ਵਿਜੀਲੈਂਸ ਵੱਲੋਂ ਅਮਰੂਦਾਂ ਦੇ ਬਹੁ-ਕਰੋੜੀ ਮੁਆਵਜ਼ਾ ਘੁਟਾਲੇ ਵਿੱਚ ਸੇਵਾਮੁਕਤ ਪੀ.ਸੀ.ਐਸ. ਅਧਿਕਾਰੀ ਜਗਦੀਸ਼ ਜੌਹਲ ਗ੍ਰਿਫ਼ਤਾਰ

ਪਿਛਲੇ ਹਫ਼ਤੇ ਗ੍ਰਿਫ਼ਤਾਰ ਕੀਤੇ ਪਟਵਾਰੀਆਂ ਨੇ ਅਧਿਕਾਰੀ ‘ਤੇ ਮੁਆਵਜ਼ੇ ਦੀਆਂ ਅਦਾਇਗੀਆਂ ਨੂੰ ਮਨਜ਼ੂਰੀ ਦੇਣ ਲਈ ਦਬਾਅ ਪਾਉਣ ਦਾ ਲਗਾਇਆ ਦੋਸ਼

(Punjab Bureau) : ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੂਦਾਂ ਦੇ ਬੂਟਿਆਂ ਦੇ ਮੁਆਵਜ਼ੇ ਵਿੱਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਸਬੰਧੀ ਅੱਜ ਸੇਵਾਮੁਕਤ ਪੀ.ਸੀ.ਐਸ. ਅਧਿਕਾਰੀ ਜਗਦੀਸ਼ ਸਿੰਘ ਜੌਹਲ, ਜੋ ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਦੇ ਲੈਂਡ ਐਕੁਜ਼ੀਸ਼ਨ ਕੁਲੈਕਟਰ (ਐਲ.ਏ.ਸੀ.) ਸਨ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਘੁਟਾਲੇ ਵਿੱਚ ਇਹ 20ਵੀਂ ਗ੍ਰਿਫ਼ਤਾਰੀ ਹੈ। ਜ਼ਿਲ੍ਹਾ ਐਸ.ਏ.ਐਸ. ਨਗਰ (ਮੋਹਾਲੀ) ਦੇ ਪਿੰਡ ਬਾਕਰਪੁਰ ਵਿੱਚ ਗਮਾਡਾ ਵੱਲੋਂ ਐਕੁਆਇਰ ਕੀਤੀ ਗਈ ਜ਼ਮੀਨ ਦੇ ਬਦਲੇ ਜਾਰੀ ਕੀਤੇ ਕਰੋੜਾਂ ਰੁਪਏ ਦੇ ਮੁਆਵਜ਼ੇ ਵਿੱਚ ਇਹ ਘਪਲਾ ਹੋਇਆ ਸੀ।

Punjab Vigilance

Punjab Vigilance

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਗਦੀਸ਼ ਸਿੰਘ ਜੌਹਲ ਨੇ ਮਾਲ ਰਿਕਾਰਡ ਮੁਤਾਬਕ ਜ਼ਮੀਨ ਮਾਲਕਾਂ ਦੇ ਨਾਂ ਅਤੇ ਜ਼ਮੀਨ ਦਾ ਹਿੱਸਾ ਸਹੀ ਨਾ ਹੋਣ ਦੇ ਬਾਵਜੂਦ ਬਾਗ਼ਬਾਨੀ ਵਿਭਾਗ ਦੀ ਮੁਲਾਂਕਣ ਰਿਪੋਰਟ ਦੇ ਆਧਾਰ ‘ਤੇ ਨਾਜਾਇਜ਼ ਅਦਾਇਗੀਆਂ ਨੂੰ ਮਨਜ਼ੂਰੀ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਪਿਛਲੇ ਹਫ਼ਤੇ ਗਮਾਡਾ ਦੀ ਐਲ.ਏ.ਸੀ. ਸ਼ਾਖਾ ਵਿੱਚ ਤਾਇਨਾਤ ਰਹੇ ਦੋ ਸੇਵਾਮੁਕਤ ਪਟਵਾਰੀਆਂ ਸੁਰਿੰਦਰਪਾਲ ਸਿੰਘ ਅਤੇ ਸੁਰਿੰਦਰਪਾਲ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ।

ਬੁਲਾਰੇ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਇਨ੍ਹਾਂ ਦੋਵੇਂ ਮੁਲਜ਼ਮ ਪਟਵਾਰੀਆਂ ਨੇ ਖੁਲਾਸਾ ਕੀਤਾ ਕਿ ਸ਼ੁਰੂ ਵਿੱਚ ਉਨ੍ਹਾਂ ਨੇ ਬਾਗ਼ਬਾਨੀ ਵਿਭਾਗ ਦੀ ਮੁਲਾਂਕਣ ਰਿਪੋਰਟ ਵਿੱਚ ਦਰਸਾਏ ਗਏ ਜ਼ਮੀਨ ਮਾਲਕਾਂ ਦੇ ਨਾਂ ਅਤੇ ਜ਼ਮੀਨ ਦੇ ਹਿੱਸੇ ਵਜੋਂ ਭੁਗਤਾਨ ਫਾਰਮ ਨੂੰ ਤਸਦੀਕ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਕਿਉਂਕਿ ਇਹ ਮਾਲ ਰਿਕਾਰਡ ਅਨੁਸਾਰ ਅਸਲ ਮਾਲਕਾਂ ਅਤੇ ਉਨ੍ਹਾਂ ਦੇ ਜ਼ਮੀਨ ਦੇ ਹਿੱਸੇ ਤੋਂ ਵੱਖਰੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਮੁਲਜ਼ਮ ਜਗਦੀਸ਼ ਸਿੰਘ ਜੌਹਲ ਨੇ ਆਪਣਾ ਰਸੂਖ ਵਰਤਦਿਆਂ ਮਾਲ ਰਿਕਾਰਡ ਦੀ ਅਣਦੇਖੀ ਕਰਕੇ ਬਾਗ਼ਬਾਨੀ ਵਿਭਾਗ ਦੀ ਮੁਲਾਂਕਣ ਰਿਪੋਰਟ ਅਨੁਸਾਰ ਅਦਾਇਗੀਆਂ ਦੀ ਪ੍ਰਵਾਨਗੀ ਦੇਣ ਲਈ ਨੋਟਿੰਗ ਤਿਆਰ ਕਰਨ ਲਈ ਉਨ੍ਹਾਂ ਉਤੇ ਦਬਾਅ ਪਾਇਆ। ਐਲ.ਏ.ਸੀ. ਵਜੋਂ ਮੁਲਜ਼ਮ ਪੀ.ਸੀ.ਐਸ. ਅਧਿਕਾਰੀ ਨੇ ਅਦਾਇਗੀਆਂ ਨੂੰ ਮਨਜ਼ੂਰੀ ਦਿੱਤੀ, ਜਿਸ ਦੇ ਆਧਾਰ ‘ਤੇ ਬਾਅਦ ਵਿੱਚ ਵੱਖ-ਵੱਖ ਲਾਭਪਾਤਰੀਆਂ ਨੂੰ ਲਗਭਗ 124 ਕਰੋੜ ਰੁਪਏ ਜਾਰੀ ਕੀਤੇ ਗਏ। ਇਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਭਾਰੀ ਨੁਕਸਾਨ ਹੋਇਆ।

See also  ਹਰਜੋਤ ਸਿੰਘ ਬੈਂਸ ਦੀ ਨਵੀਂ ਪਹਿਲ, ਸਕੂਲ ਦੀ ਅਸਲ ਸਥਿਤੀ ਜਾਣਨ ਲਈ ਵਿਦਿਆਰਥੀਆਂ ਨੂੰ ਲਿਆਂਦਾ ਸਕੱਤਰੇਤ

ਹਾਲਾਂਕਿ ਅਸਲ ਲਾਭਪਾਤਰੀਆਂ ਨੂੰ ਅਦਾਇਗੀਆਂ ਯਕੀਨੀ ਬਣਾਉਣ ਲਈ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੇ ਆਦੇਸ਼ ਦਿੱਤੇ ਸਨ ਕਿ ਐਲ.ਏ.ਸੀ. ਅਮਰੂਦ ਦੇ ਬਾਗ਼ਾਂ ਦਾ ਨਿਰੀਖਣ ਕਰਨ ਲਈ ਖ਼ੁਦ ਦੌਰਾ ਕਰੇਗਾ। ਇਸ ਤੋਂ ਇਲਾਵਾ ਦਰੱਖਤਾਂ ਦੀ ਉਮਰ ਦਾ ਪਤਾ ਲਗਾਉਣ ਲਈ ਗਿਰਦਾਵਰੀ ਰਿਕਾਰਡ ਦੀ ਜਾਂਚ ਕਰਨ ਤੋਂ ਇਲਾਵਾ ਜੀ.ਆਈ.ਐਸ. ਡਰੋਨ ਮੈਪਿੰਗ ਸਰਵੇਖਣ ਅਤੇ ਖੇਤਰ ਦੀ ਵੀਡੀਓਗ੍ਰਾਫੀ ਕਰਨ ਲਈ ਨਿੱਜੀ ਤੌਰ ‘ਤੇ ਨਿਗਰਾਨੀ ਕਰੇਗਾ। ਪਰ ਇਸ ਅਧਿਕਾਰੀ ਨੇ ਜਾਣਬੁੱਝ ਕੇ ਇਹਨਾਂ ਹੁਕਮਾਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਨਾਜਾਇਜ਼ ਲਾਭਪਾਤਰੀਆਂ ਨਾਲ ਮਿਲੀਭੁਗਤ ਕਰਕੇ ਅਦਾਇਗੀਆਂ ਜਾਰੀ ਕੀਤੀਆਂ।

ਗਮਾਡਾ ਦੇ ਮੁੱਖ ਪ੍ਰਸ਼ਾਸਕ ਵੱਲੋਂ 01.06.2021 ਨੂੰ ਇੱਕ ਪ੍ਰੋਫਾਰਮਾ ਤਿਆਰ ਕੀਤਾ ਗਿਆ, ਜਿਸ ਦੇ ਆਧਾਰ ‘ਤੇ ਮੁਆਵਜ਼ੇ ਦੀ ਪਹਿਲੀ ਅਦਾਇਗੀ ਸ਼ੁਰੂ ਕਰਨੀ ਸੀ, ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ ਗਿਆ। ਮੁਲਜ਼ਮ ਪੀ.ਸੀ.ਐਸ. ਅਧਿਕਾਰੀ ਨੇ ਨਿਸ਼ਾ ਗਰਗ, ਸ਼ੁਭਮ ਵਧਵਾਂ, ਬਿੰਦਰ ਸਿੰਘ, ਨੀਲਮ ਬਾਂਸਲ, ਕਿਰਨ ਬਾਂਸਲ, ਬਿਮਲਾ ਮਿੱਤਲ, ਚੇਸ਼ਟਾ, ਸੰਤੋਸ਼ ਕੁਮਾਰੀ, ਚੰਚਲ ਕੁਮਾਰ, ਅਨਿਲ ਕੁਮਾਰ ਬੱਤਰਾ, ਸੁਸ਼ੀਲ ਕੁਮਾਰੀ ਬੱਤਰਾ ਅਤੇ ਰਸ਼ਮੀ ਅਰੋੜਾ ਨੂੰ ਵੀ ਮੁਆਵਜ਼ਾ ਜਾਰੀ ਕਰ ਦਿੱਤਾ ਗਿਆ ਹਾਲਾਂਕਿ ਇਨ੍ਹਾਂ ਦੇ ਮਾਲ ਰਿਕਾਰਡ ਵਿੱਚ ਜ਼ਮੀਨ ਦੇ ਮਾਲਕ ਵਜੋਂ ਨਾਂ ਦਰਜ ਨਹੀਂ ਸਨ।

See also  6 ਕਿੱਲੋ ਹੈਰੋਇਨ ਬਰਾਮਦਗੀ ਮਾਮਲਾ: ਪੰਜਾਬ ਪੁਲਿਸ ਨੇ ਕਾਬੂ ਕੀਤੇ ਨਸ਼ਾ ਤਸਕਰ ਦੇ ਪਿੰਡ ਤੋਂ 4 ਕਿੱਲੋ ਹੋਰ ਹੈਰੋਇਨ ਕੀਤੀ ਬਰਾਮਦ

ਇਸ ਤਰ੍ਹਾਂ ਉਸ ਨੇ ਅਯੋਗ ਜ਼ਮੀਨ ਮਾਲਕਾਂ ਨੂੰ ਮੁਆਵਜ਼ਾ ਜਾਰੀ ਕਰ ਦਿੱਤਾ। ਅਣ-ਅਧਿਕਾਰਤ ਖਰੀਦ ਹੋਣ ਕਾਰਨ ਉਨ੍ਹਾਂ ਦੀ ਲੈਂਡ ਪੂਲਿੰਗ ਦਾ ਕੇਸ ਅਦਾਲਤ ਵਿੱਚ ਭੇਜਣ ਦੀ ਤਜਵੀਜ਼ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਜਗਦੀਸ਼ ਸਿੰਘ ਜੌਹਲ ਵਿਰੁੱਧ ਜ਼ੁਬਾਨੀ, ਹਾਲਾਤੀ ਅਤੇ ਦਸਤਾਵੇਜ਼ੀ ਸਬੂਤ ਸਾਹਮਣੇ ਆਉਣ ਉਪਰੰਤ ਵਿਜੀਲੈਂਸ ਬਿਊਰੋ ਨੇ ਇਸ ਪੀ.ਸੀ.ਐਸ. ਅਧਿਕਾਰੀ ਨੂੰ ਇਸ ਘੁਟਾਲਾ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਅੱਜ ਮੋਹਾਲੀ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਹੋਰ ਸਬੰਧਤ ਅਧਿਕਾਰੀਆਂ ਦੀ ਭੂਮਿਕਾ ਵੀ ਜਾਂਚ ਕੀਤੀ ਜਾ ਰਹੀ ਹੈ।

Related posts:

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਆਟਾ/ਕਣਕ ਦੀ ਲਾਭਪਾਤਰੀਆਂ ਦੇ ਘਰਾਂ ਵਿੱਚ ਪਹੁੰਚ ਲਈ ਨਵੀਂ ਪ੍ਰਣਾਲੀ ...
Punjab Cabinet
Punjab mulls to set up 66 solar power plants of total 264mw capacity.
ਪੰਜਾਬੀ-ਸਮਾਚਾਰ
ਮੁੱਖ ਸਕੱਤਰ ਵੱਲੋਂ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਨੇੜਲੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼
ਪੰਜਾਬੀ-ਸਮਾਚਾਰ
चंडीगढ़ कांग्रेस अध्यक्ष एच एस लक्की ने आज सुप्रीम कोर्ट के उस फैसले का स्वागत किया
ਪੰਜਾਬੀ-ਸਮਾਚਾਰ
नोटा का बटन दबाएंगे शहर के प्रॉपर्टी संगठन
ਪੰਜਾਬੀ-ਸਮਾਚਾਰ
मेयर चुनाव का एक और वीडियो आया सामने; मनोनीत पार्षद भी कैमरे हटाते नजर आए।
Chandigarh
AAP's hunger strike was an absolute flop show: Bajwa
ਪੰਜਾਬੀ-ਸਮਾਚਾਰ
ਸਤਲੁਜ ਨਾਲ ਲੱਗਦੇ ਇਲਾਕੇ ਵਿਚ ਜਨਜੀਵਨ ਆਮ ਵਾਂਗ ਹੋਣ ਲੱਗਾ
Flood in Punjab
MC Chandigarh's Second Day of 52nd Zero Waste Rose Festival Engages Citizens with Cultural Performan...
ਪੰਜਾਬੀ-ਸਮਾਚਾਰ
चंडीगढ़ में पीने के पानी को लेकर बड़ा खुलासा, 35,220 मीटर खराब!
ਪੰਜਾਬੀ-ਸਮਾਚਾਰ
Punjab police delivers another blow to trans-border narcotic networks, 5kg more heroin recovered fro...
ਪੰਜਾਬੀ-ਸਮਾਚਾਰ
चंडीगढ़ के प्रशासक के सलाहकार श्री राजीव वर्मा की अध्यक्षता में एक बैठक में चंडीगढ़ प्रशासन के विभाग...
ਪੰਜਾਬੀ-ਸਮਾਚਾਰ
Canal water to be supplied to Kishangarh for the first time in history - Mayor inaugurates project
Aam Aadmi Party
ਪੜ੍ਹੇ-ਲਿਖੇ ਨੌਜਵਾਨਾਂ ਦੇ ਪਰਵਾਸ ਕਰਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋ...
ਪੰਜਾਬੀ-ਸਮਾਚਾਰ
ਖੇਡਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਪੰਜਾਬ ਸਰਕਾਰ ਨੇ ਖੇਡ ਐਸੋਸੀਏਸ਼ਨਾਂ ਲਈ ਬਣਾਇਆ ਸਪੋਰਟਸ ਕੋਡ
Punjab News
इंडिया अलायंस के तीन पार्षदों ने एफएंडसीसी के लिए नामांकन पत्र दाखिल किया
ਪੰਜਾਬੀ-ਸਮਾਚਾਰ
ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਖੇਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਰਮਾ ਪੱਟੀ ‘ਚ ਰਹਿਣ ਦੇ ਆਦੇਸ਼; ਛੁੱਟ...
ਪੰਜਾਬੀ-ਸਮਾਚਾਰ
ਗੁਰਬਾਣੀ ਪ੍ਰਸਾਰਣ ਦਾ ਹੱਕ ਬਾਦਲ ਪਰਿਵਾਰ ਦੇ ਹੱਥਾਂ ਵਿਚ ਜਾਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ : ਮੁੱਖ ਮੰਤਰੀ
ਪੰਜਾਬੀ-ਸਮਾਚਾਰ
ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ
ਪੰਜਾਬੀ-ਸਮਾਚਾਰ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਗੀਰ ਸਿੰਘ ਜਗਤਾਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਪੰਜਾਬੀ-ਸਮਾਚਾਰ
See also  ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪਰੇਸ਼ਨ ਦੌਰਾਨ ਪਾਕਿ-ਅਧਾਰਿਤ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼

Leave a Reply

This site uses Akismet to reduce spam. Learn how your comment data is processed.