ਮੁੱਖ ਸਕੱਤਰ ਵੱਲੋਂ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਨੇੜਲੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼

  • 23 ਮਾਰਚ ਨੂੰ ਖੇਡਿਆ ਜਾਵੇਗਾ ਆਈ.ਪੀ.ਐਲ. ਦਾ ਮੈਚ

  • ਪੰਜਾਬ ਸਰਕਾਰ ਖੇਡਾਂ ਲਈ ਬਿਹਤਰ ਤੇ ਢੁੱਕਵਾਂ ਬੁਨਿਆਦੀ ਢਾਂਚਾ ਮੁਹੱਈਆ ਕਰਨ ਲਈ ਦ੍ਰਿੜ: ਅਨੁਰਾਗ ਵਰਮਾ

  • ਅਧਿਕਾਰੀਆਂ ਨੂੰ ਰੋਜ਼ਾਨਾ ਆਧਾਰ ਉਤੇ ਪ੍ਰਗਟੀ ਰਿਪੋਰਟ ਦੇਣ ਲਈ ਆਖਿਆ

ਚੰਡੀਗੜ੍ਹ, 27 ਫਰਵਰੀ
ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਨਿਊ ਚੰਡੀਗੜ੍ਹ ਸਥਿਤ ਉਸਾਰੇ ਗਏ ਕੌਮਾਂਤਰੀ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਨੂੰ ਆਗਾਮੀ ਇੰਡੀਅਨ ਪ੍ਰੀਮੀਅਰ ਲੀਗ ਦੇ ਮੈਚਾਂ ਲਈ ਇਸ ਦੇ ਨੇੜਲੇ ਖੇਤਰ ਵਿੱਚ ਚੱਲ ਰਹੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਖੇਡਾਂ ਪ੍ਰਤੀ ਬਿਹਤਰ ਤੇ ਢੁੱਕਵਾਂ ਬੁਨਿਆਦੀ ਢਾਂਚਾ ਉਸਾਰਨ ਲਈ ਦ੍ਰਿੜ ਹੈ ਅਤੇ ਇਸ ਸਬੰਧੀ ਚੱਲ ਰਹੇ ਕੰਮਾਂ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ।

Chief Secretary orders immediate completion of development works near Mullanpur Cricket Stadium

ਮੁੱਖ ਸਕੱਤਰ ਸ੍ਰੀ ਵਰਮਾ ਨੇ ਅੱਜ ਇਥੇ ਪੁੱਡਾ, ਗਮਾਡਾ ਦੇ ਅਧਿਕਾਰੀਆਂ ਅਤੇ ਪੰਜਾਬ ਕ੍ਰਿਕਟ ਐਸੋਸੀਏਸਨ ਦੇ ਨੁਮਾਇੰਦਿਆਂ ਨਾਲ ਮੁੱਲਾਂਪੁਰ ਕ੍ਰਿਕਟ ਸਟੇਡੀਅ ਨੇੜਲੇ ਚੱਲ ਰਹੇ ਇੰਜਨੀਅਰਿੰਗ ਤੇ ਸਿਵਲ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਉਸਾਰੀ ਕੰਮਾਂ ਦੀ ਰਿਪੋਰਟ ਰੋਜ਼ਾਨਾ ਆਧਾਰ ਉਤੇ ਦਿੱਤੀ ਜਾਵੇ ਅਤੇ ਇਸ ਸਬੰਧੀ ਅਗਲੀ ਸਮੀਖਿਆ ਮੀਟਿੰਗ 4 ਮਾਰਚ ਨੂੰ ਹੋਵੇਗੀ। 23 ਮਾਰਚ ਨੂੰ ਇਸ ਸਟੇਡੀਅਮ ਵਿੱਚ ਆਈ.ਪੀ.ਐਲ. ਦਾ ਮੈਚ ਖੇਡਿਆ ਜਾਵੇਗਾ।

See also  ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਜਨਵਰੀ ਮਹੀਨੇ ਵਿਚ 16 ਫੀਸਦੀ ਵਾਧਾ: ਜਿੰਪਾ

ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਖੇਡ ਸੱਭਿਆਚਾਰ ਪ੍ਰਫੁੱਲਿਤ ਕਰਨ ਲਈ ਉਪਰਾਲੇ ਕਰ ਰਹੀ ਹੈ ਉਥੇ ਸ਼ਹਿਰਾਂ ਦੇ ਵਿਕਾਸ ਨੂੰ ਮੁੱਖ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨਿਊ ਚੰਡੀਗੜ੍ਹ ਖੇਤਰ ਵਿੱਚ ਉਸਾਰੇ ਗਏ ਇਸ ਨਵੇਂ ਕੌਮਾਂਤਰੀ ਕ੍ਰਿਕਟ ਸਟੇਡੀਅਮ ਵਿਖੇ ਮੈਚ ਖੇਡੇ ਜਾਣ ਨਾਲ ਇਸ ਖੇਤਰ ਦੀ ਹੋਰ ਤਰੱਕੀ ਹੋਵੇਗੀ ਜਿਸ ਲਈ ਇਸ ਸਟੇਡੀਅਮ ਨੂੰ ਜਾਣ ਵਾਲੀਆਂ ਪਹੁੰਚ ਸੜਕਾਂ ਅਤੇ ਪੁੱਲਾਂ ਦੀ ਉਸਾਰੀ ਦਾ ਕੰਮ ਬਿਨਾਂ ਕਿਸੇ ਦੇਰੀ ਤੋਂ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਸਾਰੀ ਕੰਮਾਂ ਵਿੱਚ ਮਿਆਰ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ।

ਮੀਟਿੰਗ ਵਿੱਚ ਪੁੱਡਾ ਦੇ ਸੀ.ਏ. ਅਪਨੀਤ ਰਿਆਤ, ਗਮਾਡਾ ਦੇ ਸੀ.ਏ. ਰਾਜੀਵ ਕੁਮਾਰ ਗੁਪਤਾ, ਚੀਫ ਇੰਜਨੀਅਰ ਬਲਵਿੰਦਰ, ਚੀਫ ਟਾਊਨ ਪਲਾਨਰ ਮਨਦੀਪ ਕੌਰ, ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਦਿਲਸ਼ੇਰ ਖੰਨਾ ਵੀ ਹਾਜ਼ਰ ਸਨ।

Related posts:

ਐਸ.ਬੀ.ਐਸ. ਨਗਰ ਤੋਂ ਫੜੀ ਡੀ.ਏ.ਪੀ. ਖਾਦ ਵਿੱਚ ਨਾਈਟ੍ਰੋਜਨ ਤੇ ਫਾਸਫੋਰਸ ਦੀ ਵੱਡੀ ਕਮੀ ਬਾਰੇ ਲੈਬ ਟੈਸਟ ਵਿੱਚ ਹੋਈ ਪੁਸ਼...

Punjab News

चंडीगढ़ नगर निगम में वरिष्ठ उपमहापौर और उपमहापौर के लिए चुनाव ।

ਪੰਜਾਬੀ-ਸਮਾਚਾਰ

ਗੱਟਾ ਮੁੰਡੀ ਕਾਸੂ ਨੇੜੇ ਬੰਨ੍ਹ ’ਚ ਪਏ ਪਾੜ੍ਹ ਨੂੰ ਕੁਝ ਦਿਨਾਂ ’ਚ ਪੂਰ ਲਿਆ ਜਾਵੇਗਾ : ਬਲਕਾਰ ਸਿੰਘ

ਪੰਜਾਬੀ-ਸਮਾਚਾਰ

चंडीगढ़ ने एचआईवी/एड्स और एसटीआई से निपटने के लिए साइकिल रैली के साथ “गहन आईईसी अभियान” किया शुरू ।

ਚੰਡੀਗੜ੍ਹ-ਸਮਾਚਾਰ

भाजपा ने पहले दिन से ही मेट्रो के मुद्दे पर शहर को गुमराह किया।

ਚੰਡੀਗੜ੍ਹ-ਸਮਾਚਾਰ

In Chandigarh white number plate cab and bikes are illegal, now passenger will face strict legal act...

Chandigarh

चंडीगढ़ कांग्रेस अध्यक्ष एच एस लक्की ने आज सुप्रीम कोर्ट के उस फैसले का स्वागत किया

ਪੰਜਾਬੀ-ਸਮਾਚਾਰ

Punjab Government Committed to Empowering Weaker Sections: Dr. Baljit Kaur

Punjab News

ਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਵੱਲੋਂ ਫਗਵਾੜਾ ਵਿਖੇ ਸਫ਼ਲਤਾਪੂਰਵਕ ਚਲਾਇਆ ਜਾ ਰਿਹੈ ਸੈਂਟਰ ਆਫ ਐਕਸੀਲੈਂਸ; ਵਿਸ਼ਵ ਬੈਂਕ ਦੇ ਪ੍ਰਧਾਨ ਵੱਲੋਂ...

ਪੰਜਾਬੀ-ਸਮਾਚਾਰ

ਪੰਜਾਬ ‘ਚ ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 98 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ

Flood in Punjab

ਲੁਧਿਆਣਾ ਕਮਿਸ਼ਨਰੇਟ ਪੁਲਿਸ ਦਾ ਲੋਕਾਂ ਅਤੇ ਪੁਲਿਸ ਦਰਮਿਆਨ ਫ਼ਾਸਲਾ ਖ਼ਤਮ ਕਰਨ ਲਈ ਨਿਵੇਕਲਾ ਉਪਰਾਲਾ

ਮੁੱਖ ਮੰਤਰੀ ਸਮਾਚਾਰ

Punjab CM to move resolution in assembly to oppose 'Agneepath' scheme | ‘अग्निपथ’ योजना का विरोध करन...

ਚੰਡੀਗੜ੍ਹ-ਸਮਾਚਾਰ

ਬਾਜਵਾ ਨੇ ਕਿਸਾਨਾਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਵਰਤਣ ਲਈ ਹਰਿਆਣਾ ਸਰਕਾਰ ਦੀ ਆਲੋਚਨਾ ਕੀਤੀ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਾਸੀਆਂ ਨੂੰ ਚਾਰ ਕਰੋੜ ਰੁਪਏ ਦਾ ਤੋਹਫਾ

ਮੁੱਖ ਮੰਤਰੀ ਸਮਾਚਾਰ

ਨਸ਼ਿਆਂ ਵਿਰੁੱਧ ਵਿੱਢੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਚਲਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਦੋ ਹੌਟਸਪੌਟ ਖੇਤਰਾਂ ਨੇ ਨਸ...

ਸ੍ਰੀ ਮੁਕਤਸਰ ਸਾਹਿਬ

ਤੁਸੀਂ ਕਿਸ ਹੈਸੀਅਤ ਵਿਚ ਸ਼੍ਰੋਮਣੀ ਕਮੇਟੀ ਦੇ ਹੈਲਪਲਾਈਨ ਨੰਬਰ ਜਾਰੀ ਕਰ ਰਹੇ ਹੋ-ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਪੁੱ...

ਪੰਜਾਬੀ-ਸਮਾਚਾਰ

ਜੀ.ਐਸ.ਟੀ ਚੋਰੀ ਕਰਨ ਵਾਲਿਆਂ ਵਿਰੁੱਧ ਜਾਰੀ ਮੁਹਿੰਮ ਤਹਿਤ 12 ਫਰਨੇਸ ਦੀ ਜਾਂਚ, 60 ਵਾਹਨ ਕੀਤੇ ਜ਼ਬਤ: ਹਰਪਾਲ ਸਿੰਘ ਚੀਮ...

ਪੰਜਾਬੀ-ਸਮਾਚਾਰ

भाजपा के राज में गिरा सरकारी अस्पतालों का स्तर, विशेषज्ञ डॉक्टर की कमी, जनता बेहाल-पवन बंसल

ਪੰਜਾਬੀ-ਸਮਾਚਾਰ

तंबाकू उत्पादों के अवैध बिक्री और वितरण पर छापा।

Punjab News
See also  ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਹੜ੍ਹਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਪ੍ਰਭਾਵਿਤ ਪਿੰਡਾਂ ਦਾ ਦੌਰਾ, ਹਰ ਸੰਭਵ ਮਦਦ ਦਾ ਭਰੋਸਾ

Leave a Reply

This site uses Akismet to reduce spam. Learn how your comment data is processed.