ਪੰਜਾਬ ਪੁਲਿਸ ਨੇ ਵੀਐਚਪੀ ਆਗੂ ਵਿਕਾਸ ਬੱਗਾ ਦੇ ਕਤਲ ਕੇਸ ਵਿੱਚ ਲੋੜੀਂਦੇ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ

– ਮਾਮਲੇ ਦੀ ਰਾਸ਼ਟਰੀ ਜਾਂਚ ਏਜੰਸੀ ਵੱਲੋਂ ਕੀਤੀ ਜਾ ਰਹੀ ਹੈ ਜਾਂਚ

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

– ਵਿੱਤੀ ਲੈਣ-ਦੇਣ ਦੀ ਜਾਂਚ ਅਤੇ ਖੁਫੀਆ ਜਾਣਕਾਰੀ ਸਮੇਤ ਸ਼ਾਨਦਾਰ ਟੀਮ ਵਰਕ ਅਤੇ ਵਿਗਿਆਨਕ ਢੰਗ ਨਾਲ ਕੀਤੀ ਜਾਂਚ ਸਦਕਾ ਗਿਫ਼ਤਾਰੀ ਵਿੱਚ ਮਿਲੀ ਸਫ਼ਲਤਾ: ਡੀਜੀਪੀ ਗੌਰਵ ਯਾਦਵ

 

ਚੰਡੀਗੜ੍ਹ/ਲੁਧਿਆਣਾ, 13 ਅਗਸਤ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਲੁਧਿਆਣਾ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਨੰਗਲ ਦੇ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਆਗੂ ਦੇ ਕਤਲ ਮਾਮਲੇ ਵਿੱਚ ਲੋੜੀਂਦੇ ਸ਼ੱਕੀ ਵਿਅਕਤੀ ਮੁਕੁਲ ਮਿਸ਼ਰਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਇਸ ਮਾਮਲੇ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਵੱਲੋਂ ਕੀਤੀ ਜਾ ਰਹੀ ਹੈ।

 

ਜਾਣਕਾਰੀ ਮੁਤਾਬਿਕ ਇਸ ਸਾਲ 13 ਅਪ੍ਰੈਲ ਦੀ ਸ਼ਾਮ ਨੂੰ ਨੰਗਲ ਦੇ ਰੇਲਵੇ ਰੋਡ ‘ਤੇ ਸਥਿਤ ਵੀਐਚਪੀ ਨੰਗਲ ਮੰਡਲ ਦੇ ਪ੍ਰਧਾਨ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੀ ਦੁਕਾਨ ‘ਤੇ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ ਸੀ। ਇਹ ਹਮਲਾਵਰ- ਜਿਸ ਵਿੱਚੋਂ ਇਕ ਨੇ ਹੈਲਮੇਟ ਪਾਇਆ ਹੋਇਆ ਸੀ ਅਤੇ ਦੂਜੇ ਨੇ ਮਫਲਰ ਨਾਲ ਮੂੰਹ ਢੱਕਿਆ ਹੋਇਆ ਸੀ- ਕਾਲੇ ਰੰਗ ਦੀ ਸਕੂਟੀ ‘ਤੇ ਆਏ ਸਨ।

See also  ਪੰਜਾਬ ਸਰਕਾਰ ਨੇ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਸਬੰਧੀ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ

ਇਹ ਸਫ਼ਲਤਾ ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਸ਼ਾਮਲ ਦੋਨਾਂ ਸ਼ੂਟਰਾਂ ਮਨਦੀਪ ਕੁਮਾਰ ਉਰਫ਼ ਮੰਗੀ ਅਤੇ ਸੁਰਿੰਦਰ ਕੁਮਾਰ ਉਰਫ਼ ਰਿੱਕਾ ਨੂੰ .32 ਬੋਰ ਦੇ ਦੋ ਪਿਸਤੌਲਾਂ ਅਤੇ ਅਪਰਾਧ ਵਿੱਚ ਵਰਤੀ ਗਈ ਸਕੂਟੀ ਸਮੇਤ ਗ੍ਰਿਫ਼ਤਾਰ ਕਰਨ ਤੋਂ ਚਾਰ ਮਹੀਨੇ ਬਾਅਦ ਪ੍ਰਾਪਤ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਵਿੱਤੀ ਲੈਣ-ਦੇਣ ਦੀ ਜਾਂਚ ਅਤੇ ਖੁਫੀਆ ਜਾਣਕਾਰੀ ਸਮੇਤ ਸ਼ਾਨਦਾਰ ਟੀਮ ਵਰਕ ਅਤੇ ਵਿਗਿਆਨਕ ਢੰਗ ਨਾਲ ਕੀਤੀ ਜਾਂਚ ਉਪਰੰਤ, ਸੀਆਈ ਲੁਧਿਆਣਾ ਨੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਪੰਜਾਬ ਤੇ ਜੰਮੂ-ਕਸ਼ਮੀਰ ਵਿੱਚ ਸਾਂਝੇ ਤੌਰ ‘ਤੇ ਅਪਰੇਸ਼ਨ ਚਲਾਇਆ ਜਿਸ ਨਾਲ ਦੋਸ਼ੀ ਮੁਕੁਲ ਮਿਸ਼ਰਾ ਵਾਸੀ ਜ਼ਿਲ੍ਹਾ ਗੋਂਡਾ, ਉੱਤਰ ਪ੍ਰਦੇਸ਼ (ਯੂਪੀ) ਨੂੰ ਗ੍ਰਿਫ਼ਤਾਰ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਮੁਕੁਲ ਮਿਸ਼ਰਾ ਨੇ ਆਪਣੇ ਬੈਂਕ ਖਾਤੇ ਰਾਹੀਂ ਵਿਕਾਸ ਬੱਗਾ ਦੇ ਕਤਲ ਵਿੱਚ ਵਰਤੇ ਗਏ ਹਥਿਆਰਾਂ ਦੀ ਖਰੀਦ ਕੀਤੀ ਸੀ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਹਥਿਆਰ ਖਰੀਦਣ ਵਾਲੇ ਇਕ ਹੋਰ ਵਿਅਕਤੀ ਸਮੇਤ ਦੋ ਸ਼ੱਕੀ ਵਿਅਕਤੀਆਂ ਦੀ ਵੀ ਪਛਾਣ ਕੀਤੀ ਹੈ।

ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਮੁਕੁਲ ਮਿਸ਼ਰਾ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 379-ਬੀ ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਸਾਲ 2024 ਵਿੱਚ ਥਾਣਾ ਡਿਵੀਜ਼ਨ 2 ਲੁਧਿਆਣਾ ਵਿਖੇ ਐਫ.ਆਰ.ਆਈ. 55 ਅਧੀਨ ਦਰਜ ਮਾਮਲੇ ਵਿੱਚ ਵੀ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਪੁਲਿਸ ਟੀਮਾਂ ਵੱਲੋਂ ਭਗੌੜਿਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

See also  ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ

Related posts:

ਵਿਜੀਲੈਂਸ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਜੇ.ਈ. 5000 ਰੁਪਏ ਰਿਸ਼ਵਤ ਲੈਂਦਾ ਕਾਬੂ

ਪੰਜਾਬ-ਵਿਜੀਲੈਂਸ-ਬਿਊਰੋ

होटल माउंटव्यू पर, 500 रुपये की विशेष थाली ऑफर के साथ नवरात्रि मनाते हैं।

ਪੰਜਾਬੀ-ਸਮਾਚਾਰ

ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ: ਲਾਲਜੀਤ ਸਿੰਘ ਭੁੱਲਰ

ਪੰਜਾਬੀ-ਸਮਾਚਾਰ

Khedan Watan Punjab Diyan-2023 : ਬਲਾਕ ਪੱਧਰੀ ਮੁਕਾਬਲਿਆਂ ਦੀ ਹੋਈ ਸ਼ੁਰੂਆਤ

Khedan Watan Punjab Diya

ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਦਿੱਤੀਆਂ ਮੁਬਾਰਕਾਂ

Punjab Sports News

‘ ਆਪ੍ਰੇਸ਼ਨ ਸਤਰਕ’: ਪੰਜਾਬ ਪੁਲਿਸ ਤੇ ਜੇਲ੍ਹ ਵਿਭਾਗ ਨੇ ਪੰਜਾਬ ਦੀਆਂ 25 ਜੇਲ੍ਹਾਂ ਵਿੱਚ ਸਾਂਝੇ ਤੌਰ ’ਤੇ ਚਲਾਇਆ ਤਲਾਸ਼ੀ ...

Punjab Police

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ ’ਤੇ ਚਲਾਇਆ ਸੂਬਾ ਪੱਧਰੀ ਤਲਾਸ਼ੀ ਅਭਿਆਨ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਵਿਆਪਕ ਪੱਧਰ ’ਤੇ ਮਨਾਉਣ ਦਾ ਐਲਾਨ

ਪੰਜਾਬੀ-ਸਮਾਚਾਰ

Bajwa slams Mann for failure to ensure uninterrupted power supply 

ਪੰਜਾਬੀ-ਸਮਾਚਾਰ

AICC Incharge Chandigarh following persons are expelled from the party for 6 years for anti-party ac...

ਪੰਜਾਬੀ-ਸਮਾਚਾਰ

"बियॉन्ड जापान आर्ट एग्जीबिशन टूर" प्रदर्शनी का उद्घाटन।

ਪੰਜਾਬੀ-ਸਮਾਚਾਰ

'ਆਪ' ਕੋਲ ਜਹਾਜ਼ ਕਿਰਾਏ 'ਤੇ ਲੈਣ ਲਈ ਫ਼ੰਡ ਹਨ ਪਰ ਮੁਆਵਜ਼ੇ ਲਈ ਨਹੀਂ: ਬਾਜਵਾ

Flood in Punjab

Starting from Saturday, people in villages and blocks can also avail ‘cm di yogshala’

ਪੰਜਾਬੀ-ਸਮਾਚਾਰ

ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਬਜਟ ਸੈਸ਼ਨ ਦਾ ਉਠਾਣ

ਪੰਜਾਬੀ-ਸਮਾਚਾਰ

Delegation of IAS officers visits best projects of MCC

ਪੰਜਾਬੀ-ਸਮਾਚਾਰ

ਸਿੱਖਿਆ ਦੇ ਖੇਤਰ ਵਿੱਚ ਨਵੀਂ ਕ੍ਰਾਂਤੀ ਵੱਲ ਵਧ ਰਿਹਾ ਪੰਜਾਬ-ਮੁੱਖ ਮੰਤਰੀ

ਸਕੂਲ ਸਿੱਖਿਆ ਸਮਾਚਾਰ

ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ 20 ਕੈਡਿਟਾਂ ਵੱਲੋਂ ਐਸ.ਐਸ.ਬੀ. ਇੰਟਰਵਿਊ ਪਾਸ

ਪੰਜਾਬੀ-ਸਮਾਚਾਰ

सेक्टर 38 वेस्ट और 38 के लाइट पॉइंट पर वेरका दूध के ट्रक और एक एक्टिवा चालक की भिड़ंत

ਪੰਜਾਬੀ-ਸਮਾਚਾਰ

Punjab Gives In Principal Approval for constructing a Shorter Route to Shaheed Bhagat Singh Internat...

ਚੰਡੀਗੜ੍ਹ-ਸਮਾਚਾਰ
See also  ਅਕਾਦਮਿਕ ਖੇਤਰ ਨੂੰ ਪ੍ਰੋ ਵਰਮਾ ਦੇ ਦੇਣ ਕਦੇ ਨਹੀਂ ਭੁਲਾਈ ਜਾਵੇਗੀ: ਭਗਵੰਤ ਸਿੰਘ ਮਾਨ

Leave a Reply

This site uses Akismet to reduce spam. Learn how your comment data is processed.