ਵਿਜੀਲੈਂਸ ਵੱਲੋਂ ਸੂਬਾ ਪੱਧਰ ਉੱਤੇ ਸਰਕਾਰੀ ਹਸਪਤਾਲਾਂ ਦੀ ਚੈਕਿੰਗ; ਡੋਪ ਟੈਸਟ ਦੀ ਪ੍ਰਕਿਰਿਆ ‘ਚ ਬੇਨਿਯਮੀਆਂ ਮਿਲੀਆਂ

ਅਸਲਾ ਲਾਇਸੈਂਸ ਬਣਵਾਉਣ ਅਤੇ ਰੀਨਿਊ ਕਰਵਾਉਣ ਵਾਲੇ ਲੋਕਾਂ ਲਈ ਡੋਪ ਟੈਸਟ ਹੈ ਲਾਜ਼ਮੀ

ਵਿਜੀਲੈਂਸ ਟੀਮਾਂ ਨੇ ਡੋਪ ਟੈਸਟ ਲਈ ਆਏ ਵਿਅਕਤੀਆਂ ਦੀ ਪ੍ਰਕਿਰਿਆ ਅਤੇ ਦਸਤਾਵੇਜ਼ਾਂ ਦੀ ਬਾਰੀਕੀ ਨਾਲ ਕੀਤੀ ਜਾਂਚ

(Punjab Bureau) : ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥ ਦੀ ਵਰਤੋਂ ਕਰਨ ਵਾਲੇ ਜਾਂ ਕਿਸੇ ਅਯੋਗ ਵਿਅਕਤੀ ਨੂੰ ਅਸਲਾ ਲਾਇਸੈਂਸ ਜਾਰੀ ਨਾ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਰਕਾਰੀ ਹਸਪਤਾਲਾਂ, ਜਿੱਥੇ ਅਸਲਾ ਲਾਇਸੈਂਸ ਜਾਰੀ ਕਰਨ ਜਾਂ ਨਵਿਆਉਣ ਤੋਂ ਪਹਿਲਾਂ ਡੋਪ ਟੈਸਟ ਕੀਤੇ ਜਾਂਦੇ ਹਨ, ਦੀ ਰਾਜ-ਵਿਆਪੀ ਅਚਨਚੇਤ ਚੈਕਿੰਗ ਕੀਤੀ ਗਈ। ਦੱਸਣਯੋਗ ਹੈ ਕਿ ਜਿਹੜੇ ਵਿਅਕਤੀ ਅਸਲੇ ਦਾ ਲਾਇਸੈਂਸ ਬਣਵਾਉਣਾ ਜਾਂ ਇਸ ਨੂੰ ਰੀਨਿਊ ਕਰਵਾਉਣਾ ਚਾਹੁੰਦੇ ਹਨ, ਉਨ੍ਹਾਂ ਲਈ ਡੋਪ ਟੈਸਟ ਕਰਵਾਉਣਾ ਲਾਜ਼ਮੀ ਹੈ। ਡੋਪ ਟੈਸਟ ਦਾ ਉਦੇਸ਼ ਵਿਅਕਤੀ ਦੇ ਬਾਇਲੌਜੀਕਲ ਸਪੈਸੀਮਨ (ਨਮੂਨਿਆਂ) ਵਿੱਚ ਨਸ਼ੀਲੇ ਪਦਾਰਥਾਂ ਦੀ ਮੌਜੂਦਗੀ ਦੀ ਜਾਂਚ ਕਰਨਾ ਹੈ।

VIGILANCE BUREAU FINDS IRREGULARITIES IN CONDUCTING DOPE TESTS DURING STATEWIDE CHECKING IN GOVT HOSPITALS

VIGILANCE BUREAU FINDS IRREGULARITIES IN CONDUCTING DOPE TESTS DURING STATEWIDE CHECKING IN GOVT HOSPITALS

ਵਿਜੀਲੈਂਸ ਬਿਊਰੋ ਦੇ 106 ਮੁਲਾਜ਼ਮਾਂ ਵੱਲੋਂ ਸਰਕਾਰੀ ਹਸਪਤਾਲਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੌਰਾਨ ਡੋਪ ਟੈਸਟ ਲਈ ਆਏ ਘੱਟੋ-ਘੱਟ 51 ਵਿਅਕਤੀਆਂ ਦੇ ਡੋਪ ਟੈਸਟ ਦੀ ਪ੍ਰਕਿਰਿਆ ਅਤੇ ਦਸਤਾਵੇਜ਼ਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਚੈਕਿੰਗ ਦੌਰਾਨ ਇਸ ਪ੍ਰਕਿਰਿਆ ਵਿੱਚ ਕੁਝ ਬੇਨਿਯਮੀਆਂ ਸਾਹਮਣੇ ਆਈਆਂ ਹਨ, ਜਿਸ ਲਈ ਪੰਜਾਬ ਦੇ ਸਿਹਤ ਵਿਭਾਗ ਅਤੇ ਸਬੰਧਤ ਡਿਪਟੀ ਕਮਿਸ਼ਨਰਾਂ (ਡੀਸੀ) ਨਾਲ ਸਲਾਹ-ਮਸ਼ਵਰੇ ਜ਼ਰੀਏ ਢੁਕਵੀਂ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਅਣਅਧਿਕਾਰਤ ਜਾਂ ਅਯੋਗ ਵਿਅਕਤੀ ਨੂੰ ਅਸਲਾ ਲਾਇਸੈਂਸ ਜਾਰੀ ਨਾ ਕੀਤਾ ਜਾਵੇ ਅਤੇ ਅਸਲੇ ਦੀ ਦੁਰਵਰਤੋਂ ਨੂੰ ਰੋਕਿਆ ਜਾ ਸਕੇ।
ਇਸ ਡੋਪ ਟੈਸਟ ਦਾ ਉਦੇਸ਼ ਅਸਲਾ ਲਾਇਸੈਂਸ ਵਾਸਤੇ ਅਪਲਾਈ ਕਰਨ ਵਾਲੇ ਵਿਅਕਤੀਆਂ ਵਿੱਚੋਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਅਯੋਗ ਵਿਅਕਤੀਆਂ ਦੀ ਪਛਾਣ ਕਰਨਾ ਹੈ। ਨਸ਼ੀਲੇ ਪਦਾਰਥਾਂ ਅਤੇ ਦਸ ਨਸ਼ੀਲੀਆਂ ਦਵਾਈਆਂ ਮੌਰਫਿਨ, ਕੋਡੇਨ, ਡੀ-ਪ੍ਰੋਪੋਜ਼ਾਈਫੀਨ, ਬੈਂਜੋਡਾਇਜ਼ੀਪਾਈਨਸ, ਕੈਨਾਬਾਇਨੋਲ, ਬਾਰਬੀਟੂਰੇਟਸ, ਕੋਕੇਨ, ਐਮਫੇਟਾਮਾਈਨਜ਼, ਬੁਪ੍ਰੇਨੋਰਫਾਈਨ ਅਤੇ ਟਰੈਮਾਡੋਲ ਦੀ ਜਾਂਚ ਲਈ ਕੰਪੈਕਟ ਮਲਟੀ ਕਿੱਟਾਂ ਦੀ ਵਰਤੋਂ ਕੀਤੀ ਜਾ ਰਹੀ ਹੈ।

See also  चंडीगढ़ प्रदेश कांग्रेस अध्यक्ष एच एस लक्की ने आज सुप्रीम कोर्ट द्वारा चंडीगढ़ मेयर चुनाव के फैसले को ऐतिहासिक बताया

Related posts:

ਭਾਜਪਾ ਨੇ ਹਰ ਸੰਸਦੀ ਸੀਟ 'ਤੇ ਜਨਤਾ ਦੇ ਸੁਝਾਵਾਂ ਲਈ 2-2 ਵੈਨ ਉਤਾਰੀਆਂ-ਜਾਖੜ
ਪੰਜਾਬੀ-ਸਮਾਚਾਰ
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਆਜ਼ਾਦੀ ਦਿਹਾੜੇ 'ਤੇ 26 ਲੋਕਾਂ ਨੂੰ ਕੀਤਾ ਜਾਵੇਗਾ ਸਨਮਾਨਿਤ, ਸੂਚੀ ਜਾਰੀ
Chandigarh
ਬਾਜਵਾ ਨੇ 'ਆਪ' 'ਤੇ ਜਲੰਧਰ ਦੇ ਐਸਐਚਓ ਵਿਰੁੱਧ ਕਾਰਵਾਈ ਵਿੱਚ ਦੇਰੀ ਕਰਨ ਦਾ ਦੋਸ਼ ਲਾਇਆ
Punjab Congress
MC Chandigarh takes tough stand against defaulters.
ਪੰਜਾਬੀ-ਸਮਾਚਾਰ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੇ ਸੈਂਕੜੇ ਰੇਹੜੀ ਫੜੀ ਵਾਲਿਆਂ ਦੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਰਿਟੇਲ ਸ...
Punjab News
ਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ
Flood in Punjab
ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦਾ ਸਾਬਕਾ ਡਾਇਰੈਕਟਰ ਧਰਮਿੰਦਰ ਸਿੰਘ ਸੰਧੂ ਗ੍ਰਿਫ਼ਤਾਰ
ਪੰਜਾਬ-ਵਿਜੀਲੈਂਸ-ਬਿਊਰੋ
ਪੰਜਾਬ ਸਰਕਾਰ ਸੂਬੇ ਦੇ ਆਂਗਣਵਾੜੀ ਸੈਂਟਰਾਂ ਦੀਆਂ ਬੁਨਿਆਦੀ ਸਹੂਲਤਾਂ ਲਈ ਚੁੱਕ ਰਹੀ ਹੈ ਠੋਸ ਕਦਮ: ਡਾ. ਬਲਜੀਤ ਕੌਰ
ਸਕੂਲ ਸਿੱਖਿਆ ਸਮਾਚਾਰ
MC Chandigarh issues comprehensive rainy season advisory.
Chandigarh
ਪੰਜਾਬ ਪੁਲਿਸ ਨੇ ਫਾਜ਼ਿਲਕਾ ਤੋਂ 20 ਕਿਲੋ ਹੈਰੋਇਨ ਕੀਤੀ ਬਰਾਮਦ; ਦੋ ਗ੍ਰਿਫ਼ਤਾਰ
ਅਪਰਾਧ ਸਬੰਧਤ ਖਬਰ
ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ 26 ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ
Uncategorized
ਸਨਅਤਕਾਰਾਂ ਵੱਲੋਂ ‘ਸਰਕਾਰ-ਸਨਅਤਕਾਰ ਮਿਲਣੀ’ ਦੇ ਉਪਰਾਲੇ ਦੀ ਸ਼ਲਾਘਾ
ਪੰਜਾਬੀ-ਸਮਾਚਾਰ
ਖੇਡ ਮੰਤਰੀ ਦੀ ਪ੍ਰਵਾਨਗੀ ਉਪਰੰਤ 106 ਜੂਨੀਅਰ ਕੋਚਾਂ ਦੀ ਕੋਚ ਵਜੋਂ ਤਰੱਕੀ
ਮੁੱਖ ਮੰਤਰੀ ਸਮਾਚਾਰ
सेक्टर 38 वेस्ट और 38 के लाइट पॉइंट पर वेरका दूध के ट्रक और एक एक्टिवा चालक की भिड़ंत
ਪੰਜਾਬੀ-ਸਮਾਚਾਰ
ਅੰਨਦਾਤਾ ਵਿਰੁੱਧ ਪੁਲਿਸ ਕਾਰਵਾਈ ਨੇ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦਾ ਜਮਹੂਰੀਅਤ ਵਿਰੋਧੀ ਕਿਰਦਾਰ ਨੰਗਾ ਕੀਤਾ: ਚ...
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਨੇ ਤਰਨਤਾਰਨ ਤੋਂ 5 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ
Amritsar
ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦੇ ਛੇ ਸਾਥੀ ਗ੍ਰਿਫ਼ਤਾਰ; ਪੰਜ ਪਿਸਤੌਲ ਬਰਾਮਦ
Mohali
भाजपा के राज में गिरा सरकारी अस्पतालों का स्तर, विशेषज्ञ डॉक्टर की कमी, जनता बेहाल-पवन बंसल
ਪੰਜਾਬੀ-ਸਮਾਚਾਰ
ਵਾਤਾਵਰਣ ਦੀ ਰੱਖਿਆ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ: ਮੀਤ ਹੇਅਰ
ਪੰਜਾਬੀ-ਸਮਾਚਾਰ
See also  A large number of women witness PM Narinder Modi's live program on the last day of Nari Shakti Vandan program

Leave a Reply

This site uses Akismet to reduce spam. Learn how your comment data is processed.