥਾਣਾ ਸਦਰ ਕੋਟਕਪੂਰਾ ਵਿਖੇ ਕਤਲ ਕੇਸ ਦਰਜ ਕੀਤਾ ਗਿਆ ਸੀ। ਬਾਅਦ ਵਿੱਚ ਡੀਐਸਪੀ ਹੈੱਡਕੁਆਰਟਰ ਮੋਗਾ ਰਵਿੰਦਰ ਸਿੰਘ ਵੱਲੋਂ ਮੁਲਜ਼ਮ ਸੰਤ ਜਰਨੈਲ ਦਾਸ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ। ਇਸ ਕੇਸ ਦੇ ਸਬੰਧ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਆਈਜੀਪੀ ਫਰੀਦਕੋਟ ਰੇਂਜ ਪਰਦੀਪ ਕੁਮਾਰ ਯਾਦਵ ਨੂੰ ਹਲਫ਼ਨਾਮਾ ਦਾਇਰ ਕਰਨ ਲਈ ਤਲਬ ਕੀਤਾ ਗਿਆ ਸੀ। ਇਸ ਤੋਂ ਬਾਅਦ ਆਈਜੀਪੀ ਨੇ ਐਸਪੀ (ਡੀ) ਫਰੀਦਕੋਟ ਗਗਨੇਸ਼ ਕੁਮਾਰ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਸੀ, ਜਿਸ ਵਿੱਚ ਡੀਐਸਪੀ ਫਰੀਦਕੋਟ ਸੁਸ਼ੀਲ ਕੁਮਾਰ, ਡੀਐਸਪੀ ਬਾਘਾਪੁਰਾਣਾ ਜਸਜੋਤ ਸਿੰਘ ਅਤੇ ਇੰਸਪੈਕਟਰ ਖੇਮ ਚੰਦ ਪਰਾਸ਼ਰ ਮੈਂਬਰ ਵਜੋਂ ਸ਼ਾਮਲ ਸਨ।

See also  Sh Vinay Pratap Singh, Deputy Commissioner cum Excise & Taxation Commissioner, UT Chandigarh issues orders for cancellation of license of Zannat Breweries

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਨਵੰਬਰ 2022 ਵਿੱਚ ਐਸਪੀ ਗਗਨੇਸ਼ ਕੁਮਾਰ, ਡੀਐਸਪੀ ਸੁਸ਼ੀਲ ਕੁਮਾਰ ਅਤੇ ਇੰਸਪੈਕਟਰ ਖੇਮ ਚੰਦ ਨੇ ਸੰਤ ਗਗਨ ਦਾਸ ਤੋਂ ਸੰਤ ਜਰਨੈਲ ਦਾਸ ਕਪੂਰੇਵਾਲਿਆਂ ਨੂੰ ਇਸ ਕੇਸ ਵਿੱਚ ਮੁੜ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰਨ ਅਤੇ ਉਸ (ਸੰਤ ਗਗਨ ਦਾਸ) ਦੀ ਮਦਦ ਕਰਨ ਬਦਲੇ 50 ਲੱਖ ਰੁਪਏ ਰਿਸ਼ਵਤ ਮੰਗੀ ਸੀ। ਉਨ‌੍ਹਾਂ ਨੇ ਸੌਦਾ 35 ਲੱਖ ਰੁਪਏ ਵਿੱਚ ਤੈਅ ਕਰ ਲਿਆ ਅਤੇ ਉਕਤ ਅਧਿਕਾਰੀਆਂ ਨੇ ਦੋ ਕਿਸ਼ਤਾਂ ਵਿੱਚ 20 ਲੱਖ ਰੁਪਏ (15 ਲੱਖ ਰੁਪਏ 9 ਨਵੰਬਰ, 2022 ਅਤੇ 5 ਲੱਖ ਰੁਪਏ 11 ਨਵੰਬਰ, 2022 ਨੂੰ) ਲਏ ਸਨ।

ਇਸ ਸਬੰਧੀ ਡੀਆਈਜੀ ਫਿਰੋਜ਼ਪੁਰ ਦੀ ਪੜਤਾਲ ਦੇ ਆਧਾਰ ਉਤੇ ਐਸ.ਪੀ ਗਗਨੇਸ਼ ਕੁਮਾਰ, ਡੀ.ਐਸ.ਪੀ ਸੁਸ਼ੀਲ ਕੁਮਾਰ, ਇੰਸਪੈਕਟਰ ਖੇਮ ਚੰਦ ਪਰਾਸ਼ਰ, ਸੰਤ ਮਲਕੀਤ ਦਾਸ ਬੀੜ ਸਿੱਖਾਂ ਵਾਲਾ ਅਤੇ ਠੇਕੇਦਾਰ ਜਸਵਿੰਦਰ ਸਿੰਘ ਜੱਸੀ ਖ਼ਿਲਾਫ਼ ਥਾਣਾ ਸਦਰ ਕੋਟਕਪੂਰਾ ਵਿਖੇ ਮਿਤੀ 02.06.2023 ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਧਾਰਾਵਾਂ 07, 07-ਏ, 08, 13-1 (ਬੀ) ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਐਫ.ਆਈ.ਆਰ. ਨੰ. 64 ਦਰਜ ਕੀਤੀ ਗਈ ਸੀ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਦੀਆਂ ਪੁਲਿਸ ਟੀਮਾਂ ਪਹਿਲਾਂ ਹੀ ਡੀਐਸਪੀ ਸੁਸ਼ੀਲ ਕੁਮਾਰ ਨੂੰ ਗ੍ਰਿਫਤਾਰ ਕਰ ਚੁੱਕੀਆਂ ਹਨ ਅਤੇ ਹੁਣ ਉਹ ਨਿਆਂਇਕ ਹਿਰਾਸਤ ਅਧੀਨ ਹੈ। ਬਾਬਾ ਮਲਕੀਅਤ ਦਾਸ ਨੇ 23-08-2023 ਨੂੰ ਵਧੀਕ ਜ਼ਿਲ੍ਹਾ ਜੱਜ, ਫਰੀਦਕੋਟ ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਅੱਜ ਵਿਜੀਲੈਂਸ ਨੇ ਇੰਸਪੈਕਟਰ ਖੇਮ ਚੰਦ ਪਰਾਸ਼ਰ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਇਸ ਮਾਮਲੇ ਵਿੱਚ ਨਾਮਜ਼ਦ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ।

See also  कांग्रेस में है देश के लिए शहादत देने की परंपरा, भाजपा में नहीं: तिवारी

Related posts:

अनुराग ठाकुर ने खेलो इंडिया राइजिंग टैलेंट आइडेंटिफिकेशन (कीर्ति) योजना का किया भव्य उद्घाटन ।
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੂੰ ਵੱਕਾਰੀ ‘‘ ਫਿਕੀ ਨੈਸ਼ਨਲ ਰੋਡ ਸੇਫਟੀ ਐਵਾਰਡ 2022 ਨਾਲ ਨਵਾਜ਼ਿਆ
ਪੰਜਾਬੀ-ਸਮਾਚਾਰ
ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਨੇ ਇਕ ਦਿਨ ਦੀ ਤਨਖਾਹ ਹੜ੍ਹ ਪੀੜਤਾਂ ਦੀ ਮਦਦ ਲਈ ਦਿੱਤੀ 
Flood in Punjab
Rs 39.69 Cr releases for Free Textbooks to SC Students: Dr. Baljit Kaur
ਪੰਜਾਬੀ-ਸਮਾਚਾਰ
चुनाव मे अपनी पार्टी के खिलाफ कर रहे थे प्रचार काँग्रेस ने पाँच वरिष्ठ नेताओं को दिखाया बाहर का रास्...
ਪੰਜਾਬੀ-ਸਮਾਚਾਰ
Starting from Saturday, people in villages and blocks can also avail ‘cm di yogshala’
ਪੰਜਾਬੀ-ਸਮਾਚਾਰ
ਰਾਜ ਲਾਲੀ ਗਿੱਲ ਮਹਿਲਾ ਕਮਿਸ਼ਨ ਪੰਜਾਬ ਦੇ ਚੇਅਰਪਰਸਨ ਨਿਯੁਕਤ
ਪੰਜਾਬੀ-ਸਮਾਚਾਰ
मेयर कुलदीप कुमार ने पूरी ईमानदारी व साफ़-सुथरे ढंग से कराया चुनाव : डॉ. आहलूवालिया
ਪੰਜਾਬੀ-ਸਮਾਚਾਰ
चंडीगढ़ प्रशासन के वरिष्ठ अधिकारियों के संज्ञान में आया कि सोशल मीडिया पर 13-5-2024 को "डीज़ल प्रांत...
ਚੰਡੀਗੜ੍ਹ-ਸਮਾਚਾਰ
Multi-crore nature heights infra scam: absconding from 9 years, Punjab police arrest main accused Ne...
ਪੰਜਾਬੀ-ਸਮਾਚਾਰ
ਪੰਜਾਬ ਦੇ ਖੰਨਾ 'ਚ NRI ਦੀ ਪਤਨੀ ਦਾ ਕਤਲ, ਬੇਸਮੈਂਟ 'ਚੋਂ ਮਿਲੀ ਲਾਸ਼
Khanna
कुण्डी कनेकक्शन से मनीष तिवारी की जनसभा हो रही थी रोशन, भाजपा ने दी लिखित शिकायत
ਪੰਜਾਬੀ-ਸਮਾਚਾਰ
MC Chandigarh opens seventh ‘Rupee Store’ at sector 56.
ਪੰਜਾਬੀ-ਸਮਾਚਾਰ
ਡਾ. ਐਸ.ਐਸ. ਆਹਲੂਵਾਲੀਆ ਨੇ ਸਾਫ਼ ਪਾਣੀ ਅਤੇ ਸੀਵਰੇਜ਼ ਦੇ 31 ਪ੍ਰੋਜੈਕਟਾਂ ਨੂੰ ਦਿੱਤੀ ਪ੍ਰਵਾਨਗੀ
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ 18 ਦਿਨਾਂ ਵਿੱਚ 1 ਲੱਖ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ 
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ ਅੱਜ ਈ. ਸੀ. ਸੀ. ਈ. ਦਿਨ ਜਾਵੇਗਾ ਮਨਾਇਆ
ਪੰਜਾਬੀ-ਸਮਾਚਾਰ
ਸੁਤੰਤਰਤਾ ਦਿਵਸ ਤੋਂ ਪਹਿਲਾਂ, ਸਪੈਸ਼ਲ ਡੀਜੀਪੀ ਨੇ ਲੁਧਿਆਣਾ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
Ludhiana
ਮੁੱਖ ਮੰਤਰੀ ਨੇ ਐਨ.ਆਰ.ਆਈ. ਭਾਈਚਾਰੇ ਲਈ ਮਾਲ ਵਿਭਾਗ ਨਾਲ ਸਬੰਧਤ ਦਸਤਾਵੇਜ਼ਾਂ ਦੀ ਤਸਦੀਕ ਕਰਨ ਲਈ ਆਨਲਾਈਨ ਪੋਰਟਲ eservi...
ਮੁੱਖ ਮੰਤਰੀ ਸਮਾਚਾਰ
ਮਿਸ਼ਨ ਸਮਰਥ ਦੇ ਨਤੀਜੇ ਉਤਸ਼ਾਹਜਨਕ: ਹਰਜੋਤ ਸਿੰਘ ਬੈਂਸ
ਪੰਜਾਬੀ-ਸਮਾਚਾਰ
सी टी यु विभाग में पहुंची नई 60 बस चैसी 
ਪੰਜਾਬੀ-ਸਮਾਚਾਰ
See also  ਮੁੱਖ ਮੰਤਰੀ ਨੇ ਸ਼੍ਰੀਲੰਕਾ ਨੂੰ ਹਰਾ ਕੇ ਏਸ਼ੀਆ ਕੱਪ ਜਿੱਤਣ ਵਾਲੀ ਭਾਰਤੀ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ

Leave a Reply

This site uses Akismet to reduce spam. Learn how your comment data is processed.