ਵਿਜੀਲੈਂਸ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਿਪਾਹੀ ਕਾਬੂ; ਸਬ ਇੰਸਪੈਕਟਰ ਅਤੇ ਪੱਤਰਕਾਰ ਖਿਲਾਫ਼ ਵੀ ਕੇਸ ਦਰਜ

(Punjab Bureau) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਸਾਈਬਰ ਸੈੱਲ, ਪਟਿਆਲਾ ਵਿਖੇ ਤਾਇਨਾਤ ਸਿਪਾਹੀ ਕਰਮਬੀਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ‘ਚ ਇੱਕ ਸਬ-ਇੰਸਪੈਕਟਰ (ਐਸ.ਆਈ.) ਅਤੇ ਪੱਤਰਕਾਰ ਖਿਲਾਫ਼ ਵੀ ਮਾਮਲਾ ਦਰਜ ਕੀਤਾ ਗਿਆ ਹੈ।

Punjab Vigilance

Punjab Vigilance

ਵਿਜੀਲੈਂਸ ਬਿਊਰੋ ਨੇ ਇਹ ਕਾਰਵਾਈ ਪਰਦੀਪ ਸਿੰਘ ਵਾਸੀ ਪਟਿਆਲਾ ਦੀ ਸ਼ਿਕਾਇਤ ’ਤੇ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਪਰਦੀਪ ਸਿੰਘ ਨੇ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਵਿਖੇ ਪਹੁੰਚ ਕੇ ਸ਼ਿਕਾਇਤ ਦਰਜ ਕਰਵਾਈ ਕਿ ਉਸਦਾ (ਪਰਦੀਪ) ਅਤੇ ਉਸਦੀ ਪਤਨੀ ਦਾ ਆਪਸ ਵਿੱਚ ਝਗੜਾ ਚੱਲ ਰਿਹਾ ਹੈ, ਜਿਸ ਦੀ ਜਾਂਚ ਸਾਈਬਰ ਸੈੱਲ, ਪਟਿਆਲਾ ਦੇ ਇੰਚਾਰਜ ਸਬ ਇੰਸਪੈਕਟਰ (ਐਸ.ਆਈ.) ਪ੍ਰਿਤਪਾਲ ਸਿੰਘ ਨੂੰ ਸੌਂਪੀ ਗਈ ਸੀ।

ਸ਼ਿਕਾਇਤਕਰਤਾ ਅਨੁਸਾਰ ਉਸ ਦੀ ਮੁਲਾਕਾਤ ਪ੍ਰਿਤਪਾਲ ਸਿੰਘ ਨਾਲ ਪ੍ਰੈਸ ਰਿਪੋਰਟਰ ਐੱਸ.ਐੱਸ. ਮਲਹੋਤਰਾ ਰਾਹੀਂ ਹੋਈ। ਐਸ.ਆਈ. ਪ੍ਰਿਤਪਾਲ ਨੇ ਉਸ ਨੂੰ ਕਿਹਾ ਕਿ ਉਸ ਨਾਲ ਤਾਇਨਾਤ ਸਿਪਾਹੀ ਕਰਮਬੀਰ ਸਿੰਘ ਕੋਲ ਪਹੁੰਚ ਕਰਕੇ ਉਹ ਉਸਨੂੰ ਸਾਰੇ ਮਾਮਲੇ ਦੀ ਜਾਣਕਾਰੀ ਦਵੇ। ਇਸ ਤੋਂ ਬਾਅਦ ਜਦੋਂ ਸ਼ਿਕਾਇਤਕਰਤਾ ਕਰਮਬੀਰ ਸਿੰਘ ਨੂੰ ਮਿਲਿਆ ਤਾਂ ਉਸ ਨੇ ਸ਼ਿਕਾਇਤਕਰਤਾ ਦੇ ਪੱਖ ਵਿੱਚ ਰਿਪੋਰਟ ਤਿਆਰ ਕਰਨ ਬਦਲੇ ਉਸ ਤੋਂ 20 ਹਜ਼ਾਰ ਰੁਪਏ ਰਿਸ਼ਵਤ ਮੰਗੀ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਕਾਂਸਟੇਬਲ ਕਰਮਬੀਰ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੇ ਤੌਰ ‘ਤੇ 10,000 ਰੁਪਏ ਦੀ ਪਹਿਲੀ ਕਿਸ਼ਤ ਲੈਂਦੇ ਹੋਏ ਮੌਕੇ ‘ਤੇ ਕਾਬੂ ਕਰ ਲਿਆ।

See also  चंडीगढ़ नगर निगम में मेयर कुलदीप कुमार ने 2325.21 करोड़ रुपये का बजट पेश किया

ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਵਿਖੇ ਐਸ.ਆਈ ਪ੍ਰਿਤਪਾਲ ਸਿੰਘ, ਸਿਪਾਹੀ ਕਰਮਬੀਰ ਸਿੰਘ ਅਤੇ ਰਿਪੋਰਟਰ ਮਲਹੋਤਰਾ ਖ਼ਿਲਾਫ਼ ਐਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Related posts:

चंडीगढ़ प्रशासन एनडीएमए के सहयोग से मॉक भूकंप अभ्यास करेगा आयोजित।
Chandigarh
ਹਰਜੋਤ ਸਿੰਘ ਬੈਂਸ ਵੱਲੋਂ ਵਿਸ਼ੇਸ਼ ਸਿਖਲਾਈ ਪ੍ਰੋਗਰਾਮਾਂ ਰਾਹੀਂ ਹੁਨਰ ਨੂੰ ਨਿਖਾਰਨ ਹਿੱਤ 105 ਇੰਸਟ੍ਰਕਟਰਾਂ ਦੇ 3 ਬੈਚ ਕੀ...
ਪੰਜਾਬੀ-ਸਮਾਚਾਰ
चंडीगढ़ में बिजली की खपत के लिए 01.08.2024 से 9.4% की टैरिफ बढ़ोतरी को मंजूरी।
Chandigarh
ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਮੁੜ ਸੁਰਜੀਤ: ਕੁਲਤਾਰ ਸਿੰਘ ਸੰਧਵਾਂ
Punjab News
ਮੁੱਖ ਮੰਤਰੀ ਨੇ ਅੰਕੜਿਆਂ ਨਾਲ ਦਿੱਤਾ ਰਾਜਪਾਲ ਦੀ ਚਿੱਠੀਆਂ ਦਾ ਮੋੜਵਾਂ ਜਵਾਬ
ਪੰਜਾਬੀ-ਸਮਾਚਾਰ
ਪੰਜਾਬ ਵਿੱਚ ਇਸ ਸਾਲ ਦੇ ਅੰਤ ਤੱਕ ਖੇਤੀ ਰਹਿੰਦ-ਖੂੰਹਦ ਆਧਾਰਤ ਸੱਤ ਸੀ.ਬੀ.ਜੀ. ਪ੍ਰਾਜੈਕਟ ਕਰਾਂਗੇ ਸ਼ੁਰੂ: ਅਮਨ ਅਰੋੜਾ
Uncategorized
ਵਿਜੀਲੈਂਸ ਵੱਲੋਂ ਡੋਪ ਟੈਸਟ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਜ਼ਰੂਰੀ ਕਦਮ ਚੁੱਕਣ ਦੀ ਸਿਫ਼ਾਰਸ਼
ਪੰਜਾਬ-ਵਿਜੀਲੈਂਸ-ਬਿਊਰੋ
चंडीगढ़ में बौद्धिक रूप से दिव्यांग के लिए सीखने और पुनर्वास सुविधाएं।
Chandigarh
चंडीगढ़ प्रेस क्लब चुनाव 2024-25 में नलिन आचार्य ने प्रधान पद के लिए अपना दाव पेश करा.
ਪੰਜਾਬੀ-ਸਮਾਚਾਰ
ਵਿਜੀਲੈਂਸ ਨੇ 5000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
ਬਾਜਵਾ ਨੇ ਹੜ੍ਹਾਂ ਦੇ ਖ਼ਤਰੇ ਦੇ ਮੱਦੇਨਜ਼ਰ ਢਿੱਲ ਵਰਤਣ ਲਈ 'ਆਪ' ਦੀ ਆਲੋਚਨਾ ਕੀਤੀ
Flood in Punjab
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ: ਡਾ.ਬਲਜੀਤ ਕੌਰ
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਨੇ ਨਸ਼ਾ ਤਸਕਰੀ, ਸ਼ਰਾਬ ਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਸਰਹੱਦੀ ਜ਼ਿਲਿ੍ਹਆਂ ਵਿੱਚ ਚਾਰ ਰਾਜਾਂ ਸਣੇ ਚੰਡੀਗੜ੍...
Punjab News
ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ 14 ਮਹੀਨੇ: ਪੰਜਾਬ ਪੁਲਿਸ ਨੇ 2778 ਵੱਡੀਆਂ ਮੱਛੀਆਂ ਸਮੇਤ 19093 ਨਸ਼ਾ ਤਸਕਰਾਂ ਨੂੰ ...
Punjab Crime News
Ongoing Projects for Welfare of Scheduled Castes to be Completed Soon: Dr. Baljit Kaur
ਪੰਜਾਬੀ-ਸਮਾਚਾਰ
ਪੱਲੇਦਾਰ ਸੂਬੇ ਦੇ ਆਰਥਿਕ ਢਾਂਚੇ ਦਾ ਇੱਕ ਅਹਿਮ ਹਿੱਸਾ: ਲਾਲ ਚੰਦ ਕਟਾਰੂਚੱਕ
ਪੰਜਾਬੀ-ਸਮਾਚਾਰ
Amritsar robbery case: daughter of victim’s driver, her fiancé among 7 held; ₹41.40l, 800gm gold rec...
ਪੰਜਾਬੀ-ਸਮਾਚਾਰ
ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਸ੍ਰੀਹਰੀਕੋਟਾ ਲਈ ਰਵਾਨਾ : ਹਰਜੋਤ ਸਿੰਘ ਬੈਂਸ
ਸਕੂਲ ਸਿੱਖਿਆ ਸਮਾਚਾਰ
ਲੁਧਿਆਣਾ ਕਮਿਸ਼ਨਰੇਟ ਪੁਲਿਸ ਦਾ ਲੋਕਾਂ ਅਤੇ ਪੁਲਿਸ ਦਰਮਿਆਨ ਫ਼ਾਸਲਾ ਖ਼ਤਮ ਕਰਨ ਲਈ ਨਿਵੇਕਲਾ ਉਪਰਾਲਾ
ਮੁੱਖ ਮੰਤਰੀ ਸਮਾਚਾਰ
2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਜੀ.ਐਸ.ਟੀ ਵਿੱਚ 16.5 ਅਤੇ ਆਬਕਾਰੀ ਵਿੱਚ 20.87 ਫੀਸਦੀ ਦਾ ਵਾਧਾ ਦਰਜ਼- ਹਰਪਾ...
Aam Aadmi Party
See also  पार्टी नेतृत्व का फ़ैसला सर्वोपरि : प्रेम गर्ग

Leave a Reply

This site uses Akismet to reduce spam. Learn how your comment data is processed.