ਪਠਾਨਕੋਟ ਪੰਚਾਇਤੀ ਜ਼ਮੀਨ ਘੁਟਾਲਾ: ਵਿਜੀਲੈਂਸ ਵੱਲੋਂ ਏ.ਡੀ.ਸੀ. ਅਤੇ ਲਾਭਪਾਤਰੀਆਂ ਖ਼ਿਲਾਫ਼ ਕੇਸ ਦਰਜ

ਘੁਟਾਲੇ ਵਿੱਚ ਨਾਮਜ਼ਦ ਦੋ ਔਰਤਾਂ ਗ੍ਰਿਫ਼ਤਾਰ ਅਤੇ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ

(Pathankot Bureau) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 734 ਕਨਾਲ ਅਤੇ 1 ਮਰਲੇ ਪੰਚਾਇਤੀ ਜ਼ਮੀਨ ਘੁਟਾਲੇ ਦੇ ਸਬੰਧ ਵਿੱਚ ਸੇਵਾਮੁਕਤ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ.) ਕੁਲਦੀਪ ਸਿੰਘ, ਜਿਸ ਕੋਲ ਏ.ਡੀ.ਸੀ. (ਡੀ) ਪਠਾਨਕੋਟ ਦਾ ਚਾਰਜ ਵੀ ਸੀ ਅਤੇ ਸੱਤ ਪ੍ਰਾਈਵੇਟ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਦੋ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Punjab Vigilance

Punjab Vigilance

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏ.ਡੀ.ਸੀ. ਕੁਲਦੀਪ ਸਿੰਘ ਨੇ 27-02-2023 ਨੂੰ ਵੀਨਾ ਪਰਮਾਰ ਅਤੇ ਹੋਰ ਬਨਾਮ ਗ੍ਰਾਮ ਪੰਚਾਇਤ ਪਿੰਡ ਗੋਲ, ਬਲਾਕ ਨਰੋਟ ਜੈਮਲ ਸਿੰਘ, ਜ਼ਿਲ੍ਹਾ ਪਠਾਨਕੋਟ ਦੇ ਮਾਮਲੇ ਵਿੱਚ ਪ੍ਰਾਈਵੇਟ ਵਿਅਕਤੀਆਂ ਦੇ ਹੱਕ ਵਿੱਚ ਫੈਸਲਾ ਸੁਣਾਇਆ ਸੀ। ਉਸ ਦੇ ਇਸ ਮੰਦਭਾਵਨਾ ਵਾਲੇ ਇਸ ਫੈਸਲੇ ਕਾਰਨ 734 ਕਨਾਲ ਅਤੇ 1 ਮਰਲਾ ਪੰਚਾਇਤੀ ਜ਼ਮੀਨ ਕੁਝ ਪ੍ਰਾਇਵੇਟ ਵਿਅਕਤੀਆਂ ਦੇ ਨਾਂ ਤਬਦੀਲ ਹੋਣ ਦਾ ਰਾਹ ਪੱਧਰਾ ਹੋ ਗਿਆ ਸੀ। ਇਸ ਸਬੰਧੀ ਸਾਬਕਾ ਡੀ.ਡੀ.ਪੀ.ਓ. ਕੁਲਦੀਪ ਸਿੰਘ ਵਾਸੀ ਮਕਬੂਲਪੁਰਾ (ਅੰਮ੍ਰਿਤਸਰ) ਅਤੇ ਇਸ ਫੈਸਲੇ ਦੇ ਲਾਭਪਾਤਰੀਆਂ ਜਿਨ੍ਹਾਂ ਵਿੱਚ ਵੀਨਾ ਪਰਮਾਰ ਵਾਸੀ ਕ੍ਰਿਸ਼ਨਾ ਨਗਰ ਹੁਸ਼ਿਆਰਪੁਰ, ਇੰਦਰਦੀਪ ਕੌਰ ਵਾਸੀ ਫਿਰੋਜ਼ਪੁਰ ਸਿਟੀ, ਭਾਰਤੀ ਬਾਂਟਾ ਵਾਸੀ ਕ੍ਰਿਸ਼ਨਾ ਨਗਰ ਪਠਾਨਕੋਟ, ਤਰਸੇਮ ਰਾਣੀ ਵਾਸੀ ਗੁਰਦਾਸਪੁਰ, ਬਲਵਿੰਦਰ ਕੌਰ ਵਾਸੀ ਪਿੰਡ ਤਾਰਾਗੜ੍ਹ (ਪਠਾਨਕੋਟ), ਮਨਜੀਤ ਕੌਰ ਵਾਸੀ ਪਿੰਡ ਤਾਰਾਗੜ੍ਹ (ਪਠਾਨਕੋਟ) ਅਤੇ ਪਰਵੀਨ ਕੁਮਾਰੀ ਵਾਸੀ ਪਿੰਡ ਕਲਾਨੌਰ (ਗੁਰਦਾਸਪੁਰ) ਸ਼ਾਮਲ ਹਨ, ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿੱਚ ਮਿਤੀ 09-08-2023 ਨੂੰ ਆਈ.ਪੀ.ਸੀ. ਦੀ ਧਾਰਾ 409, 420, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ), 13 (2) ਤਹਿਤ ਐਫ.ਆਈ.ਆਰ ਨੰ. 26 ਦਰਜ ਕੀਤੀ ਗਈ ਹੈ।
ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਇੰਦਰਦੀਪ ਕੌਰ ਵਾਸੀ ਫਿਰੋਜ਼ਪੁਰ ਸਿਟੀ ਅਤੇ ਭਾਰਤੀ ਬਾਂਟਾ ਵਾਸੀ ਕ੍ਰਿਸ਼ਨਾ ਨਗਰ ਪਠਾਨਕੋਟ, ਜਿਨ੍ਹਾਂ ਨੂੰ ਕਰੀਬ 29 ਏਕੜ ਪੰਚਾਇਤੀ ਜ਼ਮੀਨ ਮਿਲੀ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

See also  ਮੁੱਖ ਮੰਤਰੀ ਵੱਲੋਂ ਪਿੰਡਾਂ ‘ਚ ਸਾਫ ਪਾਣੀ ਦੀ ਸਪਲਾਈ ਲਈ 165 ਕਰੋੜ ਰੁਪਏ ਦੇ ਪ੍ਰੋਜੈਕਟ ਮੰਜ਼ੂਰ- ਜਿੰਪਾ 

Related posts:

ਨੇਤਰਹੀਣ ਦਿਵਿਆਂਗਜਨਾਂ ਦੇ ਅਟੈਂਡੈਂਟਾਂ ਨੂੰ ਸਰਕਾਰੀ ਬੱਸਾਂ ਵਿੱਚ ਕਿਰਾਏ ਤੋਂ ਮਿਲੇਗੀ ਛੋਟ: ਡਾ. ਬਲਜੀਤ ਕੌਰ

Mohali

ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੀ ਸਰਕਾਰ ਪੂਰੀ ਪੂਰਤੀ ਕਰੇਗੀ: ਅਨੁਰਾਗ ਵਰਮਾ

Flood in Punjab

राज्यपाल ने पंजाब राजभवन में वन महोत्सव-2024 का किया उद्घाटन।

ਪੰਜਾਬੀ-ਸਮਾਚਾਰ

ਜੀ.ਐਸ.ਟੀ ਚੋਰੀ ਕਰਨ ਵਾਲਿਆਂ ਵਿਰੁੱਧ ਜਾਰੀ ਮੁਹਿੰਮ ਤਹਿਤ 12 ਫਰਨੇਸ ਦੀ ਜਾਂਚ, 60 ਵਾਹਨ ਕੀਤੇ ਜ਼ਬਤ: ਹਰਪਾਲ ਸਿੰਘ ਚੀਮ...

ਪੰਜਾਬੀ-ਸਮਾਚਾਰ

'ਆਪ' ਨੂੰ ਸੀਏਏ 'ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ: ਬਾਜਵਾ

ਪੰਜਾਬੀ-ਸਮਾਚਾਰ

ਪੱਲੇਦਾਰ ਸੂਬੇ ਦੇ ਆਰਥਿਕ ਢਾਂਚੇ ਦਾ ਇੱਕ ਅਹਿਮ ਹਿੱਸਾ: ਲਾਲ ਚੰਦ ਕਟਾਰੂਚੱਕ

ਪੰਜਾਬੀ-ਸਮਾਚਾਰ

उच्च न्यायालय ने आज कांग्रेसी उम्मीदवारों गुरप्रीत सिंह और निर्मला देवी द्वारा दायर रिट याचिका संख्य...

ਪੰਜਾਬੀ-ਸਮਾਚਾਰ

ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ...

Punjab BJP

MC Chandigarh issues comprehensive rainy season advisory.

Chandigarh

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ ...

ਪੰਜਾਬੀ-ਸਮਾਚਾਰ

ਵਿੱਤੀ ਵਰ੍ਹੇ 2023-24 ਦੌਰਾਨ 2121 ਕਿਲੋਮੀਟਰ ਲੰਬੀਆਂ ਸੜਕਾਂ ਦੇ ਕੰਮ ਹੋਏ ਮੁਕੰਮਲ: ਹਰਭਜਨ ਸਿੰਘ ਈ.ਟੀ.ਓ

ਪੰਜਾਬੀ-ਸਮਾਚਾਰ

ਪੰਜਾਬ ਦਾ ਬਜਟ 2024-25: ਸੜਕਾਂ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਬਿਹਤਰੀ ਵੱਲ ਪੁਲਾਂਘ- ਹਰਭਜਨ ਸਿੰਘ ਈ.ਟੀ.ਓ.

ਪੰਜਾਬੀ-ਸਮਾਚਾਰ

G-20 SUMMIT : ਸ਼ਰਾਰਤੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਪੰਜਾਬ ਪੁਲਿਸ ਨੇ ਚਾਰ ਸੂਬਿਆਂ ਅਤੇ ਯੂਟੀ ਚੰਡੀਗੜ੍ਹ ਨਾਲ ਮਿਲ ਕੇ ...

G-20 SUMMIT

ਮੁੱਖ ਮੰਤਰੀ ਨੇ ਅੰਕੜਿਆਂ ਨਾਲ ਦਿੱਤਾ ਰਾਜਪਾਲ ਦੀ ਚਿੱਠੀਆਂ ਦਾ ਮੋੜਵਾਂ ਜਵਾਬ

ਪੰਜਾਬੀ-ਸਮਾਚਾਰ

Delegation of IAS officers visits best projects of MCC

ਪੰਜਾਬੀ-ਸਮਾਚਾਰ

ਭਗਵੰਤ ਮਾਨ ਸਰਕਾਰ ਦੇ ਢਿੱਲੇ ਰਵੱਈਏ ਨਾਲ ਪੰਜਾਬ 'ਚ ਨਸ਼ਿਆਂ ਦੀ ਦੁਰਵਰਤੋਂ ਵਧੀ: ਬਾਜਵਾ

ਪੰਜਾਬੀ-ਸਮਾਚਾਰ

नौकरी की सुरक्षा व रेगुलराइजेशन पालिसी की मांग को लेकर सैकड़ों कांट्रैक्ट कर्मचारियों ने परिवार व बच...

ਪੰਜਾਬੀ-ਸਮਾਚਾਰ

ਪੰਜਾਬ ਦੇ ਖੰਨਾ 'ਚ NRI ਦੀ ਪਤਨੀ ਦਾ ਕਤਲ, ਬੇਸਮੈਂਟ 'ਚੋਂ ਮਿਲੀ ਲਾਸ਼

Khanna

Chandigarh DC Rates 2024 List Out.

ਪੰਜਾਬੀ-ਸਮਾਚਾਰ

ਅਨੰਤਨਾਗ ਵਿੱਚ ਪੰਜਾਬ ਦੇ ਇਕ ਹੋਰ ਜਵਾਨ ਦੀ ਸ਼ਹਾਦਤ ਉਤੇ ਮੁੱਖ ਮੰਤਰੀ ਨੇ ਦੁੱਖ ਪ੍ਰਗਟਾਇਆ

Punjab News
See also  ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕਰੋਸ਼ੀਆ ਅਤੇ ਸ੍ਰੀਲੰਕਾ ਦੇ ਵਫ਼ਦ ਨਾਲ ਵਿਚਾਰ ਵਟਾਂਦਰਾ

Leave a Reply

This site uses Akismet to reduce spam. Learn how your comment data is processed.