ਵਿਜੀਲੈਂਸ ਵੱਲੋਂ ਡੋਪ ਟੈਸਟ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਜ਼ਰੂਰੀ ਕਦਮ ਚੁੱਕਣ ਦੀ ਸਿਫ਼ਾਰਸ਼

ਸਰਕਾਰੀ ਹਸਪਤਾਲਾਂ ਵਿੱਚ ਕੀਤੇ ਜਾਂਦੇ ਡੋਪ ਟੈਸਟਾਂ ‘ਚ ਬੇਨਿਯਮੀਆਂ ਦਾ ਲਿਆ ਗੰਭੀਰ ਨੋਟਿਸ

(Punjab Bureau) : ਸੂਬੇ ਵਿੱਚ ਅਸਲਾ ਲਾਇਸੈਂਸ ਜਾਰੀ ਕਰਨ ਅਤੇ ਇਸਨੂੰ ਰੀਨਿਊ ਕਰਵਾਉਣ ਲਈ ਲਾਜ਼ਮੀ ਡੋਪ ਟੈਸਟ ਦੀ ਪ੍ਰਕਿਰਿਆ ਵਿੱਚ ਬੇਨਿਯਮੀਆਂ ਪਾਏ ਜਾਣ ਤੋਂ ਇੱਕ ਦਿਨ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਵੱਖ-ਵੱਖ ਕਦਮ ਚੁੱਕਣ ਦੀ ਸਿਫ਼ਾਰਸ਼ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਅਯੋਗ ਜਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਵਿਅਕਤੀ ਨੂੰ ਅਸਲਾ ਲਾਇਸੈਂਸ ਜਾਰੀ ਨਾ ਹੋਵੇ।

Punjab Vigilance

Punjab Vigilance

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਦੀਆਂ ਟੀਮਾਂ ਵੱਲੋਂ ਮੰਗਲਵਾਰ ਨੂੰ ਸੂਬੇ ਭਰ ਦੇ ਸਰਕਾਰੀ ਹਸਪਤਾਲਾਂ ਦੀ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਡੋਪ ਟੈਸਟ ਕਰਨ ਦੀ ਪ੍ਰਕਿਰਿਆ ਵਿੱਚ ਕੁਝ ਬੇਨਿਯਮੀਆਂ ਅਤੇ ਖਾਮੀਆਂ ਪਾਈਆਂ ਗਈਆਂ ਸਨ ਜਿਵੇਂ ਡੋਪ ਟੈਸਟ ਵਾਲੇ ਰਜਿਸਟਰ ਵਿੱਚ ਡੋਪ ਟੈਸਟ ਕਰਵਾਉਣ ਵਾਲੇ ਵਿਅਕਤੀ ਦੀ ਫੋਟੋ ਨਹੀਂ ਸੀ ਅਤੇ ਰਜਿਸਟਰ ‘ਤੇ ਪੇਜ ਨੰਬਰ ਵੀ ਨਹੀਂ ਦਰਸਾਏ ਹੋਏ ਸਨ। ਇਸ ਤੋਂ ਇਲਾਵਾ ਇਹ ਵੀ ਸਾਹਮਣੇ ਆਇਆ ਸੀ ਕਿ ਡੋਪ ਟੈਸਟ ਦੀਆਂ ਰਿਪੋਰਟਾਂ ਸਬੰਧਤ ਵਿਅਕਤੀਆਂ ਨੂੰ ਹੱਥੀਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਨ ਜਦੋਂਕਿ ਰਿਪੋਰਟ ਸਬੰਧਤ ਵਿਅਕਤੀ ਨੂੰ ਦਸਤੀ ਨਹੀਂ ਦਿੱਤੀ ਜਾਣੀ ਚਾਹੀਦੀ।

ਉਨ੍ਹਾਂ ਅੱਗੇ ਦੱਸਿਆ ਕਿ ਡੋਪ ਟੈਸਟ ਦੀ ਪ੍ਰਕਿਰਿਆ ਵਿੱਚ ਪਾਈਆਂ ਗਈਆਂ ਇਨ੍ਹਾਂ ਬੇਨਿਯਮੀਆਂ ਤੋਂ ਬਾਅਦ, ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਡੋਪ ਟੈਸਟ ਦੀ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਅਤੇ ਕਾਰਗਰ ਬਣਾਉਣ ਲਈ ਉੱਚ ਅਧਿਕਾਰੀਆਂ ਨੂੰ ਪੱਤਰ ਲਿਖਿਆ ਜਾਵੇਗਾ ਤਾਂ ਜੋ ਡੋਪ ਟੈਸਟ ਦੇ ਮਿਆਰ ਨੂੰ ਕਾਇਮ ਰੱਖਿਆ ਜਾ ਸਕੇ। ਇਸ ਵਾਸਤੇ ਵਿਜੀਲੈਂਸ ਨੇ ਸੁਝਾਅ ਦਿੱਤੇ ਹਨ ਕਿ ਡੋਪ ਟੈਸਟ ਰਿਪੋਰਟ ਦੀ ਕਾਪੀ ਸਬੰਧਤ ਹਸਪਤਾਲ ਦੇ ਰਿਕਾਰਡ ਵਿੱਚ ਰੱਖੀ ਜਾਣੀ ਚਾਹੀਦੀ ਹੈ ਅਤੇ ਡੋਪ ਟੈਸਟ ਵਾਸਤੇ ਡਾਕਟਰਾਂ ਅਤੇ ਟੈਕਨੀਸ਼ੀਅਨਾਂ ਨੂੰ ਰੋਟੇਸ਼ਨ ਵਿੱਚ ਤਾਇਨਾਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਇਸ ਪ੍ਰਕਿਰਿਆ ਵਿੱਚ ਕਿਸੇ ਵੀ ਏਜੰਟ ਦੀ ਸ਼ਮੂਲੀਅਤ ਤੋਂ ਬਚਿਆ ਜਾ ਸਕੇ।

See also  ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ 'ਚ ਪੀ.ਆਰ.ਟੀ.ਸੀ. ਦਾ ਇੰਸਪੈਕਟਰ ਕਾਬੂ

ਵਿਜੀਲੈਂਸ ਨੇ ਇਹ ਵੀ ਸੁਝਾਅ ਦਿੱਤਾ ਹੈ ਕਿ ਡੋਪ ਟੈਸਟ ਰਜਿਸਟਰ ਨੂੰ ਰੋਜ਼ਾਨਾ ਚੈੱਕ ਕੀਤਾ ਜਾਵੇ ਅਤੇ ਸੀਨੀਅਰ ਅਧਿਕਾਰੀਆਂ ਵੱਲੋਂ ਬਾਕਾਇਦਾ ਇਸ ‘ਤੇ ਦਸਤਖ਼ਤ ਕੀਤੇ ਜਾਣ। ਇਹ ਵੀ ਕਿਹਾ ਹੈ ਕਿ ਵਿਅਕਤੀ ਨੂੰ ਪਿਸ਼ਾਬ ਦੇ ਨਮੂਨੇ ਲਈ ਭੇਜਣ ਤੋਂ ਪਹਿਲਾਂ ਉਸਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਜਾਵੇ ਅਤੇ ਇਸ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਵੀ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਵਿਜੀਲੈਂਸ ਨੇ ਸੁਝਾਅ ਦਿੱਤਾ ਹੈ ਕਿ ਡੋਪ ਟੈਸਟ ਦੀ ਪ੍ਰਕਿਰਿਆ ਨੂੰ ਆਨਲਾਈਨ ਕੀਤਾ ਜਾਵੇ ਅਤੇ ਨਮੂਨੇ ਲੈਣ ਲਈ ਬਾਥਰੂਮ ਨੂੰ ਲੈਬਾਟਰੀ ਦੇ ਨੇੜੇ ਬਣਾਇਆ ਜਾਵੇ। ਅਸਲਾ ਲਾਇਸੈਂਸ, ਨਵੀਂ ਭਰਤੀ ਅਤੇ ਜੇਲ੍ਹ ਕੈਦੀਆਂ ਦੇ ਡੋਪ ਟੈਸਟ ਸਬੰਧੀ ਵੱਖਰੇ ਰਜਿਸਟਰ ਲਗਾਏ ਜਾਣ। ਡੋਪ ਟੈਸਟ ਰਜਿਸਟਰਾਂ ਦੀ ਸਾਂਭ-ਸੰਭਾਲ ਲਈ ਸਿਰਫ਼ ਰੈਗੂਲਰ ਸਰਕਾਰੀ ਮੁਲਾਜ਼ਮਾਂ ਨੂੰ ਹੀ ਤਾਇਨਾਤ ਕੀਤਾ ਜਾਵੇ ਤਾਂ ਜੋ ਲਾਪ੍ਰਵਾਹੀ ਦੀ ਸੂਰਤ ਵਿੱਚ ਸਬੰਧਤ ਦੀ ਜ਼ਿੰਮੇਵਾਰੀ ਤੈਅ ਕੀਤੀ ਜਾ ਸਕੇ।

See also  ਲੁਧਿਆਣਾ ਕਮਿਸ਼ਨਰੇਟ ਪੁਲਿਸ ਦਾ ਲੋਕਾਂ ਅਤੇ ਪੁਲਿਸ ਦਰਮਿਆਨ ਫ਼ਾਸਲਾ ਖ਼ਤਮ ਕਰਨ ਲਈ ਨਿਵੇਕਲਾ ਉਪਰਾਲਾ

Related posts:

ਇਮਾਨਦਾਰੀ ਦੀਆਂ ਫੜ੍ਹਾਂ ਮਾਰਨ ਵਾਲੇ ਹੁਣ ਕਾਨੂੰਨ ਦੇ ਸ਼ਿੰਕਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ : ਮੁੱਖ ਮੰ...
ਮੁੱਖ ਮੰਤਰੀ ਸਮਾਚਾਰ
ਬੱਚਿਆਂ ‘ਚ ਦੇਸ਼ ਭਗਤੀ ਦੀ ਵਿਲੱਖਣ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ: ਡਾ. ਬਲਜੀਤ ਕੌਰ
ਪੰਜਾਬੀ-ਸਮਾਚਾਰ
Amritsar robbery case: daughter of victim’s driver, her fiancé among 7 held; ₹41.40l, 800gm gold rec...
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ ’ਤੇ ਚਲਾਇਆ ਸੂਬਾ ਪੱਧਰੀ ਤਲਾਸ਼ੀ ਅਭਿਆਨ
ਪੰਜਾਬੀ-ਸਮਾਚਾਰ
70311 ਡੀਲਰਾਂ ਨੇ ਓ.ਟੀ.ਐਸ-3 ਦਾ ਲਾਭ ਉਠਾਇਆ, ਸਰਕਾਰੀ ਖਜ਼ਾਨੇ 'ਚ ਆਏ 164.35 ਕਰੋੜ ਰੁਪਏ: ਹਰਪਾਲ ਸਿੰਘ ਚੀਮਾ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦਾ ਉਦਘਾਟਨ
ਪੰਜਾਬੀ-ਸਮਾਚਾਰ
ਖੇਡਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਪੰਜਾਬ ਸਰਕਾਰ ਨੇ ਖੇਡ ਐਸੋਸੀਏਸ਼ਨਾਂ ਲਈ ਬਣਾਇਆ ਸਪੋਰਟਸ ਕੋਡ
Punjab News
ਪੰਜਾਬ ਨੂੰ ਜਲਦ ਹੀ ਮਿਲਣਗੇ 28 ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ
ਪੰਜਾਬੀ-ਸਮਾਚਾਰ
ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ
ਪੰਜਾਬੀ-ਸਮਾਚਾਰ
ਬਾਜਵਾ ਨੇ ਕੇਂਦਰ ਨੂੰ ਪੰਜਾਬ ਦੇ ਅਧਿਕਾਰ ਸੌਂਪਣ ਲਈ 'ਆਪ' ਦੀ ਆਲੋਚਨਾ ਕੀਤੀ
Punjab Congress
Free CTU Bus Services for Women on Raksha Bandhan
Chandigarh
Chandigarh DC Rates 2024 List Out.
ਪੰਜਾਬੀ-ਸਮਾਚਾਰ
ਪੰਜਾਬ ਦਾ ਬਜਟ 2024-25: ਸੜਕਾਂ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਬਿਹਤਰੀ ਵੱਲ ਪੁਲਾਂਘ- ਹਰਭਜਨ ਸਿੰਘ ਈ.ਟੀ.ਓ.
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਜੇ.ਈ. 5000 ਰੁਪਏ ਰਿਸ਼ਵਤ ਲੈਂਦਾ ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
ਖੇਡ ਮੰਤਰੀ ਦੀ ਪ੍ਰਵਾਨਗੀ ਉਪਰੰਤ 106 ਜੂਨੀਅਰ ਕੋਚਾਂ ਦੀ ਕੋਚ ਵਜੋਂ ਤਰੱਕੀ
ਮੁੱਖ ਮੰਤਰੀ ਸਮਾਚਾਰ
'ਬਿੱਲ ਲਿਆਓ ਇਨਾਮ ਪਾਓ' ਯੋਜਨਾ; 2601 ਜੇਤੂਆਂ ਨੇ ਜਿੱਤੇ 1.52 ਕਰੋੜ ਰੁਪਏ ਦੇ ਇਨਾਮ: ਹਰਪਾਲ ਸਿੰਘ ਚੀਮਾ
ਪੰਜਾਬੀ-ਸਮਾਚਾਰ
चंडीगढ़ प्रशासक के सलाहकार राजीव वर्मा का किया स्वागत और यूटी कर्मचारियों की मांगों पर की चर्चा।
Punjab News
ਪੰਜਾਬ ਪੁਲਿਸ ਵੱਲੋਂ 2023 ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦਗੀ ; ਫਿਰੋਜ਼ਪੁਰ ਤੋਂ 77.8 ਕਿੱਲੋ ਹੈਰੋਇਨ ਤੇ ਤਿੰਨ ਪਿਸਤੌਲ...
Punjab Police
पार्षद तरुणा मेहता ने पार्क में नए वाकिंग ट्रेक का किया उद्घाटन
ਪੰਜਾਬੀ-ਸਮਾਚਾਰ
ਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ
ਪੰਜਾਬੀ-ਸਮਾਚਾਰ
See also  ਚੇਤਨ ਸਿੰਘ ਜੌੜਾਮਾਜਰਾ ਵੱਲੋਂ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਸੋਧੇ ਪਾਣੀ ਨੂੰ ਸਿੰਜਾਈ ਲਈ ਵਰਤਣ ਦੇ ਪ੍ਰਾਜੈਕਟਾਂ ਦਾ ਉਦਘਾਟਨ

Leave a Reply

This site uses Akismet to reduce spam. Learn how your comment data is processed.